ਚੰਡੀਗੜ੍ਹ: ਸੰਤ ਸੀਚੇਵਾਲ ਵਿਰੁੱਧ ਵਰਤੀ ਗਈ ਸ਼ਬਦਾਵਲੀ ਦੇ ਵਿਰੋਧ ਵਿੱਚ ਪੰਜਾਬ ਵਿਧਾਨ ਸਭਾ ਵਿੱਚ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਵਿਰੁੱਧ ਨਿੰਦਾ ਦਾ ਮਤਾ ਪੇਸ਼ ਕੀਤਾ ਗਿਆ।
ਉਨ੍ਹਾਂ ਕਿਹਾ ਕਿ ਪ੍ਰਤਾਪ ਸਿੰਘ ਬਾਜਵਾ ਵੱਲੋਂ ਸੰਤ ਸੀਚੇਵਾਲ ਅਤੇ ਪਵਿੱਤਰ ਕਾਲੀ ਬੇਈਂ ਵਿਰੁੱਧ ਜੋ ਸ਼ਬਦਾਵਲੀ ਵਰਤੀ ਗਈ ਹੈ, ਉਸ ਲਈ ਉਹ ਪ੍ਰਤਾਪ ਸਿੰਘ ਬਾਜਵਾ ਵਿਰੁੱਧ ਨਿੰਦਣ ਦਾ ਮਤਾ ਪੇਸ਼ ਕਰਦੇ ਹਨ ਅਤੇ ਮੰਗ ਕਰਦੇ ਹਨ ਕਿ ਹੱਥ ਦਿਖਾ ਕੇ ਵੋਟਿੰਗ ਕਰਵਾਈ ਜਾਵੇ।ਇਸ ਤੋਂ ਬਾਅਦ ਸਪੀਕਰ ਸੰਧਵਾਂ ਨੇ ਸਾਰਿਆਂ ਨੂੰ ਹੱਥ ਖੜ੍ਹੇ ਕਰਕੇ ਵੋਟਿੰਗ ਕਰਵਾਈ। ਇਸ ਤੋਂ ਬਾਅਦ ਪ੍ਰਤਾਪ ਸਿੰਘ ਬਾਜਵਾ ਖਿਲਾਫ ਨਿੰਦਾ ਮਤਾ ਪਾਸ ਕੀਤਾ ਗਿਆ।