ਲੁਧਿਆਣਾ: ਸਿੱਧਵਾਂ ਨਹਿਰ ‘ਚੋਂ 2 ਵਿਅਕਤੀਆਂ ਦੀਆਂ ਲਾਸ਼ਾਂ ਮਿਲਣ ਨਾਲ ਇਲਾਕੇ ‘ਚ ਸਨਸਨੀ ਫੈਲ ਗਈ ਹੈ। ਇਸ ਦੀ ਸੂਚਨਾ ਪੁਲਸ ਨੂੰ ਦਿੱਤੀ ਗਈ। ਪੁਲਿਸ ਥਾਣਾ ਪੀ.ਏ.ਯੂ. ਪੁਲਿਸ ਮੌਕੇ ‘ਤੇ ਪਹੁੰਚ ਗਈ। ਦੋਵਾਂ ਲਾਸ਼ਾਂ ਦੀ ਪਛਾਣ ਨਹੀਂ ਹੋ ਸਕੀ ਹੈ। ਫਿਲਹਾਲ ਪੁਲਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ 72 ਘੰਟਿਆਂ ਲਈ ਸਿਵਲ ਹਸਪਤਾਲ ‘ਚ ਰਖਵਾ ਦਿੱਤਾ ਹੈ।
ਜਾਣਕਾਰੀ ਅਨੁਸਾਰ ਸਿੱਧਵਾਂ ਕੈਨਾਲ ਦੇ ਸਾਊਥ ਸਿਟੀ ਇਲਾਕੇ ਨੇੜੇ ਨਹਿਰ ‘ਚ ਦੋ ਵਿਅਕਤੀਆਂ ਦੀਆਂ ਲਾਸ਼ਾਂ ਤੈਰ ਰਹੀਆਂ ਸਨ, ਜੋ ਬਾਅਦ ‘ਚ ਫਸ ਗਈਆਂ। ਰਾਹਗੀਰਾਂ ਨੇ ਲਾਸ਼ ਦੇਖ ਕੇ ਪੁਲਿਸ ਨੂੰ ਸੂਚਨਾ ਦਿੱਤੀ। ਪੁਲਸ ਨੇ ਮੌਕੇ ‘ਤੇ ਪਹੁੰਚ ਕੇ ਦੋਵਾਂ ਲਾਸ਼ਾਂ ਨੂੰ ਬਾਹਰ ਕੱਢਿਆ। ਪੁਲਿਸ ਦਾ ਕਹਿਣਾ ਹੈ ਕਿ ਲਾਸ਼ਾਂ ਪਿੱਛੇ ਤੋਂ ਵਹਿ ਗਈਆਂ ਸਨ। ਦੋਵਾਂ ਦੀ ਪਛਾਣ ਕੀਤੀ ਜਾ ਰਹੀ ਹੈ।