ਕਰੋਨਾਵਾਇਰਸ

ਕੋਰੋਨਾ ਕਾਰਨ 2 ਮਰੀਜ਼ਾਂ ਨੇ ਦਮ ਤੋੜਿਆ, 27 ਨਵੇਂ ਮਾਮਲੇ

Published

on

ਲੁਧਿਆਣਾ  :  ਸਿਵਲ ਸਰਜਨ ਡਾ. ਐਸ.ਪੀ. ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਕੋਰੋਨਾ ਜਾਂਚ ਦੌਰਾਨ ਅੱਜ ਲੁਧਿਆਣਾ ਵਿਚ 27 ਨਵੇਂ ਮਾਮਲੇ ਸਾਹਮਣੇ ਆਏ ਹਨ, ਜਿਨ੍ਹਾਂ ‘ਚੋਂ 18 ਪੀੜਤ ਮਰੀਜ਼ਾਂ ਦਾ ਸੰਬੰਧ ਜ਼ਿਲ੍ਹਾ ਲੁਧਿਆਣਾ ਨਾਲ ਹੈ, ਜਦਕਿ 9 ਮਰੀਜ਼ ਜ਼ਿਲ੍ਹਾ ਲੁਧਿਆਣਾ ਤੋਂ ਬਾਹਰਲੇ ਜਿਲਿਆਂ ਅਤੇ ਸੂਬਿਆਂ ਨਾਲ ਸਬੰਧਿਤ ਹਨ।

ਲੁਧਿਆਣਾ ਜਿਲ੍ਹੇ ਨਾਲ ਸਬੰਧਿਤ ਪੀੜ੍ਹਤ ਮਰੀਜ਼ਾਂ ਵਿਚੋਂ ਅੱਜ 2 ਜਣਿਆਂ ਦੀ ਮੌਤ ਹੋ ਗਈ ਹੈ। ਲੁਧਿਆਣਾ ਵਿਚ ਕੋਰੋਨਾ ਵਾਇਰਸ ਤੋਂ ਪੀੜਤ ਮਰੀਜ਼ਾਂ ‘ਚੋਂ 107128 ਮਰੀਜ਼ ਸਿਹਤਯਾਬੀ ਹਾਸਲ ਕਰ ਚੁੱਕੇ ਹਨ। ਪਿਛਲੇ ਦਿਨ ਦੇ ਮੁਕਾਬਲੇ ਅੱਜ ਲੁਧਿਆਣਾ ਵਿਚ ਸਿਹਤਯਾਬੀ ਦੀ ਦਰ 97.77 ਫੀਸਦੀ ਤੋਂ ਘੱਟ ਕੇ 97.76 ਫੀਸਦੀ ਹੋ ਗਈ ਹੈ।

ਲੁਧਿਆਣਾ ਨਾਲ ਸਬੰਧਿਤ ਅੱਜ 2 ਮਰੀਜ਼ਾਂ ਦੀ ਮੌਤ ਹੋਣ ਕਰਕੇ ਇਥੇ ਮਿ੍ਤਕਾਂ ਦੀ ਗਿਣਤੀ ਦਾ ਅੰਕੜਾ ਵਧ 2271, ਜਦਕਿ ਜ਼ਿਲ੍ਹਾ ਲੁਧਿਆਣਾ ਤੋਂ ਬਾਹਰਲੇ ਜ਼ਿਲਿ੍ਹਆਂ ਅਤੇ ਸੂਬਿਆਂ ਨਾਲ ਸਬੰਧਿਤ ਮਿ੍ਤਕਾਂ ਦੀ ਗਿਣਤੀ ਦਾ ਅੰਕੜਾ 1123 ਹੈ, ਜੋ ਪਿਛਲੇ ਦਿਨ ਵਾਲਾ ਹੀ ਹੈ।

Facebook Comments

Trending

Copyright © 2020 Ludhiana Live Media - All Rights Reserved.