ਪੰਜਾਬੀ

ਦਸਵੀਂ/ਬਾਰਵ੍ਹੀਂ ਸ੍ਰੇਣੀ ਦੀ ਅਨੁਪੂਰਕ/ਰੀ-ਅਪੀਅਰ ਪ੍ਰੀਖਿਆ 11 ਅਗਸਤ ਤੋਂ 06 ਸਤੰਬਰ ਤੱਕ

Published

on

ਲੁਧਿਆਣਾ : ਡਿਪਟੀ ਕਮਿਸ਼ਨਰ ਪੁਲਿਸ ਨੇ ਲੁਧਿਆਣਾ ਦੇ ਏਰੀਆ ਅੰਦਰ ਪੈਂਦੇਂ ਸਾਰੇ ਦਸਵੀਂ ਅਤੇ ਬਾਰਵੀਂ ਸ੍ਰੇ਼ਣੀ ਅਗਸਤ/ਸਤੰਬਰ 2023 ਅਨੁਪੂਰਕ/ਰੀ-ਅਪੀਅਰ ਪ੍ਰੀਖਿਆ ਕੇਂਦਰਾਂ ਦੇ ਇਰਦ ਗਿਰਦ ਪ੍ਰੀਖਿਆ ਸਮੇਂ ਦੌਰਾਨ ਪ੍ਰੀਖਿਆ ਕੇਂਦਰ ਤੋਂ 200 ਮੀਟਰ ਦੇ ਏਰੀਆ ਅੰਦਰ ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਜਾਣ ਜਾਂ ਇਕੱਠੇ ਹੋਣ ‘ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ 11 ਅਗਸਤ ਤੋਂ 06 ਸਤੰਬਰ, 2023 ਤੱਕ ਲਾਗੂ ਰਹਿਣਗੇ। PSEB ਵਲੋਂ ਇਹ ਪ੍ਰੀਖਿਆ 11 ਅਗਸਤ ਤੋਂ 06 ਸਤੰਬਰ, 2023 ਤੱਕ ਕਰਵਾਈਆਂ ਜਾ ਰਹੀਆਂ ਹਨ।

ਉਨ੍ਹਾਂ ਦੱਸਿਆ ਕਿ ਇਨ੍ਹਾਂ ਪ੍ਰੀਖਿਆਵਾਂ ਨੂੰ ਸ਼ਾਂਤੀ ਪੂਰਵਕ ਨੇਪਰੇ ਚਾੜ੍ਹਨ ਲਈ ਅਤੇ ਬਿਨ੍ਹਾਂ ਕਿਸੇ ਦਖਲ ਅੰਦਾਜੀ ਤੋਂ ਸਬੰਧਤ ਕੇਂਦਰਾਂ ਦੇ ਇਰਦ ਗਿਰਦ ਆਮ ਵਿਅਕਤੀ ਦੇ ਇਕੱਠ ਅਤੇ ਪ੍ਰੀਖਿਆ ਕੇਂਦਰਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਪਬਲਿਕ ਹਿੱਤ ਵਿੱਚ ਵਿਸੇਸ਼ ਕਦਮ ਚੁੱਕਣ ਦੀ ਲੋੜ ਹੈ ਤਾਂ ਜੋ ਪ੍ਰੀਖਿਆ ਕੇਂਦਰਾਂ ਦੇ ਇਰਦ ਗਿਰਦ ਆਮ ਵਿਅਕਤੀਆਂ ਦੇ ਇਕੱਠ ਅਤੇ ਅਣ-ਸੁਖਾਵੀਂ ਘਟਨਾ ਤੋਂ ਬਚਿਆ ਜਾ ਸਕੇ ਅਤੇ ਦਸਵੀਂ ਅਤੇ ਬਾਰਵੀਂ ਸ਼੍ਰੇਣੀ ਪ੍ਰੀਖਿਆ ਦੀ ਪਵਿੱਤਰਤਾ ਨੂੰ ਭੰਗ ਹੋਣ ਤੋਂ ਬਚਾਇਆ ਜਾ ਸਕੇ।

Facebook Comments

Trending

Copyright © 2020 Ludhiana Live Media - All Rights Reserved.