ਅਪਰਾਧ
2 ਕਿਲੋ 800 ਗਰਾਮ ਅਫੀਮ ਸਮੇਤ 2 ਤਸਕਰ ਗ੍ਰਿਫ਼ਤਾਰ
Published
3 years agoon

ਲੁਧਿਆਣਾ : ਅਫੀਮ ਦੀ ਤਸਕਰੀ ਦੇ ਮਾਮਲੇ ਵਿਚ ਥਾਣਾ ਸਾਹਨੇਵਾਲ ਦੀ ਪੁਲਿਸ ਨੇ ਉੱਤਰ ਪ੍ਰਦੇਸ਼ ਦੇ ਵਾਸੀ ਅਖਿਲੇਸ਼ ਚੰਦਰ ਅਤੇ ਮਹੇਸ਼ ਉਰਫ ਬਾਬੂ ਨੂੰ ਗ੍ਰਿਫ਼ਤਾਰ ਕੀਤਾ ਹੈ । ਪੁਲਿਸ ਨੇ ਕਾਬੂ ਕੀਤੇ ਗਏ ਮੁਲਜ਼ਮਾਂ ਦੇ ਕਬਜ਼ੇ ਚੋਂ 2 ਕਿੱਲੋ 800 ਗਰਾਮ ਅਫੀਮ ਬਰਾਮਦ ਕੀਤੀ ਹੈ । ਇਸ ਮਾਮਲੇ ਵਿਚ ਥਾਣਾ ਸਾਹਨੇਵਾਲ ਦੀ ਪੁਲਿਸ ਦੋਵਾਂ ਦੇ ਖ਼ਿਲਾਫ਼ ਐੱਨਡੀਪੀਐੱਸ ਐਕਟ ਦੀਆਂ ਧਾਰਾਵਾਂ ਤਹਿਤ ਕੇਸ ਦਰਜ ਕਰਕੇ ਪੜਤਾਲ ਸ਼ੁਰੂ ਕਰ ਦਿੱਤੀ ਹੈ ।
ਜਾਣਕਾਰੀ ਦਿੰਦਿਆਂ ਤਫ਼ਤੀਸ਼ੀ ਅਫ਼ਸਰ ਭੁਪਿੰਦਰ ਕੁਮਾਰ ਨੇ ਦੱਸਿਆ ਕਿ ਪਿੰਡ ਮਜਾਰਾ ਦੀ ਪੁਲੀ ਤੇ ਕੀਤੀ ਗਈ ਨਾਕਾਬੰਦੀ ਦੇ ਦੌਰਾਨ ਪੁਲਿਸ ਨੇ ਸ਼ੱਕ ਦੇ ਆਧਾਰ ਤੇ ਦੋਵਾਂ ਮੁਲਜ਼ਮਾਂ ਨੂੰ ਰੋਕ ਕੇ ਜਦ ਉਨ੍ਹਾਂ ਦੀ ਤਲਾਸ਼ੀ ਲਈ ਤਾਂ ਮੁਲਜ਼ਮਾਂ ਦੇ ਕਬਜ਼ੇ ਚੋਂ 2 ਕਿਲੋ 800 ਗਰਾਮ ਅਫੀਮ ਬਰਾਮਦ ਕੀਤੀ ਗਈ । ਮੁੱਢਲੀ ਤਫ਼ਤੀਸ਼ ਦੇ ਦੌਰਾਨ ਮੁਲਜ਼ਮਾਂ ਨੇ ਦੱਸਿਆ ਕਿ ਉਹ ਅਫ਼ੀਮ ਛੱਤੀਸਗੜ੍ਹ ਤੋਂ ਲੈ ਕੇ ਆਏ ਹਨ।
ਉਨ੍ਹਾਂ ਨੇ ਅਫ਼ੀਮ ਸ਼ਹਿਰ ਦੇ ਵੱਖ ਵੱਖ ਇਲਾਕਿਆਂ ਵਿਚ ਸਪਲਾਈ ਕਰਨੀ ਸੀ । ਜਾਂਚ ਅਧਿਕਾਰੀ ਦਾ ਕਹਿਣਾ ਹੈ ਕਿ ਮੁਲਜ਼ਮਾਂ ਨੂੰ ਸ਼ੁੱਕਰਵਾਰ ਦੁਪਹਿਰ ਤੋਂ ਬਾਅਦ ਅਦਾਲਤ ਵਿਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਜਾਵੇਗਾ । ਪੁਲਿਸ ਦਾ ਮੰਨਣਾ ਹੈ ਕਿ ਰਿਮਾਂਡ ਦੇ ਦੌਰਾਨ ਮੁਲਜ਼ਮ ਕਈ ਖੁਲਾਸੇ ਕਰ ਸਕਦੇ ਹਨ ।
You may like
-
ਲੁਧਿਆਣਾ ਪੁਲਿਸ ਦਾ ਵੱਡਾ ਐਲਾਨ, ਦਿੱਤਾ ਜਾਵੇਗਾ 5 ਲੱਖ ਦਾ ਇਨਾਮ, ਜਾਣੋ ਕਿਉਂ…
-
ਲੁਧਿਆਣਾ ਪੁਲਿਸ ਦੀ ਨ. ਸ਼ਾ ਤ/ਸਕਰਾਂ ਖਿਲਾਫ ਕਾਰਵਾਈ, ਹੈ/ਰੋਇਨ ਸਮੇਤ 2 ਗ੍ਰਿਫਤਾਰ
-
Breaking: ਲੁਧਿਆਣਾ ਪੁਲਿਸ ਨੇ ਸ਼ਹਿਰ ਦੇ ਐਂਟਰੀ ਪੁਆਇੰਟ ਕੀਤੇ ਸੀਲ, ਇਲਾਕੇ ਬਣੇ ਛਾਉਣੀਆਂ ਵਿੱਚ
-
ਪੁਲਿਸ ਦੇ ਅੜਿਕੇ ਆਏ ਭਰਾ-ਭੈਣ , ਲੋਕਾਂ ਨਾਲ ਕਰਦੇ ਸਨ ਠੱਗੀ
-
ਲੁਧਿਆਣਾ ਪੁਲਿਸ ਪ੍ਰਸ਼ਾਸਨ ‘ਚ ਵੱਡਾ ਫੇਰਬਦਲ, SHO ਦਾ ਤਬਾਦਲਾ, ਪੜ੍ਹੋ ਸੂਚੀ
-
ਗੋਦਾਮ ‘ਚ ਭਾਰੀ ਮਾਤਰਾ ‘ਚ ਸਟੋਰ ਕੀਤੇ ਗਏ ਪਟਾਕੇ ਬਰਾਮਦ