ਚੰਡੀਗੜ੍ਹ : ਪੰਜਾਬ ਦੇ ਮੌਸਮ ਨੂੰ ਲੈ ਕੇ ਅਹਿਮ ਖਬਰਾਂ ਆ ਰਹੀਆਂ ਹਨ। ਦਰਅਸਲ, ਸੂਬੇ ‘ਚ ਫਿਰ ਤੋਂ ਤਾਪਮਾਨ ‘ਚ ਮਾਮੂਲੀ ਵਾਧਾ ਹੋਇਆ ਹੈ। ਜਾਰੀ ਅੰਕੜਿਆਂ ਅਨੁਸਾਰ ਸੂਬੇ ਦੇ ਪਠਾਨਕੋਟ ਜ਼ਿਲ੍ਹੇ ਵਿੱਚ ਤਾਪਮਾਨ 39.6 ਡਿਗਰੀ ਦਰਜ ਕੀਤਾ ਗਿਆ ਹੈ। ਫਿਲਹਾਲ ਮੀਂਹ ਨੂੰ ਲੈ ਕੇ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ।
ਵਿਭਾਗ ਮੁਤਾਬਕ ਹਿਮਾਚਲ ਪ੍ਰਦੇਸ਼ ਦੇ ਕਾਂਗੜਾ, ਊਨਾ, ਬਿਲਾਸਪੁਰ, ਸੋਲਨ ਅਤੇ ਸਿਰਮੌਰ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਦੇ ਨਾਲ ਬਿਜਲੀ ਡਿੱਗਣ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ। ਅਜਿਹੀ ਸਥਿਤੀ ਵਿੱਚ ਗੁਆਂਢੀ ਜ਼ਿਲ੍ਹੇ ਹਿਮਾਚਲ, ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਐੱਸ.ਏ.ਐੱਸ. ਨਗਰ ਅਤੇ ਫਤਿਹਗੜ੍ਹ ਸਾਹਿਬ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ।
ਤੁਹਾਨੂੰ ਦੱਸ ਦੇਈਏ ਕਿ ਪੰਜਾਬ ਵੀ ਘੱਟ ਬਾਰਿਸ਼ ਤੋਂ ਪੀੜਤ 9 ਰਾਜਾਂ ਵਿੱਚ ਸ਼ਾਮਲ ਹੋ ਗਿਆ ਹੈ। ਇਸ ਦੇ ਨਾਲ ਹੀ ਸੂਬੇ ਵਿੱਚ 1 ਜੂਨ ਤੋਂ ਹੁਣ ਤੱਕ 44 ਫੀਸਦੀ ਘੱਟ ਮੀਂਹ ਦਰਜ ਕੀਤਾ ਗਿਆ ਹੈ। ਪਿਛਲੇ ਕੁਝ ਦਿਨਾਂ ਦੇ ਹਾਲਾਤਾਂ ‘ਤੇ ਨਜ਼ਰ ਮਾਰੀਏ ਤਾਂ ਆਉਣ ਵਾਲੇ ਦਿਨਾਂ ‘ਚ ਵੀ ਸੋਕਾ ਪੈਣ ਦੇ ਆਸਾਰ ਹਨ, ਜਿਸ ਨਾਲ ਸੂਬੇ ਦੀਆਂ ਚਿੰਤਾਵਾਂ ਵਧ ਗਈਆਂ ਹਨ।