ਧਰਮ

ਪੰਜਾਬ ਦੇ ਇਸ ਗੁਰਦੁਆਰੇ ‘ਚ ਖੁਦਾਈ ਦੌਰਾਨ ਮਿਲੇ ਸੋਨੇ-ਚਾਂਦੀ ਦੇ 125 ਸਿੱਕੇ, ਜਾਣੋ ਕੀ ਹੈ ਗੁਰੂ ਗੋਬਿੰਦ ਸਿੰਘ ਨਾਲ ਨਾਤਾ

Published

on

ਜਗਰਾਉਂ (ਲੁਧਿਆਣਾ) : ਪਿੰਡ ਲੰਮਾ ਤਹਿਸੀਲ ਜਗਰਾਉਂ ਦੇ ਗੁਰਦੁਆਰਾ ਛੋਟਾ ਦਮਦਮਾ ਸਾਹਿਬ ਦੇ ਨਵ-ਨਿਰਮਾਣ ਦੀ ਖੁਦਾਈ ਦੌਰਾਨ ਸੋਨੇ ਤੇ ਚਾਂਦੀ ਦੇ ਸਿੱਕੇ ਮਿਲੇ ਹਨ। ਇਨ੍ਹਾਂ ਨੂੰ ਪੁਰਾਤਨ ਵਿਰਸੇ ਵਜੋਂ ਗੁਰਦੁਆਰਾ ਸਾਹਿਬ ‘ਚ ਸਜਾ ਕੇ ਰੱਖਿਆ ਗਿਆ ਸੀ। ਸੰਗਤਾਂ ਹਰ ਐਤਵਾਰ ਇਸ ਦੇ ਦਰਸ਼ਨ ਕਰ ਸਕਦੀਆਂ ਹਨ। ਇਹ ਜਾਣਕਾਰੀ ਪਿੰਡ ਲੰਮਾ ਦੇ ਸਰਪੰਚ ਅਮਨਦੀਪ ਸਿੰਘ ਨੇ ਦਿੱਤੀ।

ਉਨ੍ਹਾਂ ਦੱਸਿਆ ਕਿ ਪਿੰਡ ਲੰਮਾ ਦੇ ਗੁਰਦੁਆਰਾ ਛੋਟਾ ਦਮਦਮਾ ਸਾਹਿਬ ਦੀ ਨਵੀਂ ਇਮਾਰਤ ਦੀ ਉਸਾਰੀ ਦਾ ਕੰਮ ਚੱਲ ਰਿਹਾ ਹੈ ਅਤੇ ਵਰਾਂਡੇ ਦੀ ਕੰਧ ਦੀ ਨੀਂਹ ਦੀ ਖੁਦਾਈ ਦੌਰਾਨ 125 ਸੋਨੇ ਤੇ ਚਾਂਦੀ ਦੇ ਸਿੱਕੇ ਮਿਲੇ ਹਨ। ਉਨ੍ਹਾਂ ਕਿਹਾ ਕਿ ਸਿੱਕਿਆਂ ਨੂੰ ਦੇਖ ਕੇ ਇਹ ਨਹੀਂ ਦੱਸਿਆ ਜਾ ਸਕਦਾ ਕਿ ਇਹ ਦਸਵੀਂ ਪਾਤਸ਼ਾਹੀ ਗੁਰੂ ਗੋਬਿੰਦ ਸਿੰਘ ਜੀ ਦੇ ਸਮੇਂ ਦੇ ਹਨ ਜਾਂ ਕਿਸ ਕਾਲ ਦੇ ਹਨ। ਉਨ੍ਹਾਂ ਦੱਸਿਆ ਕਿ ਦਸਵੇਂ ਪਾਤਿਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਪਿੰਡ ਦੇ ਗੁਰਦੁਆਰਾ ਛੋਟਾ ਦਮਦਮਾ ਸਾਹਿਬ ਵਿਖੇ 21 ਦਿਨ ਬਿਤਾਏ ਸਨ।

10ਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਗੁਰਦੁਆਰਾ ਸਾਹਿਬ ‘ਚ ਆਰਾਮ ਕਰਦੇ ਸਨ। ਇਸੇ ਪਿੰਡ ਦੇ ਗੁਰਦੁਆਰਾ ਪੰਜੂਆਣਾ ਸਾਹਿਬ ‘ਚ ਦੀਵਾਨ ਸਜਾਉਂਦੇ ਹਨ। ਜਿੱਥੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਨੂਰੇਮਾਹੀ ਨੂੰ ਸਰਹਿੰਦ ਭੇਜ ਕੇ ਆਪਣੇ ਛੋਟੇ ਸਾਹਿਬਜ਼ਾਦਿਆਂ ਦੇ ਸ਼ਹੀਦ ਹੋਣ ਦੀ ਸੂਚਨਾ ਮੰਗਵਾਈ ਸੀ।

ਪਿੰਡ ਲੰਮਾ ਦੇ ਸਰਪੰਚ ਅਮਨਦੀਪ ਸਿੰਘ ਨੇ ਦੱਸਿਆ ਕਿ ਇਹ ਗੁਰਦੁਆਰਾ ਛੋਟਾ ਦਮਦਮਾ ਸਾਹਿਬ ਜੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮ੍ਰਿਤਸਰ ਅਧੀਨ ਆਉਂਦਾ ਹੈ ਅਤੇ ਜਦੋਂ ਗੁਰਦੁਆਰਾ ਸਾਹਿਬ ਦੀ ਖੁਦਾਈ ਦੌਰਾਨ ਇਹ ਸਿੱਕੇ ਮਿਲੇ ਤਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਵੀ ਆ ਗਏ ਤੇ ਇਨ੍ਹਾਂ ਸਿੱਕਿਆਂ ਦੇ ਦਰਸ਼ਨ ਕੀਤੇ।

 

Facebook Comments

Trending

Copyright © 2020 Ludhiana Live Media - All Rights Reserved.