ਚੰਡੀਗੜ੍ਹ : ਪੰਜਾਬ ਦੇ 18 ਅਫਸਰਾਂ ਨੂੰ ਸਨਮਾਨਿਤ ਕਰਨ ਦੀ ਖਬਰ ਆਈ ਹੈ। ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਸੂਚੀ ਜਾਰੀ ਕਰਕੇ ਇਸ ਸਬੰਧੀ ਜਾਣਕਾਰੀ ਦਿੱਤੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ 3 ਆਈਪੀਐਸ ਸਮੇਤ ਪੰਜਾਬ ਪੁਲੀਸ ਦੇ 18 ਅਧਿਕਾਰੀਆਂ ਨੂੰ ਡੀਜੀਪੀ ਡਿਸਕ ਐਵਾਰਡ ਮਿਲੇਗਾ। ਅਧਿਕਾਰੀਆਂ ਨੂੰ ਵਧੀਆ ਸੇਵਾਵਾਂ ਦੇਣ ਲਈ ਇਹ ਐਵਾਰਡ ਦਿੱਤਾ ਜਾ ਰਿਹਾ ਹੈ।
ਜਾਰੀ ਕੀਤੀ ਗਈ ਸੂਚੀ ਵਿੱਚ ਐਸਐਸਪੀ ਪਟਿਆਲਾ ਨਾਨਕ ਸਿੰਘ, ਐਸਐਸਪੀ ਸੰਗਰੂਰ ਸਰਤਾਜ ਸਿੰਘ ਚਾਹਲ, ਐਸਐਸਪੀ ਬਰਨਾਲਾ ਸੰਦੀਪ ਕੁਮਾਰ ਮਲਿਕ ਅਤੇ ਐਸਐਸਪੀ ਮਲੇਰਕੋਟਲਾ ਗਗਨ ਅਜੀਤ ਸਿੰਘ, ਏਆਈਜੀ ਹਰਵਿੰਦਰ ਸਿੰਘ ਅਤੇ ਹੋਰ ਵਿਭਾਗ ਦੇ ਅਧਿਕਾਰੀ ਸ਼ਾਮਲ ਹਨ।
