ਅਪਰਾਧ

ਨਾ.ਜਾਇਜ਼ ਸ਼ਰਾਬ ਸਪਲਾਈ ਕਰਨ ਜਾ ਰਹੇ 2 ਤ/ਸਕਰ ਕਾਬੂ

Published

on

ਜਲੰਧਰ : ਥਾਣਾ 8 ਦੀ ਪੁਲਸ ਨੇ ਨਾਜਾਇਜ਼ ਸ਼ਰਾਬ ਸਪਲਾਈ ਕਰਨ ਜਾ ਰਹੇ 2 ਸ਼ਰਾਬ ਸਮੱਗਲਰਾਂ ਨੂੰ ਕਾਬੂ ਕੀਤਾ ਹੈ। ਫੜੇ ਗਏ ਤਸਕਰਾਂ ਦੀ ਪਛਾਣ ਅਮਨਦੀਪ ਸਿੰਘ ਪੁੱਤਰ ਮਨਜੀਤ ਸਿੰਘ ਵਾਸੀ ਧੋਬੜੀ ਮੁਹੱਲਾ, ਰਾਜੇਸ਼ ਕੁਮਾਰ ਪੁੱਤਰ ਰਤਨ ਲਾਲ ਵਾਸੀ ਸ਼ੀਤਲ ਨਗਰ ਵਜੋਂ ਹੋਈ ਹੈ। ਪੁਲਿਸ ਨੇ ਕਾਬੂ ਕੀਤੇ ਤਸਕਰਾਂ ਦੇ ਖ਼ਿਲਾਫ਼ ਆਬਕਾਰੀ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਹੈ।

ਥਾਣਾ ਸਦਰ ਦੇ ਇੰਚਾਰਜ ਸੰਜੀਵ ਸੂਰੀ ਨੇ ਦੱਸਿਆ ਕਿ ਸੂਚਨਾ ਮਿਲੀ ਸੀ ਕਿ ਉਕਤ ਸ਼ਰਾਬ ਤਸਕਰ ਨਾਜਾਇਜ਼ ਸ਼ਰਾਬ ਦੀ ਸਪਲਾਈ ਕਰਨ ਜਾ ਰਹੇ ਹਨ। ਸੂਚਨਾ ਦੇ ਆਧਾਰ ‘ਤੇ ਪੁਲਸ ਨੇ ਰੇਰੂ ਚੌਕ ਤੋਂ ਰੇਡ ਕਰ ਕੇ ਦੋਵਾਂ ਨੂੰ ਕਾਬੂ ਕੀਤਾ, ਜਿਨ੍ਹਾਂ ਦੀ ਕਾਰ ‘ਚੋਂ 16 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ ਹੋਈ। ਪੁਲਸ ਨੇ ਦੋਵਾਂ ਨੂੰ ਗ੍ਰਿਫਤਾਰ ਕਰਕੇ ਮਾਮਲਾ ਦਰਜ ਕਰ ਲਿਆ ਹੈ। ਥਾਣਾ ਇੰਚਾਰਜ ਨੇ ਦੱਸਿਆ ਕਿ ਦੋਵਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਕਿ ਉਹ ਇਹ ਸ਼ਰਾਬ ਕਿੱਥੋਂ ਲੈ ਕੇ ਆਏ ਸਨ ਅਤੇ ਕਿਸ ਨੂੰ ਸਪਲਾਈ ਕਰਨ ਜਾ ਰਹੇ ਸਨ, ਜਿਸ ਤੋਂ ਬਾਅਦ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

 

Facebook Comments

Trending

Copyright © 2020 Ludhiana Live Media - All Rights Reserved.