Connect with us

Uncategorized

ਮੁੱਖ ਮੰਤਰੀ ਚੰਨੀ ਨੇ ਆਟੋ ਐਸੋਸੀਏਸ਼ਨ ਦੇ ਮੈਂਬਰਾਂ ਨਾਲ ਪੀਤੀ ਚਾਹ, ਕੀਤੇ ਵੱਡੇ ਐਲਾਨ

Published

on

 ਆਮ ਲੋਕਾਂ ਵਿੱਚ ਵਿਚਕਾਰ ਆਕੇ ਉਨ੍ਹਾਂ ਦੀਆਂ ਮੁਸ਼ਕਲਾਂ ਸੁਣਨ ਦਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਸਟਾਈਲ ਜਨਤਾ ਨੂੰ ਖੂਬ ਪਸੰਦ ਆ ਰਿਹਾ ਹੈ। ਸੋਮਵਾਰ ਨੂੰ ਲੁਧਿਆਣਾ ਫੇਰੀ ਦੇ ਦੌਰਾਨ ਮੁੱਖ ਮੰਤਰੀ ਚੰਨੀ ਨੇ ਆਪਣਾ ਕਾਫ਼ਲਾ ਇਕਦਮ ਗਿੱਲ ਚੌਕ ਦੇ ਲਾਗੇ ਪੈਂਦੇ ਆਟੋ ਐਸੋਸੀਏਸ਼ਨ ਦਫ਼ਤਰ ਦੇ ਬਾਹਰ ਰੋਕ ਲਿਆ ਅਤੇ ਉਨ੍ਹਾਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੋਂ ਪਹਿਲਾਂ ਹੀ ਆਟੋ ਚਾਲਕਾਂ ਨਾਲ ਮੀਟਿੰਗ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ ਤੇ ਆਟੋ ਚਾਲਕਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨ ਦਾ ਭਰੋਸਾ ਦਿੱਤਾ। ਇਸ ਦੌਰਾਨ ਆਟੋ ਐਸੋਸੀਏਸ਼ਨ ਦੇ ਦਫਤਰ ਪਹੁੰਚੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਅਤੇ ਲੁਧਿਆਣਾ ਤੋਂ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਨਾਲ ਚਾਹ ਦੀਆਂ ਚੁਸਕੀਆਂ ਲਈਆਂ ਅਤੇ ਆਟੋ ਚਾਲਕਾਂ ਦੀਆਂ ਸਮੱਸਿਆਵਾਂ ਸੁਣੀਆਂ।

Facebook Comments

Advertisement

Trending