Connect with us

ਖੇਤੀਬਾੜੀ

ਕਿਸਾਨਾਂ ਦੀ ਫਸਲ ਦੀ ਖਰੀਦ ਲਈ 109 ਫੀਸਦ ਲਿਫਟਿੰਗ, 103 ਫੀਸਦ ਅਦਾਇਗੀ ਕੀਤੀ ਜਾ ਚੁੱਕੀ –  ਸੁਰਭੀ ਮਲਿਕ

Published

on

109 percent lifting, 103 percent paid for farmers' crop purchase - Surbhi Malik

ਲੁਧਿਆਣਾ : ਝੋਨੇ ਦੀ 109 ਫੀਸਦ ਲਿਫਟਿੰਗ ਅਤੇ 103 ਫੀਸਦ ਅਦਾਇਗੀ ਕਿਸਾਨਾਂ ਨੂੰ ਪਹਿਲਾਂ ਹੀ ਕਰ ਦਿੱਤੀ ਗਈ ਹੈ, ਜਿਸ ਨਾਲ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਖਰੀਦ ਸੀਜ਼ਨ ਨੂੰ ਸੁਚਾਰੂ ਅਤੇ ਨਿਰਵਿਘਨ ਕਰਵਾਉਣ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ।

ਸਾਉਣੀ ਦੇ ਚੱਲ ਰਹੇ ਮੰਡੀਕਰਨ ਸੀਜ਼ਨ ਸਬੰਧੀ ਪ੍ਰਾਪਤ ਵੇਰਵਿਆਂ ਅਨੁਸਾਰ, ਖਰੀਦ ਏਜੰਸੀਆਂ ਵੱਲੋਂ ਵੀਰਵਾਰ ਤੱਕ ਅਨਾਜ ਮੰਡੀਆਂ/ਖਰੀਦ ਕੇਂਦਰਾਂ ਵਿੱਚ ਆਈ ਕੁੱਲ 333792 ਮੀਟ੍ਰਿਕ ਟਨ ਝੋਨੇ ਵਿੱਚੋਂ 317121 ਮੀਟ੍ਰਿਕ ਟਨ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ ਜੋ ਕਿ ਲਗਭਗ 95 ਫੀਸਦ ਹੈ। ਪਿਛਲੇ 72 ਘੰਟਿਆਂ ਦੌਰਾਨ ਖਰੀਦ ਏਜੰਸੀਆਂ ਨੇ 109.01 ਫੀਸਦੀ ਸਟਾਕ ਦੀ ਲਿਫਟਿੰਗ ਕਰ ਲਈ ਹੈ ਅਤੇ ਇਸ ਪ੍ਰਕਿਰਿਆ ਵਿੱਚ ਤੇਜ਼ੀ ਲਿਆਂਦੀ ਜਾ ਰਹੀ ਹੈ ।

ਇਸ ਤੋਂ ਇਲਾਵਾ ਪਿਛਲੇ 48 ਘੰਟਿਆਂ ਦੌਰਾਨ 499.52 ਕਰੋੜ ਰੁਪਏ ਦੀਆਂ ਅਦਾਇਗੀਆਂ ਹੋਣੀਆਂ ਸਨ ਪਰ ਸਰਕਾਰ ਨੇ 514.75 ਕਰੋੜ ਰੁਪਏ ਦੀ ਅਦਾਇਗੀ ਹੌਲੀ-ਹੌਲੀ ਕਰ ਦਿੱਤੀ ਹੈ ਜੋ ਕਿ ਲਗਭਗ 103 ਫੀਸਦੀ ਬਣਦੀ ਹੈ। ਡਿਪਟੀ ਕਮਿਸ਼ਨਰ ਸ੍ਰੀਮਤੀ ਸੁਰਭੀ ਮਲਿਕ ਨੇ ਦੁਹਰਾਇਆ ਕਿ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਪ੍ਰਸ਼ਾਸਨ ਕਿਸਾਨਾਂ ਨੂੰ ਬਿਨਾਂ ਕਿਸੇ ਪ੍ਰੇਸ਼ਾਨੀ ਦੇ ਖਰੀਦ ਸੀਜ਼ਨ ਨੂੰ ਨੇਪਰੇ ਚਾੜ੍ਹਨ ਲਈ ਵਚਨਬੱਧ ਹੈ।

ਉਨ੍ਹਾਂ ਕਿਹਾ ਕਿ ਅਧਿਕਾਰੀਆਂ ਨੂੰ ਆਪਣੇ ਅਧਿਕਾਰ ਖੇਤਰ ਅਧੀਨ ਆਉਂਦੀਆਂ ਅਨਾਜ ਮੰਡੀਆਂ ਦਾ ਨਿਯਮਤ ਦੌਰਾ ਕਰਨਾ ਚਾਹੀਦਾ ਹੈ ਅਤੇ ਨਿਯਮਤ ਨਿਗਰਾਨੀ ਲਈ ਰੋਜ਼ਾਨਾ ਰਿਪੋਰਟ ਉਨ੍ਹਾਂ ਨੂੰ ਸੌਂਪਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਝੋਨੇ ਦੀ ਨਿਰਵਿਘਨ ਖਰੀਦ, ਲਿਫਟਿੰਗ ਅਤੇ ਅਦਾਇਗੀ ਨੂੰ ਯਕੀਨੀ ਬਣਾਉਣ ਲਈ ਮੰਡੀਆਂ ਵਿੱਚ ਪੁਖਤਾ ਪ੍ਰਬੰਧ ਅਤੇ ਉਪਰਾਲੇ ਕੀਤੇ ਗਏ ਹਨ।

ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਖਰੀਦ ਏਜੰਸੀਆਂ ਦੇ ਮੁਖੀਆਂ ਨੂੰ ਦਾਣਾ ਮੰਡੀਆਂ ਵਿੱਚ ਖਰੀਦ ਪ੍ਰਕਿਰਿਆ ਨੂੰ ਹੋਰ ਤੇਜ਼ ਕਰਨ ਦੇ ਨਾਲ-ਨਾਲ ਹਦਾਇਤ ਕੀਤੀ ਕਿ ਡਿਊਟੀ ਨਿਭਾਉਣ ਵਿੱਚ ਕਿਸੇ ਵੀ ਕਿਸਮ ਦੀ ਢਿੱਲ-ਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਸਹੂਲਤ ਲਈ ਉਨ੍ਹਾਂ ਦੀ ਜਿਣਸ ਦੀ ਜਲਦ ਤੋਂ ਜਲਦ ਖਰੀਦ ਅਤੇ ਲਿਫਟਿੰਗ ਕੀਤੀ ਜਾਵੇਗੀ।

Facebook Comments

Trending