ਅਪਰਾਧ

ਲੁਧਿਆਣਾ ‘ਚ ਹੈਰੋਇਨ ਤੇ ਨਾਜਾਇਜ਼ ਸ਼ਰਾਬ ਸਮੇਤ 2 ਗਿ੍ਫ਼ਤਾਰ

Published

on

ਲੁਧਿਆਣਾ : ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਇਕ ਨੌਜਵਾਨ ਨੂੰ ਗਿ੍ਫ਼ਤਾਰ ਕਰਕੇ ਪੁਲਿਸ ਨੇ ਉਸ ਦੇ ਕਬਜ਼ੇ ‘ਚੋਂ ਹੈਰੋਇਨ ਬਰਾਮਦ ਕੀਤੀ ਹੈ। ਜਾਣਕਾਰੀ ਅਨੁਸਾਰ ਪੁਲਿਸ ਵਲੋਂ ਕਾਬੂ ਕੀਤੇ ਗਏ ਕਥਿਤ ਦੋਸ਼ੀ ਦੀ ਸ਼ਨਾਖਤ ਅਮਿਤ ਕੁਮਾਰ ਗੁਪਤਾ ਵਾਸੀ ਟਿੱਬਾ ਰੋਡ ਵਜੋਂ ਕੀਤੀ ਗਈ ਹੈ। ਪੁਲਿਸ ਨੇ ਉਸ ਨੂੰ ਬੀਤੀ ਰਾਤ ਸ਼ਿਵ ਸ਼ੰਕਰ ਕਾਲੋਨੀ ਨੇੜੇ ਉਸ ਵਕਤ ਗਿ੍ਫ਼ਤਾਰ ਕੀਤਾ, ਜਦੋਂ ਕਿ ਉਹ ਹੈਰੋਇਨ ਦੀ ਸਪਲਾਈ ਦੇਣ ਲਈ ਲਿਜਾ ਰਿਹਾ ਸੀ।

ਦੂਜੇ ਮਾਮਲੇ ‘ਚ ਪੁਲਿਸ ਨੇ ਨਾਜਾਇਜ਼ ਸ਼ਰਾਬ ਦਾ ਧੰਦਾ ਕਰਨ ਵਾਲੇ ਇਕ ਵਿਅਕਤੀ ਨੂੰ ਗਿ੍ਫ਼ਤਾਰ ਕਰਕੇ ਉਸਦੇ ਕਬਜ਼ੇ ‘ਚੋਂ 10 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀਆਂ ਹਨ। ਜਾਣਕਾਰੀ ਅਨੁਸਾਰ ਕਾਬੂ ਕੀਤੇ ਗਏ ਕਥਿਤ ਦੋਸ਼ੀ ਦੀ ਸ਼ਨਾਖਤ ਨਰਪਿੰਦਰ ਸਿੰਘ ਵਾਸੀ ਭੱਟੀਆਂ ਬੇਟ ਵਜੋਂ ਕੀਤੀ ਗਈ ਹੈ।

ਪੁਲਿਸ ਨੇ ਉਸ ਖਿਲਾਫ਼ ਮਾਮਲਾ ਦਰਜ ਕਰ ਲਿਆ ਹੈ, ਕਥਿਤ ਦੋਸ਼ੀਆਂ ਨੂੰ ਪਿੰਡ ਭੱਟੀਆਂ ਨੇੜਿਓਾ ਉਸ ਵੇਲੇ ਗਿ੍ਫ਼ਤਾਰ ਕੀਤਾ ਗਿਆ ਜਦੋਂ ਕਿ ਸ਼ਰਾਬ ਦੀ ਸਪਲਾਈ ਦੇਣ ਲਈ ਜਾ ਰਿਹਾ ਸੀ। ਪੁਲਿਸ ਅਨੁਸਾਰ ਕਥਿਤ ਦੋਸ਼ੀ ਪਿਛਲੇ ਕਾਫ਼ੀ ਸਮੇਂ ਤੋਂ ਇਸ ਧੰਦੇ ਵਿਚ ਸੀ, ਕਥਿਤ ਦੋਸ਼ੀ ਪਾਸੋਂ ਹੋਰ ਪੁੱਛ ਪੜਤਾਲ ਕੀਤੀ ਜਾ ਰਹੀ ਹੈ।

Facebook Comments

Trending

Copyright © 2020 Ludhiana Live Media - All Rights Reserved.