ਅਪਰਾਧ

ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ 2 ਨੌਜਵਾਨ ਹੈਰੋਇਨ ਸਮੇਤ ਗਿ੍ਫ਼ਤਾਰ

Published

on

ਲੁਧਿਆਣਾ : ਸੀ.ਆਈ.ਏ ਸਟਾਫ਼ ਵਲੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ 2 ਨੌਜਵਾਨਾਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ‘ਚੋਂ ਹੈਰੋਇਨ ਬਰਾਮਦ ਕੀਤੀ ਹੈ। ਜਾਣਕਾਰੀ ਦਿੰਦਿਆਂ ਜਾਂਚ ਅਧਿਕਾਰੀ ਇੰਸਪੈਕਟਰ ਬੇਅੰਤ ਜੁਨੇਜਾ ਨੇ ਦੱਸਿਆ ਕਿ ਕਾਬੂ ਕੀਤੇ ਗਏ ਕਥਿਤ ਦੋਸ਼ੀ ਦੀ ਸ਼ਨਾਖਤ ਚਿੰਕੀ ਬਾਵਰਾ ਪੁੱਤਰ ਰਾਜ ਕੁਮਾਰ ਵਾਸੀ ਮਿਲਰਗੰਜ ਤੇ ਪਿ੍ੰਸ ਸਾਹਨੀ ਵਾਸੀ ਮੁਹੱਲਾ ਚੰਦਰ ਨਗਰ ਵਜੋਂ ਕੀਤੀ ਗਈ ਹੈ।

ਪੁਲਿਸ ਨੇ ਇਨ੍ਹਾਂ ਦੇ ਕਬਜ਼ੇ ‘ਚੋਂ 10 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਇਨ੍ਹਾਂ ਖ਼ਿਲਾਫ਼ ਵੱਖ-ਵੱਖ ਧਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ ਤੇ ਹੋਰ ਵੀ ਪੁੱਛ ਪੜਤਾਲ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਚਿੰਕੀ ਖ਼ਿਲਾਫ਼ ਪਹਿਲਾਂ ਵੀ ਅਜਿਹੇ ਦੋ ਮਾਮਲੇ ਦਰਜ ਹਨ ਤੇ ਕੁੱਝ ਦਿਨ ਪਹਿਲਾਂ ਹੀ ਜੇਲ੍ਹ ਤੋਂ ਜ਼ਮਾਨਤ ‘ਤੇ ਬਾਹਰ ਆਇਆ ਸੀ ਤੇ ਜੇਲ੍ਹ ਤੋਂ ਬਾਹਰ ਆਉਂਦਿਆਂ ਹੀ ਇਸ ਨੇ ਮੁੜ ਤੋਂ ਇਹ ਧੰਦਾ ਸ਼ੁਰੂ ਕਰ ਦਿੱਤਾ, ਜਦਕਿ ਦੂਜੇ ਕਥਿਤ ਦੋਸ਼ੀ ਖ਼ਿਲਾਫ਼ ਚੋਰੀ ਦੇ 4 ਮਾਮਲੇ ਦਰਜ ਹਨ।

Facebook Comments

Trending

Copyright © 2020 Ludhiana Live Media - All Rights Reserved.