Connect with us

ਪੰਜਾਬ ਨਿਊਜ਼

26 ਜਨਵਰੀ ਤੋਂ ਲਾਪਤਾ ਮੋਗਾ ਦੇ 11 ਮੁੰਡੇ ਹਨ ਤਿਹਾੜ ਜੇਲ੍ਹ ‘ਚ ਬੰਦ : ਮਨਜਿੰਦਰ ਸਿਰਸਾ

Published

on

ਕਿਸਾਨਾਂ ਨੂੰ ਦਿੱਲੀ ਦੀਆਂ ਸਰਹੱਦਾਂ ਤੇ ਨਵੇਂ ਖੇਤੀ ਕਾਨੂੰਨਾਂ ਦੇ ਵਿਰੋਧ ‘ਚ ਬੈਠੇ 2 ਮਹੀਨਿਆਂ ਤੋਂ ਵੱਧ ਦਾ ਸਮਾਂ ਬੀਤ ਗਿਆ ਹੈ। ਉੱਥੇ ਹੀ 26 ਜਨਵਰੀ ਨੂੰ ਹੋਈ ਹਿੰਸਾ ਅਤੇ ਸ਼ੁੱਕਰਵਾਰ ਨੂੰ ਸਿੰਘੂ ਸਰਹੱਦ ਤੇ ਹੰਗਾਮੇ ਤੋਂ ਬਾਅਦ ਵੀ ਤਿੰਨੋਂ ਮੁੱਖ ਬਾਰਡਰਾਂ (ਗਾਜ਼ੀਪੁਰ, ਸਿੰਘੂ ਅਤੇ ਟਿਕਰੀ) ਤੇ ਅੰਦੋਲਨ ਲਗਾਤਾਰ ਜਾਰੀ ਹੈ। ਇਸ ਵਿੱਚ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਨੇ ਦੱਸਿਆ ਕਿ ਵਟਸਐੱਪ ਤੇ ਵਾਇਰਲ ਹੋ ਰਿਹਾ ਸੀ ਕਿ 26 ਜਨਵਰੀ ਨੂੰ ਹਿੰਸਾ ਦੇ ਬਾਅਦ ਤੋਂ ਮੋਗਾ ਦੇ 11 ਮੁੰਡੇ ਲਾਪਤਾ ਹਨ। ਉਨ੍ਹਾਂ ਕਿਹਾ ਕਿ ਮੈਂ ਦਿੱਲੀ ਦੇ ਜੁਆਇੰਟ ਪੁਲਿਸ ਕਮਿਸ਼ਨਰ ਨਾਲ ਗੱਲ ਕਰ ਕੇ ਇਸ ਬਾਰੇ ਸਾਰੀ ਜਾਣਕਾਰੀ ਲਈ ਹੈ।

ਸਿਰਸਾ ਨੇ ਦੱਸਿਆ ਕਿ ਇਨ੍ਹਾਂ ਮੁੰਡਿਆਂ ਨੂੰ ਨਾਗਪੁਰ ਪੁਲਿਸ ਸਟੇਸ਼ਨ ਤੋਂ ਗ੍ਰਿਫ਼ਤਾਰ ਕੀਤਾ ਗਿਆ ਸੀ। ਹੁਣ ਇਨ੍ਹਾਂ ਮੁੰਡਿਆਂ ਨੂੰ ਤਿਹਾੜ ਜੇਲ੍ਹ ਭੇਜ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ ਅਸੀਂ ਹਸਪਤਾਲਾਂ ‘ਚ ਵੀ ਟੀਮ ਭੇਜੀ ਸੀ, ਜਿਸ ‘ਚ ਸਿਰਫ਼ ਇੱਕ ਮੁੰਡੇ ਦੀ ਜਾਣਕਾਰੀ ਮਿਲੀ ਹੈ, ਜਿਸ ਨੂੰ ਗੋਲੀ ਲੱਗੀ ਹੋਈ ਹੈ। ਦੱਸਣਯੋਗ ਹੈ ਕਿ ਤਿੰਨਾਂ ਨਵੇਂ ਖੇਤੀਬਾੜੀ ਕਾਨੂੰਨਾਂ ਨੂੰ ਵਾਪਸ ਲੈਣ ਦੀ ਮੰਗ ਨੂੰ ਲੈ ਕੇ ਮੰਗਲਵਾਰ ਨੂੰ ਕਿਸਾਨਾਂ ਵੱਲੋਂ ਕੱਢੀ ਗਈ ਟਰੈਕਟਰ ਪਰੇਡ ਹਿੰਸਕ ਹੋ ਗਈ ਸੀ

ਅਤੇ ਪ੍ਰਦਰਸ਼ਨਕਾਰੀਆਂ ਨੇ ਪੁਲਸਕਰਮੀਆਂ ਤੇ ਹਮਲਾ ਕੀਤਾ ਸੀ, ਗੱਡੀਆਂ ਪਲਟਾ ਦਿੱਤੀਆਂ ਸਨ ਅਤੇ ਇਤਿਹਾਸਿਕ ਲਾਲ ਕਿਲ੍ਹੇ ਦੇ ਅੰਦਰ ਇੱਕ ਧਾਰਮਿਕ ਝੰਡਾ ਲਗਾ ਦਿੱਤਾ ਸੀ। ਪੁਲਿਸ ਨੇ ਵੀਰਵਾਰ ਨੂੰ ਕਿਸਾਨ ਨੇਤਾਵਾਂ ਖਿਲਾਫ ਲੁੱਕ ਆਊਟ ਨੋਟਿਸ ਜਾਰੀ ਕੀਤਾ ਅਤੇ ਗਣਤੰਤਰ ਦਿਵਸ ਦੇ ਦਿਨ ਹੋਈ ਹਿੰਸਾ ਦੇ ਪਿੱਛੇ ਦੀ ਸਾਜਿਸ਼ ਦੀ ਜਾਂਚ ਦੀ ਘੋਸ਼ਣਾ ਕੀਤੀ ਸੀ। ਇਸ ਹਿੰਸਾ ਦੇ ਸਿਲਸਿਲੇ ‘ਚ ਪੁਲਿਸ ਨੇ ਹੁਣ ਤੱਕ 33 ਐਫ.ਆਈ.ਆਰ. ਦਰਜ ਕੀਤੀਆਂ ਹਨ ਅਤੇ ਕਿਸਾਨ ਨੇਤਾਵਾਂ ਸਮੇਤ 44 ਲੋਕਾਂ ਖਿਲਾਫ ਲੁੱਕ ਆਊਟ ਨੋਟਿਸ ਜਾਰੀ ਕੀਤੇ ਹਨ।

Source: jagbani

Facebook Comments

Advertisement

Trending