ਪੰਜਾਬੀ

15 ਫਰਵਰੀ ਤਕ ਕਰ ਦਿਆਂਗੇ 15 ਹਜ਼ਾਰ ਅਧਿਆਪਕਾਂ ਦੀ ਭਰਤੀ : ਬੈਂਸ

Published

on

ਲੁਧਿਆਣਾ : ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਹੈ ਕਿ 15 ਫਰਵਰੀ ਤਕ ਸੂਬੇ ਵਿਚ 15 ਹਜ਼ਾਰ ਅਧਿਆਪਕਾਂ ਦੀ ਭਰਤੀ ਕਰ ਲਈ ਜਾਵੇਗੀ ਤਾਂ ਕਿ ਸਕੂਲਾਂ ਵਿਚ ਅਧਿਆਪਕਾਂ ਦੀ ਕਮੀ ਦੂਰ ਹੋਣ ਦੇ ਨਾਲ ਨੌਜਵਾਨਾਂ ਨੂੰ ਰੁਜ਼ਗਾਰ ਵੀ ਮਿਲੇਗਾ। ਬਾਕੀ ਸੱਤ ਹਜ਼ਾਰ ਅਸਾਮੀਆਂ ਭਰਨ ਦਾ ਕੰਮ ਵੀ ਅਗਲੇ ਪਡ਼ਾਅ ਵਿਚ ਪੂਰਾ ਕਰ ਲਿਆ ਜਾਵੇਗਾ।

ਬੈਂਸ ਵੀਰਵਾਰ ਨੂੰ ਗੁਰੂ ਨਾਨਕ ਸਟੇਡੀਅਮ ’ਚ ਦਿਵਿਆਂਗ ਬੱਚਿਆਂ ਦੀ ਸ਼ੁਰੂ ਹੋਈ ਰਾਜ ਪੱਧਰੀ ਖੇਡ ਪ੍ਰਤੀਯੋਗਿਤਾ ਦਾ ਉਦਘਾਟਨ ਕਰਨ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਸਰਕਾਰ ਸਿੱਖਿਆ ਦਾ ਪੱਧਰ ਉੱਚਾ ਚੁੱਕਣ ਲਈ ਹਰ ਸੰਭਵ ਯਤਨ ਕਰ ਰਹੀ ਹੈ। ਸੂਬੇ ਭਰ ਦੇ ਸਰਕਾਰੀ ਸਕੂਲਾਂ ’ਚ ਅਧਿਆਪਕਾਂ ਦੀਆਂ ਲਗਪਗ 22 ਹਜ਼ਾਰ ਅਸਾਮੀਆਂ ਖਾਲੀ ਹਨ।

Facebook Comments

Trending

Copyright © 2020 Ludhiana Live Media - All Rights Reserved.