Connect with us

ਕਰੋਨਾਵਾਇਰਸ

ਕੋਰੋਨਾ ਤੋਂ ਪ੍ਰਭਾਵਿਤ 1 ਮਰੀਜ਼ ਨੇ ਦਮ ਤੋੜਿਆ, 47 ਐਕਟਿਵ ਮਰੀਜ਼ ਘਰਾਂ ‘ਚ ਇਕਾਂਤਵਾਸ

Published

on

1 patient affected by corona died, 47 active patients in solitary confinement

ਲੁਧਿਆਣਾ : ਸਿਵਲ ਸਰਜਨ ਡਾ. ਐਸ.ਪੀ. ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਕੋਰੋਨਾ ਜਾਂਚ ਦੌਰਾਨ ਅੱਜ ਲੁਧਿਆਣਾ ਵਿਚ 6 ਨਵੇਂ ਮਾਮਲੇ ਸਾਹਮਣੇ ਆਏ ਹਨ, ਜਿਨ੍ਹਾਂ ਦਾ ਸਬੰਧ ਜ਼ਿਲ੍ਹਾ ਲੁਧਿਆਣਾ ਨਾਲ ਹੈ। ਲੁਧਿਆਣਾ ਵਿਚ ਕੋਰੋਨਾ ਵਾਇਰਸ ਤੋਂ ਪੀੜ੍ਹਤ ਹੋਣ ਕਰਕੇ ਇਸ ਵੇਲੇ ਜਿਹੜੇ ਮਰੀਜ਼ ਐਕਟਿਵ ਹਾਲਤ ‘ਚ ਹਨ, ਉਨ੍ਹਾਂ ਵਿਚੋਂ ਇਸ ਵੇਲੇ 47 ਮਰੀਜ਼ ਆਪਣੇ ਘਰਾਂ ਵਿਚ ਹੀ ਇਕਾਂਤਵਾਸ ਹਨ, ਜਦ ਕਿ ਗੰਭੀਰ ਰੂਪ ਵਿਚ ਬਿਮਾਰ ਹੋਣ ਕਰਕੇ 5 ਮਰੀਜ਼ ਨਿੱਜੀ ਹਸਪਤਾਲਾਂ ਵਿਚ ਜਦਕਿ 1 ਮਰੀਜ਼ ਸਰਕਾਰੀ ਹਸਤਪਾਲ ਵਿਚ ਦਾਖਲ ਹੈ।

ਲੁਧਿਆਣਾ ਵਿਚ ਕੋਰੋਨਾ ਵਾਇਰਸ ਤੋਂ ਪੀੜ੍ਹਤ ਮਰੀਜ਼ਾਂ ‘ਚੋਂ 107352 ਮਰੀਜ਼ ਸਿਹਤਯਾਬੀ ਹਾਸਲ ਕਰ ਚੁੱਕੇ ਹਨ। ਅੱਜ ਲੁਧਿਆਣਾ ‘ਚ ਸਿਹਤਯਾਬੀ ਦੀ ਦਰ ਪਿਛਲੇ ਦਿਨ ਦੇ ਮੁਕਾਬਲੇ 97.87 ਫ਼ੀਸਦੀ ਤੋਂ ਵੱਧ ਕੇ 97.88 ਫ਼ੀਸਦੀ ਹੋ ਗਈ ਹੈ। ਅੱਜ 1 ਹੋਰ ਮਰੀਜ਼ ਦੀ ਮੌਤ ਹੋ ਜਾਣ ਪਿੱਛੋਂ ਜ਼ਿਲ੍ਹੇ ‘ਚ ਮਿ੍ਤਕਾਂ ਦੀ ਗਿਣਤੀ ਦਾ ਅੰਕੜਾ ਵੱਧ ਕੇ 2276 ਹੋ ਗਿਆ ਹੈ,
ਲੁਧਿਆਣਾ ‘ਚ 3371 ਸ਼ੱਕੀ ਮਰੀਜ਼ਾਂ ਦੇ ਨਮੂਨੇ ਲੈ ਕੇ ਜਾਂਚ ਲਈ ਪ੍ਰਯੋਗਸ਼ਾਲਾ ਵਿਚ ਭੇਜੇ ਗਏ ਹਨ। ਇਸ ਵੇਲੇ ਲੁਧਿਆਣਾ ਨਾਲ ਸਬੰਧਿਤ 53 ਮਰੀਜ਼ ਐਕਟਿਵ ਹਾਲਤ ‘ਚ ਹਨ, ਜਦਕਿ ਜ਼ਿਲ੍ਹਾ ਲੁਧਿਆਣਾ ਤੋਂ ਬਾਹਰਲਾ ਕੋਈ ਵੀ ਅਜਿਹਾ ਮਰੀਜ਼ ਨਹੀਂ ਹੈ, ਜੋ ਐਕਟਿਵ ਹਾਲਤ ‘ਚ ਹੋਵੇ।

ਜ਼ਿਲ੍ਹਾ ਲੁਧਿਆਣਾ ‘ਚ ਹੁਣ ਤੱਕ ਜਿੰਨੇ ਸ਼ੱਕੀ ਮਰੀਜ਼ਾਂ ਦੇ ਨਮੂਨੇ ਲੈ ਕੇ ਜਾਂਚ ਲਈ ਪ੍ਰਯੋਗਸ਼ਾਲਾ ਵਿਚ ਭੇਜੇ ਜਾ ਚੁੱਕੇ ਹਨ, ਉਨ੍ਹਾਂ ਵਿਚੋਂ ਜ਼ਿਲ੍ਹਾ ਲੁਧਿਆਣਾ ਨਾਲ ਸਬੰਧਿਤ 109681, ਜਦਕਿ ਲੁਧਿਆਣਾ ਤੋਂ ਬਾਹਰਲੇ ਜ਼ਿਲਿ੍ਹਆਂ ਤੇ ਸੂਬਿਆਂ ਨਾਲ ਸਬੰਧਿਤ 14709 ਵਿਅਕਤੀਆਂ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਪਾਈ ਜਾ ਚੁੱਕੀ ਹੈ।

 

Facebook Comments

Trending