Connect with us

ਪੰਜਾਬੀ

ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਨੇ ਲੁਧਿਆਣਾ ‘ਚ ਲਹਿਰਾਇਆ ਤਿਰੰਗਾ, ਜ਼ਿਲਾ ਪੱਧਰੀ ਆਜ਼ਾਦੀ ਦਿਵਸ ਸਮਾਰੋਹ ਮੌਕੇ 29 ਸਖ਼ਸ਼ੀਅਤਾਂ ਦਾ ਸਨਮਾਨ

Published

on

Independence Day celebrated at Guru Nanak Stadium in Ludhiana

ਲੁਧਿਆਣਾ ਵਿਖੇ ਜ਼ਿਲਾ ਪੱਧਰੀ ਆਜ਼ਾਦੀ ਦਿਵਸ ਸਥਾਨਕ ਗੁਰੂ ਨਾਨਕ ਸਟੇਡੀਅਮ ਵਿਖੇ ਬੜੇ ਧੂਮਧਾਮ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਪੰਜਾਬ ਦੇ ਸਕੂਲ ਸਿੱਖਿਆ ਅਤੇ ਲੋਕ ਨਿਰਮਾਣ ਮੰਤਰੀ ਸ੍ਰੀ ਵਿਜੇ ਇੰਦਰ ਸਿੰਗਲਾ ਵੱਲੋਂ ਅਦਾ ਕੀਤੀ ਗਈ।

Independence Day celebrated at Guru Nanak Stadium in Ludhiana

ਜ਼ਿਲਾ ਵਾਸੀਆਂ ਦੇ ਨਾਂਅ ਆਪਣਾ ਸੰਦੇਸ਼ ਦਿੰਦਿਆਂ ਸ੍ਰੀ ਸਿੰਗਲਾ ਨੇ ਸੱਦਾ ਦਿੱਤਾ ਕਿ ਉਹ ਪੰਜਾਬ ਨੂੰ ਦੇਸ਼ ਦਾ ਸਰਬੋਤਮ ਸੂਬਾ ਬਣਾਉਣ ਲਈ ਅੱਗੇ ਆਉਣ।

Independence Day celebrated at Guru Nanak Stadium in Ludhiana

ਉਨਾਂ ਕਿਹਾ ਕਿ ਇਸ ਮਹਾਨ ਦਿਨ ‘ਤੇ ਆਪਸੀ ਭਾਈਚਾਰਾ, ਫਿਰਕੂ ਸਦਭਾਵਨਾ ਅਤੇ ਅਮਨ ਤੇ ਸ਼ਾਂਤੀ ਬਣਾਈ ਰੱਖਿਆ ਜਾਵੇ ਅਤੇ ਦੇਸ਼ ਭਗਤਾਂ ਵੱਲੋਂ ਆਜ਼ਾਦੀ ਦੀ ਪ੍ਰਾਪਤੀ ਅਤੇ ਬਹਾਲੀ ਲਈ ਪਾਏ ਪੂਰਨਿਆਂ ‘ਤੇ ਚਲਦੇ ਹੋਏ ਆਪਣੇ ਫਰਜ਼ਾਂ ਪ੍ਰਤੀ ਸੁਚੇਤ ਹੁੰਦੇ ਹੋਏ ਦੇਸ਼ ਦੀ ਖੁਸ਼ਹਾਲੀ ਲਈ ਆਪਣਾ ਯੋਗਦਾਨ ਪਾਈਏ। ਉਨਾਂ ਕਿਹਾ ਕਿ ਆਜ਼ਾਦੀ ਦੇ ਪਰਵਾਨਿਆਂ ਵੱਲੋਂ ਸਮੇਂ-ਸਮੇਂ ‘ਤੇ ਆਰੰਭੇ ਗਏ ਆਜ਼ਾਦੀ ਸੰਘਰਸ਼ਾਂ ਸਦਕਾ ਹੀ 15 ਅਗਸਤ 1947 ਨੂੰ ਸਾਡਾ ਦੇਸ਼ ਆਜ਼ਾਦ ਹੋਇਆ ਅਤੇ ਅਸੀਂ ਆਜ਼ਾਦ ਫਿਜ਼ਾ ਵਿਚ ਜ਼ਿੰਦਗੀ ਬਸਰ ਕਰ ਰਹੇ ਹਾਂ।

Independence Day celebrated at Guru Nanak Stadium in Ludhiana

ਉਨਾਂ ਕਿਹਾ ਕਿ ਦੇਸ਼ ਦੇ ਮਹਾਨ ਆਗੂਆਂ ਦੇ ਸੁਪਨੇ ਸਾਕਾਰ ਕਰਨ ਲਈ ਸਾਂਝੇ ਹੰਭਲੇ ਦੀ ਲੋੜ ਹੈ ਅਤੇ ਪੰਜਾਬ ਸਰਕਾਰ ਵੱਲੋਂ ਸੂਬਾ ਵਾਸੀਆਂ ਦਾ ਜੀਵਨ ਪੱਧਰ ਉਚਾ ਚੁੱਕਣ ਲਈ ਲਗਾਤਾਰ ਯਤਨ ਸ਼ੁਰੂ ਕੀਤੇ ਜਾ ਚੁੱਕੇ ਹਨ, ਜਿਸ ਸਦਕਾ ਪੰਜਾਬ ਜਲਦ ਹੀ ਵਿਕਾਸ ਦੀਆਂ ਲੀਹਾਂ ‘ਤੇ ਦੌੜੇਗਾ।

Independence Day celebrated at Guru Nanak Stadium in Ludhiana

ਇਸ ਮੌਕੇ ਉਨਾਂ ਪੰਜਾਬ ਸਰਕਾਰ ਵੱਲੋਂ ਲੋਕ ਹਿੱਤ ਵਿੱਚ ਸ਼ੁਰੂ ਕੀਤੇ ਗਏ ਕੰਮਾਂ ਦਾ ਵੇਰਵਾ ਪੇਸ਼ ਕਰਦਿਆਂ ਕਾਮਨਾ ਕੀਤੀ ਕਿ ਲੋਕਾਂ ਦੇ ਸਹਿਯੋਗ ਨਾਲ ਸੂਬਾ ਜਲਦ ਹੀ ਆਰਥਿਕ ਤੌਰ ‘ਤੇ ਆਪਣੇ ਪੈਰਾਂ ਸਿਰ ਹੋ ਜਾਵੇਗਾ।

Independence Day celebrated at Guru Nanak Stadium in Ludhiana

ਉਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਸਿੱਖਿਆ, ਸਿਹਤ ਅਤੇ ਬੁਨਿਆਦੀ ਢਾਂਚੇ ਦੇ ਵਿਕਾਸ ‘ਤੇ ਸਭ ਤੋਂ ਵਧੇਰੇ ਤਵੱਜ਼ੋ ਦਿੱਤੀ ਜਾ ਰਹੀ ਹੈ, ਜਿਸ ਤਹਿਤ ਪਿਛਲੇ ਢਾਈ ਸਾਲਾਂ ਵਿੱਚ ਸੂਬੇ ਦੇ 3700 ਸਕੂਲਾਂ ਨੂੰ ਸਮਾਰਟ ਸਕੂਲ ਬਣਾਇਆ ਜਾ ਚੁੱਕਾ ਹੈ।

Independence Day celebrated at Guru Nanak Stadium in Ludhiana

ਸੂਬੇ ਦੇ ਸਾਰੇ 19000 ਦੇ ਕਰੀਬ ਸਰਕਾਰੀ ਸਕੂਲਾਂ ਨੂੰ ਸਮਾਰਟ ਬਣਾਉਣ ਲਈ ‘ਸਮਾਰਟ ਸਕੂਲ ਨੀਤੀ’ ਲਿਆਂਦੀ ਜਾ ਰਹੀ ਹੈ, ਜਿਸ ਅਧੀਨ ਲੋਕਾਂ ਦੇ ਸਹਿਯੋਗ ਨਾਲ ਇਨਾਂ ਸਕੂਲਾਂ ਦੀ ਮੁਕੰਮਲ ਕਾਇਆ ਕਲਪ ਕੀਤੀ ਜਾਵੇਗੀ। ਅਗਲੇ ਕੁਝ ਸਮੇਂ ਵਿੱਚ ਸੂਬੇ ਦੇ 1300 ਸਕੂਲਾਂ ਨੂੰ ਸੋਲਰ ਐਨਰਜੀ ਯੁਕਤ ਕਰਨ ਦਾ ਟੀਚਾ ਹੈ। ਸੂਬੇ ਦੇ 13000 ਤੋਂ ਵਧੇਰੇ ਸਕੂਲਾਂ ਵਿੱਚ ਪ੍ਰੀ-ਪ੍ਰਾਇਮਰੀ ਜਮਾਤਾਂ ਦੀ ਸ਼ੁਰੂਆਤ ਹੋ ਚੁੱਕੀ ਹੈ।

Independence Day celebrated at Guru Nanak Stadium in Ludhiana

ਸ੍ਰੀ ਸਿੰਗਲਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਨਅਤੀ ਸ਼ਹਿਰ ਲੁਧਿਆਣਾ ਦਾ ਯੋਜਨਾਬੱਧ ਤਰੀਕੇ ਨਾਲ ਵਿਕਾਸ ਕੀਤਾ ਜਾ ਰਿਹਾ ਹੈ। ਸ਼ਹਿਰ ਦੀ ਸਾਈਕਲ ਸਨਅਤ ਨੂੰ ਮੁੜ ਸੁਰਜੀਤ ਕਰਨ ਲਈ ਪਿੰਡ ਧਨਾਨਸੂ ਵਿਖੇ 380 ਏਕੜ ਰਕਬੇ ਵਿੱਚ 300 ਕਰੋੜ ਰੁਪਏ ਦੀ ਲਾਗਤ ਨਾਲ ਸਾਈਕਲ ਵੈਲੀ ਤਿਆਰ ਕੀਤੀ ਜਾ ਰਹੀ ਹੈ।Independence Day celebrated at Guru Nanak Stadium in Ludhiana

ਇਸੇ ਤਰਾਂ ਹਲਵਾਰਾ ਵਿਖੇ ਸਿਵਲ ਟਰਮੀਨਲ ਦੀ ਉਸਾਰੀ ਕੀਤੀ ਜਾ ਰਹੀ ਹੈ, ਜਿੱਥੋਂ ਕਿ ਅਗਲੇ ਢਾਈ ਸਾਲਾਂ ਵਿੱਚ ਘਰੇਲੂ ਉਡਾਨਾਂ ਸ਼ੁਰੂ ਕਰਨ ਦਾ ਟੀਚਾ ਹੈ। ਸ਼ਹਿਰ ਲੁਧਿਆਣਾ ਵਿੱਚ ਸੀਵਰੇਜ ਦੀ ਸਮੱਸਿਆ ਨੂੰ ਦੂਰ ਕਰਨ ਲਈ ਪੰਜਾਬ ਸਰਕਾਰ ਵੱਲੋਂ ਨਗਰ ਨਿਗਮ ਲੁਧਿਆਣਾ ਨੂੰ 6.5 ਕਰੋੜ ਰੁਪਏ ਲਾਗਤ ਵਾਲੀ ਸੁਪਰ ਸਕਸ਼ਨ ਮਸ਼ੀਨ ਮੁਹੱਈਆ ਕਰਵਾਈ ਜਾ ਰਹੀ ਹੈ।

Independence Day celebrated at Guru Nanak Stadium in Ludhiana

ਸੂਬੇ ਦੇ ਵਿਕਾਸ ਬਾਰੇ ਉਨਾਂ ਦੱਸਿਆ ਕਿ 3000 ਕਰੋੜ ਰੁਪਏ ਦੀ ਲਾਗਤ ਨਾਲ ਸੂਬੇ ਦੀਆਂ ਲਿੰਕ ਸੜਕਾਂ ਦੀ ਮੁਰੰਮਤ ਕੀਤੀ ਜਾ ਰਹੀ ਹੈ। ਇਸੇ ਤਰਾਂ ਵੱਖ-ਵੱਖ 36 ਸ਼ਹਿਰਾਂ ਅਤੇ ਕਸਬਿਆਂ ਵਿੱਚ 650 ਕਰੋੜ ਰੁਪਏ ਦੀ ਲਾਗਤ ਨਾਲ ਰੇਲਵੇ ਓਵਰਬ੍ਰਿਜ ਜਾਂ ਰੇਲਵੇ ਅੰਡਰਬ੍ਰਿਜ ਦਾ ਨਿਰਮਾਣ ਕੀਤਾ ਜਾ ਰਿਹਾ ਹੈ ਤਾਂ ਜੋ ਆਵਾਜਾਈ ਦੀ ਸਮੱਸਿਆ ਨੂੰ ਦੂਰ ਕੀਤਾ ਜਾ ਸਕੇ।

Independence Day celebrated at Guru Nanak Stadium in Ludhiana

ਸ੍ਰੀ ਸਿੰਗਲਾ ਵੱਲੋਂ ਜਿੱਥੇ ਪੀ. ਟੀ. ਸ਼ੋਅ, ਲੇਜ਼ੀਅਮ ਅਤੇ ਸੱਭਿਆਚਾਰਕ ਪ੍ਰੋਗਰਾਮ ਵਿਚ ਹਿੱਸਾ ਲੈਣ ਵਾਲੇ ਸਾਰੇ ਗਰੁੱਪਾਂ ਨੂੰ 10 ਲੱਖ ਰੁਪਏ ਦੀ ਰਾਸ਼ੀ ਦਾ ਐਲਾਨ ਕੀਤਾ ਗਿਆ, ਉਥੇ ਉਨਾਂ ਆਜ਼ਾਦੀ ਦਿਹਾੜਾ ਸਮਾਗਮਾਂ ਵਿੱਚ ਭਾਗ ਲੈਣ ਵਾਲੇ ਸਕੂਲਾਂ ਲਈ 16 ਅਗਸਤ ਦੀ ਛੁੱਟੀ ਦਾ ਵੀ ਐਲਾਨ ਕੀਤਾ।ਪਰੇਡ ਦੇ ਨਿਰੀਖਣ ਦੌਰਾਨ ਡਿਪਟੀ ਕਮਿਸ਼ਨਰ ਸ਼੍ਰੀ ਪ੍ਰਦੀਪ ਕੁਮਾਰ ਅਗਰਵਾਲ ਅਤੇ ਪੁਲਿਸ ਕਮਿਸ਼ਨਰ ਲੁਧਿਆਣਾ ਡਾ. ਸੁਖਚੈਨ ਸਿੰਘ ਗਿੱਲ ਵੀ ਉਨਾਂ ਦੇ ਨਾਲ ਸਨ।

Independence Day celebrated at Guru Nanak Stadium in Ludhiana

ਸਮਾਰੋਹ ਦੌਰਾਨ ਸ੍ਰੀ ਸਿੰਗਲਾ ਵੱਲੋਂ ਆਜ਼ਾਦੀ ਘੁਲਾਟੀਆਂ ਨੂੰ ਸਨਮਾਨਿਤ ਕਰਨ ਦੇ ਨਾਲ-ਨਾਲ ਵੱਖ-ਵੱਖ ਖੇਤਰਾਂ ਵਿਚ ਵਿਲੱਖਣ ਪ੍ਰਾਪਤੀ ਕਰਨ ਬਦਲੇ 29 ਵਿਅਕਤੀਆਂ ਨੂੰ ਪ੍ਰਸ਼ੰਸ਼ਾ ਪੱਤਰ ਵੀ ਵੰਡੇ ਗਏ। ਉਨਾਂ ਨੇ ਅੰਗਹੀਣ ਵਿਅਕਤੀਆਂ ਨੂੰ ਟਰਾਈ ਸਾਈਕਲਾਂ ਅਤੇ ਲੋੜਵੰਦ ਔਰਤਾਂ ਨੂੰ ਸਿਲਾਈ ਮਸ਼ੀਨਾਂ ਦੀ ਵੀ ਵੰਡ ਕੀਤੀ।

Independence Day celebrated at Guru Nanak Stadium in Ludhiana

ਇਸ ਮੌਕੇ ਪਰੇਡ ਕਮਾਂਡਰ ਸ੍ਰੀਮਤੀ ਪ੍ਰਭਜੋਤ ਕੌਰ ਪੀ. ਪੀ. ਐੱਸ. ਦੀ ਅਗਵਾਈ ਹੇਠ ਅਨੁਸ਼ਾਸ਼ਿਤ ਫੋਰਸ ਦੇ ਜਵਾਨ ਜਿਨਾਂ ਵਿਚ ਪੰਜਾਬ ਪੁਲਿਸ, ਹੋਮ ਗਾਰਡਜ਼, ਐਨ.ਸੀ.ਸੀ., ਏਅਰ ਵਿੰਗ, ਸਕਾਊਟਸ ਤੇ ਗਾਈਡਜ਼ ਦੀਆਂ ਟੁਕੜੀਆਂ ਸ਼ਾਮਿਲ ਸਨ, ਨੇ ਮਾਰਚ ਪਾਸਟ ਕੀਤਾ ਅਤੇ ਮੁੱਖ ਮਹਿਮਾਨ ਨੂੰ ਸਲਾਮੀ ਦਿੱਤੀ। ਸਮਾਗਮ ਤੋਂ ਬਾਅਦ ਸੂਬੇ ਦੇ ਵਿਕਾਸ ਨੂੰ ਦਰਸਾਉਂਦੀਆਂ ਵਿਕਾਸ ਝਾਕੀਆਂ ਵੀ ਸ਼ਹਿਰ ਵਿੱਚ ਕੱਢੀਆਂ ਗਈਆਂ, ਜਿਸ ਨੂੰ ਸ੍ਰੀ ਸਿੰਗਲਾ ਨੇ ਰਵਾਨਾ ਕੀਤਾ।

Independence Day celebrated at Guru Nanak Stadium in Ludhiana

ਇਸ ਮੌਕੇ ਸ੍ਰੀ ਸੁਰਿੰਦਰ ਡਾਬਰ, ਸ੍ਰੀ ਸੰਜੇ ਤਲਵਾੜ, ਸ੍ਰ. ਕੁਲਦੀਪ ਸਿੰਘ ਵੈਦ (ਤਿੰਨੇ ਵਿਧਾਇਕ), ਜ਼ਿਲ•ਾ ਤੇ ਸ਼ੈਸ਼ਨ ਜੱਜ ਸ੍ਰ. ਗੁਰਬੀਰ ਸਿੰਘ, ਪੰਜਾਬ ਰਾਜ ਉਦਯੋਗਿਕ ਵਿਕਾਸ ਨਿਗਮ ਦੇ ਚੇਅਰਮੈਨ ਸ੍ਰੀ ਕੇ. ਕੇ. ਬਾਵਾ, ਮੇਅਰ ਸ੍ਰ. ਬਲਕਾਰ ਸਿੰਘ ਸੰਧੂ, ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਸ੍ਰੀ ਰਮਨ ਬਾਲਾਸੁਬਰਾਮਨੀਅਮ, ਨਗਰ ਨਿਗਮ ਕਮਿਸ਼ਨਰ ਸ੍ਰੀਮਤੀ ਕੰਵਲ ਪ੍ਰੀਤ ਕੌਰ ਬਰਾੜ, ਡਿਪਟੀ ਕਮਿਸ਼ਨਰ ਪੁਲਿਸ ਸ੍ਰੀ ਅਸ਼ਵਨੀ ਕਪੂਰ ਅਤੇ ਸ੍ਰ. ਗਗਨ ਅਜੀਤ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰ. ਇਕਬਾਲ ਸਿੰਘ ਸੰਧੂ, ਵਧੀਕ ਡਿਪਟੀ ਕਮਿਸ਼ਨਰ (ਵ) ਸ੍ਰੀ ਰਿਸ਼ੀਪਾਲ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਜਗਰਾਂਉ) ਸ੍ਰੀਮਤੀ ਨੀਰੂ ਕਤਿਆਲ ਗੁਪਤਾ, ਕਾਂਗਰਸ ਪਾਰਟੀ ਦੇ ਜਨਰਲ ਸਕੱਤਰ ਸ੍ਰ. ਅਮਰਜੀਤ ਸਿੰਘ ਟਿੱਕਾ ਅਤੇ ਸ੍ਰੀ ਪਵਨ ਦੀਵਾਨ, ਜ਼ਿਲਾ ਕਾਂਗਰਸ ਪ੍ਰਧਾਨ ਸ੍ਰੀ ਅਸ਼ਵਨੀ ਕੁਮਾਰ, ਜ਼ਿਲ•ਾ ਯੂਥ ਕਾਂਗਰਸ ਪ੍ਰਧਾਨ ਸ੍ਰੀ ਰਾਜੀਵ ਰਾਜਾ, ਸੀਨੀਅਰ ਕਾਂਗਰਸੀ ਆਗੂ ਸ੍ਰ. ਮੇਜਰ ਸਿੰਘ ਭੈਣੀ ਤੋਂ ਇਲਾਵਾ ਹੋਰ ਵੀ ਸਖ਼ਸ਼ੀਅਤਾਂ ਹਾਜ਼ਰ ਸਨ।

Facebook Comments

Advertisement

ਤਾਜ਼ਾ

Find out when and how the Corona epidemic will end Find out when and how the Corona epidemic will end
ਇੰਡੀਆ ਨਿਊਜ਼2 hours ago

ਜਾਣੋ ਕਦੋਂ ਅਤੇ ਕਿਵੇਂ ਖ਼ਤਮ ਹੋਵੇਗੀ ਕੋਰੋਨਾ ਮਹਾਂਮਾਰੀ

ਤੁਹਾਨੂੰ ਦੱਸ ਦਿੰਦੇ ਹਾਂ ਕਿ ਕੋਰੋਨਾ ਵਾਇਰਸ ਕਦੋਂ ਖ਼ਤਮ ਹੋਵੇਗਾ ? ਇਹ ਇੱਕ ਅਜਿਹਾ ਸਵਾਲ ਹੈ, ਜਿਸ ਬਾਰੇ ਬਹੁਤ ਸਾਰੇ...

Dengue outbreak in Punjab Dengue outbreak in Punjab
ਇੰਡੀਆ ਨਿਊਜ਼3 hours ago

ਪੰਜਾਬ ‘ਚ ਦਿਨੋ ਦਿਨ ਵੱਧ ਰਿਹਾ ਡੇਂਗੂ ਦਾ ਕਹਿਰ

ਡੇਂਗੂ ਦੇ 14 ਨਵੇਂ ਪਾਜ਼ੇਟਿਵ ਕੇਸ ਸਾਹਮਣੇ ਆਏ ਹਨ। ਇਸ ਦੇ ਨਾਲ ਹੀ ਹੁਣ ਡੇਂਗੂ ਤੋਂ ਪੀੜਤ ਮਰੀਜ਼ਾਂ ਦੀ ਗਿਣਤੀ...

Gurdaspur where a woman gave birth to four children Gurdaspur where a woman gave birth to four children
ਪੰਜਾਬ ਨਿਊਜ਼3 hours ago

ਗੁਰਦਾਸਪੁਰ ‘ਚ ਅਨੋਖਾ ਮਾਮਲਾ ਆਇਆ ਸਾਹਮਣੇ ,ਮਹਿਲਾ ਨੇ ਦਿੱਤਾ ਚਾਰ ਬੱਚਿਆਂ ਨੂੰ ਜਨਮ

ਗੁਰਦਾਸਪੁਰ ਵਿਚ ਇਕ ਮਹਿਲਾ ਨੇ ਇਕ ਸਮੇਂ ਚਾਰ ਬੱਚਿਆਂ ਨੂੰ ਜਨਮ ਦਿੱਤਾ ਹੈ ਅਤੇ ਇਹ ਚਾਰੋਂ ਬੱਚੇ ਲੜਕੇ ਹਨ। ਇਕ...

Ambika Soni refuses to become CM - Sources Ambika Soni refuses to become CM - Sources
ਇੰਡੀਆ ਨਿਊਜ਼4 hours ago

ਮੁੱਖ ਮੰਤਰੀ ਬਣਨ ਤੋਂ ਅੰਬਿਕਾ ਸੋਨੀ ਵੱਲੋਂ ਨੇ ਕੀਤਾ ਇਨਕਾਰ – ਸੂਤਰ

ਤੁਹਾਨੂੰ ਦੱਸ ਦਿੰਦੇ ਹਾਂ ਕਿ ਸੂਤਰਾਂ ਤੋਂ ਜਾਣਕਾਰੀ ਮਿਲੀ ਹੈ ਕਿ ਅੰਬਿਕਾ ਸੋਨੀ ਨੇ ਮੁੱਖ ਮੰਤਰੀ ਬਣਨ ਤੋਂ ਇਨਕਾਰ ਕਰ...

Kalyugi's father wanted a second marriage, poison given to four innocent daughters Kalyugi's father wanted a second marriage, poison given to four innocent daughters
ਅਪਰਾਧ4 hours ago

ਕਲਯੁਗੀ ਪਿਓ ਕਰਵਾਉਂਣਾ ਚਾਹੁੰਦਾ ਸੀ ਦੂਜਾ ਵਿਆਹ,ਚਾਰ ਮਾਸੂਮ ਧੀਆਂ ਨੂੰ ਦਿੱਤਾ ਜ਼ਹਿਰ

ਰਾਜਸਥਾਨ ਦੇ ਬਾੜਮੇਰ ਵਿੱਚ ਇੱਕ ਕਲਯੁਗੀ ਪਿਤਾ ਨੇ ਆਪਣੀਆਂ ਚਾਰ ਮਾਸੂਮ ਧੀਆਂ ਨੂੰ ਜ਼ਹਿਰ ਦੇ ਕੇ ਮਾਰ ਦਿੱਤਾ। ਇਸ ਤੋਂ...

Order issued to close Gurdwara Bangla Sahib in case of violation of Corona Rules Order issued to close Gurdwara Bangla Sahib in case of violation of Corona Rules
ਇੰਡੀਆ ਨਿਊਜ਼4 hours ago

ਕੋਰੋਨਾ ਨਿਯਮਾਂ ਦੀ ਉਲੰਘਣਾ ਮਾਮਲੇ ’ਚ ਗੁਰਦੁਆਰਾ ਬੰਗਲਾ ਸਾਹਿਬ ਨੂੰ ਬੰਦ ਕਰਨ ਦਾ ਆਦੇਸ਼ ਹੋਏ ਜਾਰੀ

ਤੁਹਾਨੂੰ ਦੱਸ ਦਿੰਦੇ ਹਾਂ ਕਿ ਚਾਣਕਿਆਪੁਰੀ ਜ਼ਿਲ੍ਹਾ ਪ੍ਰਸ਼ਾਸਨ ਨੇ ਕੋਰੋਨਾ ਨਿਯਮਾਂ ਦੀ ਉਲੰਘਣਾ ਮਾਮਲੇ ’ਚ ਇਥੇ ਗੁਰਦੁਆਰਾ ਬੰਗਲਾ ਸਾਹਿਬ ਨੂੰ...

The weather in Ludhiana is likely to change from tomorrow after the scorching sun The weather in Ludhiana is likely to change from tomorrow after the scorching sun
ਪੰਜਾਬ ਨਿਊਜ਼4 hours ago

ਲੁਧਿਆਣਾ ‘ਚ ਕੜਕਦੀ ਧੁੱਪ ਤੋਂ ਬਾਅਦ ਕੱਲ ਤੋਂ ਹੋ ਸਕਦੀ ਹੈ ਮੌਸਮ ਵਿੱਚ ਤਬਦੀਲੀ ਦੀ ਸੰਭਾਵਨਾ

ਲੁਧਿਆਣਾ ‘ਚ ਅੱਠ ਵਜੇ ਦੇ ਕਰੀਬ ਪਾਰਾ 27 ਡਿਗਰੀ ਸੈਲਸੀਅਸ ਸੀ। ਹਵਾ ਵੀ ਨਹੀਂ ਚੱਲ ਰਹੀ ਸੀ। ਇਸ ਕਾਰਨ ਰਾਹਗੀਰਾਂ...

Punjab Government is preparing pre-primary classes from Anganwadi workers Punjab Government is preparing pre-primary classes from Anganwadi workers
ਪੰਜਾਬ ਨਿਊਜ਼4 hours ago

ਪੰਜਾਬ ਸਰਕਾਰ ਕਰ ਰਹੀ ਹੈ ਆਂਗਣਵਾੜੀ ਵਰਕਰਾਂ ਕੋਲੋਂ ਪ੍ਰੀ-ਪ੍ਰਾਇਮਰੀ ਕਲਾਸਾਂ ਖੋਹਣ ਦੀ ਤਿਆਰੀ

ਜਾਣਕਰੀ ਅਨੁਸਾਰ ਆਲ ਇੰਡੀਆ ਆਂਗਣਵਾੜੀ ਵਰਕਰਜ਼ ਹੈਲਪਰਜ਼ ਯੂਨੀਅਨ ਪੰਜਾਬ ਏਟਕਦੀ ਬਲਾਕ ਪੱਧਰੀ ਮੀਟਿੰਗ ਬਲਾਕ ਪ੍ਰਧਾਨ ਬਲਵਿੰਦਰ ਕੌਰ ਮੁਹੰਮਦੇ ਵਾਲੇ ਦੀ...

Girlfriend afraid English paper, boyfriend arrived girl take exam Girlfriend afraid English paper, boyfriend arrived girl take exam
ਇੰਡੀਆ ਨਿਊਜ਼5 hours ago

ਗਰਲਫ੍ਰੈਂਡ ਡਰਦੀ ਸੀ ਅੰਗਰੇਜ਼ੀ ਦਾ ਪੇਪਰ ਦੇਣ ਤੋਂ , ਫਿਰ ਪ੍ਰੇਮੀ ਪਹੁੰਚਿਆ ਲੜਕੀ ਬਣਕੇ ਪ੍ਰੀਖਿਆ ਦੇਣ

ਤੁਹਾਨੂੰ ਦੱਸ ਦਿੰਦੇ ਹਾਂ ਕਿ ਇਹ ਕੇਸ ਪੱਛਮੀ ਅਫਰੀਕਾ ਤੋਂ ਸਾਹਮਣੇ ਆਇਆ ਹੈ, ਜਿੱਥੇ ਇੱਕ ਨੌਜਵਾਨ ਲੜਕੀ ਬਣ ਗਿਆ ਅਤੇ...

People protest against Lockdown in Australia People protest against Lockdown in Australia
ਇੰਡੀਆ ਨਿਊਜ਼5 hours ago

ਆਸਟਰੇਲੀਆ ‘ਚ Lockdown ਵਿਰੁੱਧ ਲੋਕਾਂ ਨੇ ਕੀਤਾ ਪ੍ਰਦਰਸ਼ਨ

ਤੁਹਾਨੂੰ ਦੱਸ ਦਈਏ ਕਿ ਆਸਟ੍ਰੇਲੀਆ ਪੁਲਿਸ ਨੇ ਲਾਕਡਾਊਨ ਵਿਰੋਧੀ ਰੈਲੀ ‘ਚ ਮੈਲਬੌਰਨ ‘ਚ 235 ਤੇ ਸਿਡਨੀ ‘ਚ 35 ਲੋਕਾਂ ਨੂੰ...

conspirator motorcycle blast was arrested with a tiffin bomb conspirator motorcycle blast was arrested with a tiffin bomb
ਅਪਰਾਧ5 hours ago

ਮੋਟਰਸਾਇਕਲ ਧਮਾਕੇ ‘ਚ ਸਾਜ਼ਿਸ਼ਕਰਤਾ ਟਿਫਿਨ ਬੰਬ ਸਮੇਤ ਕੀਤਾ ਕਾਬੂ

ਜਾਣਕਰੀ ਅਨੁਸਾਰ ਜਲਾਲਾਬਾਦ ਵਿੱਚ ਹੋਏ ਮੋਟਰਸਾਈਕਲ ਧਮਾਕੇ ਦੇ 3 ਦਿਨਾਂ ਦੇ ਅੰਦਰ, ਫਾਜ਼ਿਲਕਾ ਪੁਲਿਸ ਨੇ ਸ਼ਨੀਵਾਰ ਨੂੰ ਪਰਵੀਨ ਕੁਮਾਰ ਦੀ...

Congress postponed meeting, now directly will announce the new CM Congress postponed meeting, now directly will announce the new CM
ਇੰਡੀਆ ਨਿਊਜ਼5 hours ago

ਕਾਂਗਰਸ ਦੀ ਟਲੀ ਬੈਠਕ , ਹੁਣ ਸਿੱਧਾ ਨਵੇਂ CM ਦਾ ਹੋਵੇਗਾ ਐਲਾਨ

ਜਾਣਕਰੀ ਅਨੁਸਾਰ ਪੰਜਾਬ ਦੇ ਨਵੇਂ ਮੁੱਖ ਮੰਤਰੀ ਬਣਾਉਣ ਨੂੰ ਲੈ ਕੇ ਅੱਜ ਹੋਣ ਵਾਲੀ ਪੰਜਾਬ ਕਾਂਗਰਸ ਵਿਧਾਇਕ ਦਲ ਦੀ 11...

Trending