ਫਰੀਦਕੋਟ ‘ਚ ਅੱਜ ਸਵੇਰੇ ਵੱਡਾ ਹਾਦਸਾ ਵਾਪਰ ਗਿਆ, ਜਿੱਥੇ ਸਵਾਰੀਆਂ ਨਾਲ ਭਰੀ ਬੱਸ ਇਕ ਟਰੱਕ ਨਾਲ ਟਕਰਾ ਕੇ ਨਾਲੇ ‘ਚ ਜਾ ਡਿੱਗੀ। ਇਸ ਹਾਦਸੇ ‘ਚ ਇਕ ਬੱਚੇ ਸਮੇਤ 6 ਲੋਕਾਂ ਦੀ ਮੌਤ ਹੋ ਗਈ ਅਤੇ ਕਈ ਲੋਕ ਜ਼ਖਮੀ ਦੱਸੇ ਜਾ ਰਹੇ ਹਨ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੀ ਇਸ ਮਾਮਲੇ ਨੂੰ ਲੈ ਕੇ ਐਕਸ਼ਨ ਮੋਡ ਵਿੱਚ ਹਨ।
ਸੀਐਮ ਮਾਨ ਲਗਾਤਾਰ ਪ੍ਰਸ਼ਾਸਨਿਕ ਅਧਿਕਾਰੀਆਂ ਦੇ ਸੰਪਰਕ ਵਿੱਚ ਹਨ ਅਤੇ ਉਨ੍ਹਾਂ ਨੂੰ ਲੋੜੀਂਦੇ ਨਿਰਦੇਸ਼ ਜਾਰੀ ਕੀਤੇ ਹਨ। ਉਨ੍ਹਾਂ ਪ੍ਰਸ਼ਾਸਨ ਤੋਂ ਜ਼ਖਮੀਆਂ ਦੀ ਮਦਦ ਕਰਨ ਦੀ ਮੰਗ ਕੀਤੀ ਹੈ। ਇਸ ਦੇ ਨਾਲ ਹੀ ਉਨ੍ਹਾਂ ਇਸ ਹਾਦਸੇ ਵਿੱਚ ਜਾਨ ਗਵਾਉਣ ਵਾਲੇ ਯਾਤਰੀਆਂ ਦੀ ਆਤਮਾ ਦੀ ਸ਼ਾਂਤੀ ਲਈ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਅਤੇ ਜ਼ਖਮੀਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕੀਤੀ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਟਵੀਟ ਕਰ ਕੇ ਕਿਹਾ, ”ਅੱਜ ਸਵੇਰੇ ਫਰੀਦਕੋਟ ‘ਚ ਵੱਡਾ ਹਾਦਸਾ ਵਾਪਰਿਆ ਹੈ, ਜਿੱਥੇ ਸਵਾਰੀਆਂ ਨਾਲ ਭਰੀ ਬੱਸ ਇਕ ਟਰੱਕ ਨਾਲ ਟਕਰਾ ਕੇ ਨਾਲੇ ‘ਚ ਡਿੱਗ ਗਈ, ਜਿਸ ਕਾਰਨ ਕਈ ਲੋਕ ਜ਼ਖਮੀ ਹੋ ਗਏ ਅਤੇ ਕਈਆਂ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ।ਮੈਂ ਪ੍ਰਸ਼ਾਸਨ ਨੂੰ ਜ਼ਖਮੀਆਂ ਦੀ ਤੁਰੰਤ ਮਦਦ ਕਰਨ ਲਈ ਕਿਹਾ ਹੈ ਅਤੇ ਮੈਂ ਪ੍ਰਸ਼ਾਸਨ ਨਾਲ ਲਗਾਤਾਰ ਸੰਪਰਕ ਵਿੱਚ ਹਾਂ। ਅਸੀਂ ਇਸ ਹਾਦਸੇ ਵਿੱਚ ਜਾਨ ਗਵਾਉਣ ਵਾਲੇ ਯਾਤਰੀਆਂ ਦੀ ਮਾਨਸਿਕ ਸ਼ਾਂਤੀ ਲਈ ਪ੍ਰਮਾਤਮਾ ਅੱਗੇ ਅਰਦਾਸ ਕਰਦੇ ਹਾਂ ਅਤੇ ਜ਼ਖਮੀਆਂ ਦੇ ਜਲਦੀ ਠੀਕ ਹੋਣ ਦੀ ਅਰਦਾਸ ਕਰਦੇ ਹਾਂ।”