Connect with us

ਅਪਰਾਧ

ਜੇਲ੍ਹ ‘ਚ ਨਸ਼ੀਲੇ ਪਦਾਰਥ ਸੁੱਟਦੇ 2 ਕਾਬੂ

Published

on

2 arrested for throwing drugs in jail

ਲੁਧਿਆਣਾ : ਥਾਣਾ ਡਿਵੀਜ਼ਨ ਨੰਬਰ 7 ਦੀ ਪੁਲਿਸ ਨੇ ਜੇਲ੍ਹ ਵਿਚ ਨਸ਼ੀਲੇ ਪਦਾਰਥ ਸੁੱਟ ਰਹੇ ਦੋ ਨੌਜਵਾਨਾਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ‘ਚੋਂ ਭਾਰੀ ਮਾਤਰਾ ਵਿਚ ਜਰਦੇ ਦੀਆਂ ਪੁੜੀਆਂ ਬਰਾਮਦ ਕੀਤੀਆਂ ਹਨ। ਜਾਣਕਾਰੀ ਅਨੁਸਾਰ ਕਾਬੂ ਕੀਤੇ ਗਏ ਕਥਿਤ ਦੋਸ਼ੀਆਂ ‘ਚ ਤਜਿੰਦਰ ਸਿੰਘ ਪੁੱਤਰ ਸੁਰਿੰਦਰ ਸਿੰਘ ਵਾਸੀ ਸ਼ਹੀਦ ਕਰਨੈਲ ਸਿੰਘ ਨਗਰ ਗਿੱਲ ਤੇ ਗੁਰਜੀਤ ਸਿੰਘ ਪੁੱਤਰ ਮੁਖਤਿਆਰ ਸਿੰਘ ਵਾਸੀ ਭਾਈ ਹਿੰਮਤ ਸਿੰਘ ਨਗਰ ਸ਼ਾਮਿਲ ਹਨ।

ਕਥਿਤ ਦੋਸ਼ੀ ਜੇਲ੍ਹ ਦੀ ਦੀਵਾਰ ਨੇੜੇ ਖੜ੍ਹੇ ਹੋ ਕੇ ਜੇਲ੍ਹ ਅੰਦਰ ਜਰਦੇ ਦੀਆਂ ਪੁੜੀਆਂ ਸੁੱਟ ਰਹੇ ਸਨ ਕਿ ਪੁਲਿਸ ਵਲੋਂ ਕਾਬੂ ਕਰ ਲਿਆ। ਕਥਿਤ ਦੋਸ਼ੀਆਂ ਪਾਸੋਂ 250 ਦੇ ਕਰੀਬ ਜਰਦੇ ਦੀਆਂ ਪੁੜੀਆਂ ਬਰਾਮਦ ਕੀਤੀਆਂ ਗਈਆਂ ਹਨ, ਇਨ੍ਹਾਂ ਖ਼ਿਲਾਫ਼ ਵੱਖ-ਵੱਖ ਧਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ। ਪੁਲਿਸ ਇਨ੍ਹਾਂ ਪਾਸੋਂ ਹੋਰ ਵੀ ਪੁੱਛ ਪੜਤਾਲ ਕਰ ਰਹੀ ਹੈ। ਕਈ ਹੋਰ ਪ੍ਰਗਟਾਵੇ ਹੋਣ ਦੀ ਸੰਭਾਵਨਾ ਹੈ।

Facebook Comments

Trending