ਪੰਜਾਬੀ

ਪੰਜਾਬ ਦੇ 108 ਐਂਬੂਲੈਂਸ ਚਾਲਕਾਂ ਨੇ ਖ਼ਤਮ ਕੀਤੀ ਹੜਤਾਲ, ਲਾਡੋਵਾਲ ਟੋਲ ਪਲਾਜ਼ਾ ਤੋਂ ਚੁੱਕਿਆ ਧਰਨਾ

Published

on

ਲੁਧਿਆਣਾ : ਲਾਡੋਵਾਲ ਟੋਲ ਪਲਾਜ਼ਾ ‘ਤੇ ਪਿਛਲੇ 7 ਦਿਨਾਂ ਤੋਂ ਆਪਣੀਆਂ ਮੰਗਾਂ ਨੂੰ ਲੈ ਕੇ ਧਰਨਾ ਲਾਈ ਬੈਠੇ 108 ਐਂਬੂਲੈਂਸ ਐਸੋਸੀਏਸ਼ਨ ਦੇ ਮੁਲਾਜ਼ਮਾਂ ਨੇ ਬੁੱਧਵਾਰ ਰਾਤ ਨੂੰ ਆਪਣਾ ਧਰਨਾ ਖ਼ਤਮ ਕਰ ਦਿੱਤਾ ਹੈ। ਇਸ ਬਾਰੇ ਐਸੋਸੀਏਸ਼ਨ ਦੇ ਪ੍ਰਧਾਨ ਮਨਪ੍ਰੀਤ ਸਿੰਘ ਨਿੱਜਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਬੁੱਧਵਾਰ ਨੂੰ ਉਨ੍ਹਾਂ ਦੀ ਐਸੋਸੀਏਸ਼ਨ ਦੇ ਮੈਂਬਰਾਂ ਦੀ ਮੀਟਿੰਗ ਚੰਡੀਗੜ੍ਹ ਪੰਜਾਬ ਭਵਨ ‘ਚ ਹੋਈ।

ਇਸ ‘ਚ ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ, ਆਈ. ਜੀ. ਜਸਕਰਨ ਸਿੰਘ ਸਮੇਤ ਕਈ ਅਧਿਕਾਰੀ ਸ਼ਾਮਲ ਸਨ, ਜਿਨ੍ਹਾਂ ਨੇ ਉਨ੍ਹਾਂ ਦੀਆਂ ਮੰਗਾਂ ਨੂੰ ਮੰਨ ਲਿਆ ਹੈ। ਉਨ੍ਹਾਂ ਕਿਹਾ ਕਿ ਬਾਕੀ ਮੰਗਾਂ ਨੂੰ ਲੈ ਕੇ ਆਉਣ ਵਾਲੇ ਦਿਨਾਂ ‘ਚ ਹੋਣ ਵਾਲੀ ਮੀਟਿੰਗ ਦੌਰਾਨ ਵਿਚਾਰ-ਵਟਾਂਦਰਾ ਕੀਤਾ ਜਾਵੇਗਾ।

ਉਨ੍ਹਾਂ ਨੇ ਦੱਸਿਆ ਕਿ ਐਸੋਸੀਏਸ਼ਨ ਦੀ ਅਗਲੀ ਮੀਟਿੰਗ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ, ਕੈਬਨਿਟ ਮੰਤਰੀ ਅਮਨ ਅਰੋੜਾ, ਬਲਬੀਰ ਸਿੰਘ, ਕੁਲਦੀਪ ਸਿੰਘ ਧਾਲੀਵਾਲ ਦੇ ਨਾਲ ਆਉਣ ਵਾਲੇ ਦਿਨਾਂ ‘ਚ ਹੋਵੇਗੀ।

Facebook Comments

Trending

Copyright © 2020 Ludhiana Live Media - All Rights Reserved.