ਅਪਰਾਧ

ਦੁਕਾਨਾਂ ‘ਤੇ ਨਾਜਾਇਜ਼ ਕਬਜ਼ੇ ਦੀ ਕੋਸ਼ਿਸ਼ ਕਰਨ ਦੇ ਮਾਮਲੇ ‘ਚ 2 ਕਾਬੂ

Published

on

ਲੁਧਿਆਣਾ : ਥਾਣਾ ਡਿਵੀਜ਼ਨ ਨੰਬਰ ਚਾਰ ਦੇ ਘੇਰੇ ਅੰਦਰ ਪੈਂਦੇ ਇਲਾਕੇ ਸਰਾਫ਼ਾ ਬਾਜ਼ਾਰ ਵਿਚ ਦੁਕਾਨਾਂ ‘ਤੇ ਨਾਜਾਇਜ਼ ਕਬਜ਼ੇ ਦੀ ਕੋਸ਼ਿਸ਼ ਅਤੇ ਭੰਨਤੋੜ ਕਰਨ ਦੇ ਮਾਮਲੇ ਵਿਚ ਦੋ ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਹੈ, ਜਦਕਿ ਉਨ੍ਹਾਂ ਦੇ ਸਾਥੀ ਅਜੇ ਫ਼ਰਾਰ ਦੱਸੇ ਜਾਂਦੇ ਹਨ। ਪੁਲਿਸ ਵਲੋਂ ਇਹ ਕਾਰਵਾਈ ਵਿਜੇ ਕੁਮਾਰ ਵਾਸੀ ਕੈਲਾਸ਼ ਨਗਰ ਦੀ ਸ਼ਿਕਾਇਤ ‘ਤੇ ਅਮਲ ਵਿਚ ਲਿਆਉਂਦੀ ਹੈ ਤੇ ਇਸ ਸਬੰਧੀ ਪੁਲਿਸ ਨੇ ਹਰੀਕਿਸ਼ਨ ਸੰਡੋਰਾ, ਹਰਪ੍ਰੀਤ ਸੰਡੋਰਾ ਵਾਸੀ ਸਰਾਫ਼ਾ ਬਾਜ਼ਾਰ ਅਤੇ ਉਨ੍ਹਾਂ ਦੇ ਚਾਰ ਹੋਰ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ।

ਪੁਲਿਸ ਵਲੋਂ ਹਰੀ ਕਿ੍ਸ਼ਨ ਅਤੇ ਹਰਪ੍ਰੀਤ ਨੂੰ ਗਿ੍ਫ਼ਤਾਰ ਕਰ ਲਿਆ ਹੈ। ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਬੀਤੇ ਦਿਨ ਉਹ ਆਪਣੀ ਦੁਕਾਨ ਬੰਦ ਕਰਕੇ ਘਰ ਚਲਾ ਗਿਆ ਸੀ। ਜਦੋਂ ਉਹ ਸਵੇਰੇ ਆਇਆ ਤਾਂ ਦੇਖਿਆ ਕਿ ਉਸੇ ਦੁਕਾਨ ਦੀਆਂ ਦੀਵਾਰਾਂ ਟੁੱਟੀਆਂ ਹੋਈਆਂ ਹਨ ਅਤੇ ਦੁਕਾਨਾਂ ਦੀ ਬੁਰੀ ਤਰ੍ਹਾਂ ਨਾਲ ਭੰਨ ਤੋੜ ਕੀਤੀ ਗਈ ਸੀ।

Facebook Comments

Trending

Copyright © 2020 Ludhiana Live Media - All Rights Reserved.