Connect with us

ਅਪਰਾਧ

ਪੁਲਿਸ ਵੱਲੋਂ ਵੱਖ ਵੱਖ ਥਾਵਾਂ ‘ਤੇ ਕੀਤੀ ਨਾਕਾਬੰਦੀ ਦੌਰਾਨ ਹੈਰੋ/ਇਨ ਸਮੇਤ 2 ਗ੍ਰਿਫ਼ਤਾਰ

Published

on

2 arrested with heroin during the blockade conducted by the police at different places

ਲੁਧਿਆਣਾ : ਲੁਧਿਆਣਾ ਪੁਲਿਸ ਵੱਲੋਂ ਵੱਖ ਵੱਖ ਥਾਵਾਂ ‘ਤੇ ਕੀਤੀ ਗਈ ਨਾਕਾਬੰਦੀ ਦੌਰਾਨ ਦੋ ਮੁਲਜ਼ਮਾਂ ਨੂੰ 80 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਗਿਆ| ਜਾਣਕਾਰੀ ਦਿੰਦਿਆਂ ਏਐੱਸਆਈ ਸਤਨਾਮ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਸਿਵਲ ਹਸਪਤਾਲ ਦੇ ਲਾਗੇ ਗਸ਼ਤ ਕਰ ਰਹੀ ਸੀ| ਇਸੇ ਦੌਰਾਨ ਪੁਲਿਸ ਨੂੰ ਟੀ-ਪੁਆਇੰਟ ਸਿਵਲ ਹਸਪਤਾਲ ਦੇ ਲਾਗੇ ਦੇਖ ਕੇ ਇਕ ਵਿਅਕਤੀ ਵਾਪਸ ਮੁੜਨ ਲੱਗਾ| ਸ਼ੱਕ ਦੀ ਬਿਨਾਹ ‘ਤੇ ਉਸਨੂੰ ਰੋਕ ਕੇ ਜਦ ਤਲਾਸ਼ੀ ਲਈ ਗਈ ਤਾਂ ਮੁਲਜ਼ਮ ਦੇ ਕਬਜ਼ੇ ਤੋਂ 60 ਗ੍ਰਾਮ ਹੈਰੋਇਨ ਬਰਾਮਦ ਕੀਤੀ|

ਇਸੇ ਤਰ੍ਹਾਂ ਟੀ ਪੁਆਇੰਟ ਮੰਡ ਚੌਂਤਾ ਵਿੱਚ ਕੀਤੀ ਗਈ ਨਾਕਾਬੰਦੀ ਦੌਰਾਨ ਪਿੰਡ ਚੌਂਤਾ ਦੇ ਰਹਿਣ ਵਾਲੇ ਸੁੱਚਾ ਸਿੰਘ ਨੂੰ 20 ਗ੍ਰਾਮ ਹੈਰੋਇਨ ਸਮੇਤ ਹਿਰਾਸਤ ਵਿੱਚ ਲਿਆ ਗਿਆ| ਜਾਂਚ ਅਧਿਕਾਰੀ ਸੰਜੀਵ ਕੁਮਾਰ ਨੇ ਦੱਸਿਆ ਕਿ ਮੁਲਜ਼ਮ ਨੂੰ ਉਸ ਵੇਲੇ ਗ੍ਰਿਫ਼ਤਾਰ ਕੀਤਾ ਗਿਆ ਜਦੋਂ ਉਹ ਪਿੰਡ ਰਤਨਗੜ ਤੋਂ ਪਿੰਡ ਚੌਂਤਾ ਵੱਲ ਆ ਰਿਹਾ ਸੀ| ਇਹਨਾਂ ਦੋਵਾਂ ਕੇਸਾਂ ਵਿੱਚ ਥਾਣਾ ਡਵੀਜ਼ਨ ਨੰਬਰ-2 ਅਤੇ ਥਾਣਾ ਕੂਮ ਕਲਾਂ ਪੁਲਿਸ ਨੇ ਐਨਡੀਪੀਐਸ ਐਕਟ ਦੀਆਂ ਧਾਰਾਵਾਂ ਤਹਿਤ ਮੁਕੱਦਮੇ ਦਰਜ ਕਰਕੇ ਮੁਲਜ਼ਮਾਂ ਕੋਲੋਂ ਵਧੇਰੇ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ।

Facebook Comments

Trending