Connect with us

ਅਪਰਾਧ

ਰੇਲਾਂ ਰੋਕਣ ‘ਤੇ ਸਾਬਕਾ ਵਿਧਾਇਕ ਜੱਸੀ ਸਮੇਤ 17 ਨੂੰ ਇਕ-ਇਕ ਸਾਲ ਕੈਦ

Published

on

17 including former MLA Jassi jailed for one year each for blocking trains by dharna at railway station

ਬਠਿੰਡਾ :: ਬਠਿੰਡਾ ਦੀ ਅਦਾਲਤ ਨੇ ਸਾਬਕਾ ਕਾਂਗਰਸੀ ਵਿਧਾਇਕ ਹਰਮਿੰਦਰ ਸਿੰਘ ਜੱਸੀ ਸਮੇਤ 17 ਕਾਂਗਰਸੀਆਂ ਨੂੰ ਇਕ-ਇਕ ਸਾਲ ਕੈਦ ਦੀ ਸਜ਼ਾ ਸੁਣਾਈ ਹੈ। ਜਾਣਕਾਰੀ ਅਨੁਸਾਰ ਸਾਲ 2015 ‘ਚ ਸਾਬਕਾ ਕਾਂਗਰਸੀ ਵਿਧਾਇਕ ਹਰਮਿੰਦਰ ਸਿੰਘ ਜੱਸੀ ਦੀ ਅਗਵਾਈ ਹੇਠ ਕਾਂਗਰਸ ਨੇ ਬਠਿੰਡੇ ਦੇ ਰੇਲਵੇ ਸਟੇਸ਼ਨ ‘ਤੇ ਧਰਨਾ ਦੇ ਕੇ ਰੇਲਾਂ ਰੋਕੀਆਂ ਸਨ ਜਿਸ ਪਿੱਛੋਂ ਜੱਸੀ ਅਤੇ ਮਾਰਕੀਟ ਕਮੇਟੀ ਬਠਿੰਡਾ ਦੇ ਚੇਅਰਮੈਨ ਮੋਹਨ ਲਾਲ ਝੁੰਬਾ ਸਮੇਤ ਸਤਾਰਾਂ ਕਾਂਗਰਸੀ ਆਗੂਆਂ ਖ਼ਿਲਾਫ਼ ਰੇਲਵੇ ਪੁਲਿਸ ਨੇ ਮਾਮਲਾ ਦਰਜ ਕੀਤਾ ਸੀ।

ਆਰਪੀਐਫ ਨੇ ਦਰਜ ਮਾਮਲੇ ‘ਚ ਕਿਹਾ ਸੀ ਕਿ ਕਾਂਗਰਸੀਆਂ ਨੇ ਜਿੱਥੇ ਰੇਲਵੇ ਵਿਭਾਗ ਦੇ ਹੁਕਮਾਂ ਦੀ ਉਲੰਘਣਾ ਕੀਤੀ ਹੈ, ਉੱਥੇ ਹੀ ਰੇਲਵੇ ਦਾ ਨੁਕਸਾਨ ਕੀਤਾ ਹੈ। ਚੀਫ ਜੁਡੀਸ਼ੀਅਲ ਮੈਜਿਸਟੇ੍ਟ ਦਲਜੀਤ ਕੌਰ ਦੀ ਅਦਾਲਤ ਨੇ ਜੱਸੀ, ਮੋਹਨ ਲਾਲ ਝੂੰਬਾ, ਨਗਰ ਨਿਗਮ ਦੇ ਕੌਂਸਲਰ ਮਲਕੀਤ ਸਿੰਘ ਤੇ ਭੁਪਿੰਦਰ ਸਿੰਘ ਗੋਰਾ ਸਮੇਤ 17 ਵਿਅਕਤੀਆਂ ਨੂੰ ਇਕ-ਇਕ ਸਾਲ ਦੀ ਕੈਦ ਦੀ ਸਜ਼ਾ ਸੁਣਾਈ ਹੈ। ਵਕੀਲ ਜਸਵਿੰਦਰ ਸਿੰਘ ਤੁੰਗਵਾਲੀ ਨੇ ਦੱਸਿਆ ਕਿ ਸਾਰੇ ਕਾਂਗਰਸੀ ਆਗੂਆਂ ਨੂੰ ਅਦਾਲਤ ਨੇ ਨੇਕ ਚਲਣੀ ਜ਼ਮਾਨਤ ‘ਤੇ ਰਿਹਾਅ ਕਰ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਇਸ ਫ਼ੈਸਲੇ ਖ਼ਿਲਾਫ਼ ਕਾਂਗਰਸੀ ਆਗੂਆਂ ਵੱਲੋਂ ਉੱਚ ਅਦਾਲਤ ‘ਚ ਅਪੀਲ ਦਾਇਰ ਕੀਤੀ ਜਾਵੇਗੀ।

Facebook Comments

Trending