ਅਪਰਾਧ

72 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ 2 ਕਾਬੂ

Published

on

ਲੁਧਿਆਣਾ : ਪੁਲਿਸ ਨੇ ਨਾਜਾਇਜ਼ ਸ਼ਰਾਬ ਦਾ ਧੰਦਾ ਕਰਨ ਵਾਲੇ ਵਿਅਕਤੀਆਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ ਭਾਰੀ ਮਾਤਰਾ ਵਿਚ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ। ਜਾਣਕਾਰੀ ਅਨੁਸਾਰ ਪਹਿਲੇ ਮਾਮਲੇ ਵਿਚ ਪੁਲਿਸ ਨੇ ਵਿਕਾਸ ਵਾਸੀ ਕਿਲਾ ਮੁਹੱਲਾ ਨੂੰ ਗਿ੍ਫ਼ਤਾਰ ਕਰਕੇ ਉਸ ਦੇ ਕਬਜ਼ੇ ਵਿਚੋਂ 12 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ।

ਦੂਜੇ ਮਾਮਲੇ ਵਿਚ ਪੁਲਿਸ ਨੇ ਅਜੇ ਵਾਸੀ ਪਿੰਡ ਰਣੀਆਂ ਨੂੰ ਗਿ੍ਫ਼ਤਾਰ ਕਰਕੇ ਉਸ ਦੇ ਕਬਜ਼ੇ ਵਿਚੋਂ ਵੀ 60 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀਆਂ ਹਨ। ਕਥਿਤ ਦੋਸ਼ੀਆਂ ਖ਼ਿਲਾਫ਼ ਪੁਲਿਸ ਨੇ ਕੇਸ ਦਰਜ ਕਰ ਲਿਆ ਹੈ।

ਪੁਲਿਸ ਅਨੁਸਾਰ ਕਥਿਤ ਦੋਸ਼ੀ ਪਿਛਲੇ ਕਾਫ਼ੀ ਸਮੇਂ ਤੋਂ ਇਸ ਧੰਦੇ ਵਿਚ ਸਨ ਤੇ ਵੱਖ ਵੱਖ ਥਾਵਾਂ ‘ਤੇ ਨਾਜਾਇਜ਼ ਸ਼ਰਾਬ ਸਪਲਾਈ ਕਰਦੇ ਸਨ | ਪੁਲਿਸ ਇਨ੍ਹਾਂ ਪਾਸੋਂ ਹੋਰ ਵੀ ਪੁੱਛ-ਪੜਤਾਲ ਕਰ ਰਹੀ ਹੈ, ਕਈ ਹੋਰ ਪ੍ਰਗਟਾਵੇ ਹੋਣ ਦੀ ਸੰਭਾਵਨਾ ਹੈ।

Facebook Comments

Trending

Copyright © 2020 Ludhiana Live Media - All Rights Reserved.