ਚੰਡੀਗੜ੍ਹ : ਪੰਜਾਬੀਆਂ ਲਈ ਇੱਕ ਹੋਰ ਵੱਡੀ ਖੁਸ਼ਖਬਰੀ ਆਈ ਹੈ। ਜਾਣਕਾਰੀ ਮੁਤਾਬਕ ਪੰਜਾਬ ਤੋਂ ਗੁਜਰਾਤ ਦਾ ਸਫਰ ਆਸਾਨ ਹੋਣ ਵਾਲਾ ਹੈ। ਤੁਹਾਨੂੰ ਦੱਸ ਦੇਈਏ ਕਿ ਭਾਰਤ ਦਾ ਦੂਜਾ ਸਭ ਤੋਂ ਲੰਬਾ ਅੰਮ੍ਰਿਤਸਰ-ਜਾਮਨਗਰ ਐਕਸਪ੍ਰੈਸਵੇਅ NHAI ਦੁਆਰਾ ਬਣਾਇਆ ਜਾ ਰਿਹਾ ਹੈ। ਇਹ ਪ੍ਰੋਜੈਕਟ ਅਗਲੇ ਸਾਲ ਤੱਕ ਪੂਰਾ ਹੋਣ ਦੀ ਸੰਭਾਵਨਾ ਹੈ। ਇਸ ਪ੍ਰੋਜੈਕਟ ਨਾਲ 4 ਰਾਜਾਂ ਪੰਜਾਬ, ਹਰਿਆਣਾ, ਗੁਜਰਾਤ ਅਤੇ ਰਾਜਸਥਾਨ ਨੂੰ ਫਾਇਦਾ ਹੋਵੇਗਾ।
ਤੁਹਾਨੂੰ ਦੱਸ ਦੇਈਏ ਕਿ ਇਹ ਐਕਸਪ੍ਰੈੱਸ ਵੇਅ ਭਾਰਤਮਾਲਾ ਪ੍ਰੋਜੈਕਟ ਦੇ ਤਹਿਤ ਬਣਾਇਆ ਜਾ ਰਿਹਾ ਹੈ। ਇਸ ਦੇ 915 ਕਿਲੋਮੀਟਰ ਹਿੱਸੇ ਨੂੰ ਗ੍ਰੀਨਫੀਲਡ ਅਲਾਈਨਮੈਂਟ ਦੇ ਆਧਾਰ ‘ਤੇ ਬਣਾਇਆ ਜਾਵੇਗਾ। ਇਸ ਐਕਸਪ੍ਰੈਸ ਵੇਅ ਵਿੱਚ 4 ਤੋਂ 6 ਲੇਨ ਹੋਵੇਗੀ।ਇਸ ਐਕਸਪ੍ਰੈਸ ਵੇਅ ਦਾ ਕੰਮ ਅਗਲੇ ਸਾਲ ਤੱਕ ਪੂਰਾ ਹੋ ਜਾਵੇਗਾ ਅਤੇ ਲੋਕਾਂ ਨੂੰ ਬਹੁਤ ਫਾਇਦਾ ਹੋਵੇਗਾ। 26 ਘੰਟੇ ਦਾ ਸਫਰ ਸਿਰਫ 13 ਘੰਟੇ ਰਹਿ ਜਾਵੇਗਾ।