Connect with us

ਅਪਰਾਧ

ਕਰੋੜਾਂ ਦੀ ਹੈ.ਰੋ/ਇਨ ਸਮੇਤ 2 ਨ.ਸ਼ਾ ਤ/ਸਕਰ ਗ੍ਰਿਫਤਾਰ, ਇਹ ਸਭ ਵੀ ਹੋਇਆ ਬਰਾਮਦ

Published

on

ਤਰਨਤਾਰਨ: ਸੀ.ਆਈ.ਏ ਸਟਾਫ ਤਰਨਤਾਰਨ ਪੁਲਸ ਨੇ 2 ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਕੋਲੋਂ 1 ਕਿਲੋ ਹੈਰੋਇਨ, 2 ਮੋਬਾਇਲ ਫੋਨ, 1 ਮੋਟਰਸਾਈਕਲ ਅਤੇ 700 ਰੁਪਏ ਦੀ ਭਾਰਤੀ ਕਰੰਸੀ ਬਰਾਮਦ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ।

ਜ਼ਿਕਰਯੋਗ ਹੈ ਕਿ ਬਰਾਮਦ ਕੀਤੀ ਗਈ ਹੈਰੋਇਨ ਦੀ ਅੰਤਰਰਾਸ਼ਟਰੀ ਬਾਜ਼ਾਰ ‘ਚ ਕੀਮਤ 5 ਕਰੋੜ ਰੁਪਏ ਦੱਸੀ ਜਾਂਦੀ ਹੈ। ਜਾਣਕਾਰੀ ਅਨੁਸਾਰ ਸੀ.ਆਈ.ਏ. ਸਟਾਫ਼ ਤਰਨਤਾਰਨ ਦੇ ਇੰਚਾਰਜ ਦੀ ਅਗਵਾਈ ਹੇਠਲੀ ਪੁਲਸ ਨੇ ਗਸ਼ਤ ਦੌਰਾਨ ਮੋਟਰਸਾਈਕਲ ਸਵਾਰ ਦੋ ਵਿਅਕਤੀਆਂ ਨੂੰ ਰੁਕਣ ਦਾ ਇਸ਼ਾਰਾ ਕੀਤਾ, ਜੋ ਪੁਲਸ ਪਾਰਟੀ ਨੂੰ ਦੇਖ ਕੇ ਮੌਕੇ ਤੋਂ ਪਿੱਛੇ ਹਟਣ ਲੱਗੇ ਪਰ ਪੁਲਸ ਪਾਰਟੀ ਵੱਲੋਂ ਪਿੱਛਾ ਕਰਨ ‘ਤੇ ਕਾਬੂ ਕਰ ਲਿਆ ਗਿਆ। ਮੋਟਰਸਾਈਕਲ ਸਵਾਰਾਂ ਨੂੰ ਹਿਰਾਸਤ ‘ਚ ਲੈ ਲਿਆ ਗਿਆ। ਉਨ੍ਹਾਂ ਦੀ ਤਲਾਸ਼ੀ ਦੌਰਾਨ 1 ਕਿਲੋ ਹੈਰੋਇਨ, 2 ਮੋਬਾਈਲ ਫੋਨ, 1 ਮੋਟਰਸਾਈਕਲ ਅਤੇ 700 ਰੁਪਏ ਭਾਰਤੀ ਕਰੰਸੀ ਬਰਾਮਦ ਹੋਈ।…

ਫੜੇ ਗਏ ਨਸ਼ਾ ਤਸਕਰਾਂ ਦੀ ਪਛਾਣ ਮਨਦੀਪ ਕੌਰ ਉਰਫ ਮਨੀ ਪੁੱਤਰ ਸਰਬਜੀਤ ਸਿੰਘ ਵਾਸੀ ਪਿੰਡ ਰਾਜੋਕੇ ਅਤੇ ਗੁਰਤਾਜ ਸਿੰਘ ਉਰਫ ਤਾਜ ਪੁੱਤਰ ਬਲਜੀਤ ਸਿੰਘ ਵਾਸੀ ਰਾਜੋਕੇ ਵਜੋਂ ਹੋਈ ਹੈ। ਸਬੰਧਤ ਥਾਣਾ ਖਾਲੜਾ ਵਿੱਚ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਸੂਤਰਾਂ ਤੋਂ ਪਤਾ ਲੱਗਾ ਹੈ ਕਿ ਫੜੇ ਗਏ ਨਸ਼ਾ ਤਸਕਰਾਂ ਦੇ ਇਸ਼ਾਰੇ ‘ਤੇ ਹੋਰ ਵੱਡੀ ਮਾਤਰਾ ‘ਚ ਹੈਰੋਇਨ ਬਰਾਮਦ ਹੋਣ ਦੀ ਸੰਭਾਵਨਾ ਹੈ। ਇਸ ਸਬੰਧੀ ਸਬੰਧਤ ਜ਼ਿਲ੍ਹੇ ਦੇ ਐਸ.ਐਸ.ਪੀ. ਅਸ਼ਵਨੀ ਕਪੂਰ ਅੱਜ ਦੁਪਹਿਰ ਨੂੰ ਪ੍ਰੈੱਸ ਕਾਨਫਰੰਸ ਕਰ ਸਕਦੇ ਹਨ।

Facebook Comments

Trending