Connect with us

ਅਪਰਾਧ

ਮਾਲਕਾਂ ਦਾ ਲੱਖਾਂ ਰੁਪਏ ਦਾ ਸਾਮਾਨ ਚੋਰੀ ਕਰਨ ਵਾਲੇ 2 ਵਰਕਰ ਗਿ੍ਫ਼ਤਾਰ

Published

on

2 workers arrested for stealing goods worth lakhs of rupees

ਲੁਧਿਆਣਾ : ਥਾਣਾ ਡਿਵੀਜ਼ਨ ਨੰਬਰ 6 ਦੀ ਪੁਲਿਸ ਨੇ ਮਾਲਕਾਂ ਦਾ ਲੱਖਾਂ ਰੁਪਏ ਮੁੱਲ ਦਾ ਸਾਮਾਨ ਚੋਰੀ ਕਰਨ ਵਾਲੇ 2 ਵਰਕਰਾਂ ਨੂੰ ਗਿ੍ਫ਼ਤਾਰ ਕੀਤਾ ਹੈ। ਜਾਣਕਾਰੀ ਅਨੁਸਾਰ ਕਾਬੂ ਕੀਤੇ ਗਏ ਕਥਿਤ ਦੋਸ਼ੀਆਂ ‘ਚ ਸਦੀਕ ਆਲਮ ਪੁੱਤਰ ਮੁਬਾਰਕ ਆਲਮ ਵਾਸੀ ਮੁਰਾਦਪੁਰਾ ਤੇ ਦਵਿੰਦਰ ਸਿੰਘ ਪੁੱਤਰ ਨਿਰਮਲ ਸਿੰਘ ਵਾਸੀ ਮਿਲਰਗੰਜ ਸ਼ਾਮਲ ਹਨ। ਉਨ੍ਹਾਂ ਦੱਸਿਆ ਕਿ ਕਥਿਤ ਦੋਸ਼ੀ ਸਦੀਕ ਆਲਮ ਮੁਰਾਦਪੁਰਾ ਨੇੜੇ ਸਥਿਤ ਨਿੱਟਵੀਅਰ ਇੰਡਸਟਰੀ ‘ਚ ਕੰਮ ਕਰਦਾ ਸੀ ਤੇ ਬੀਤੇ ਦਿਨ ਮਾਲਕਾਂ ਦਾ ਲੱਖਾਂ ਰੁਪਏ ਮੁੱਲ ਦਾ ਸਾਮਾਨ ਚੋਰੀ ਕਰਕੇ ਫ਼ਰਾਰ ਹੋ ਗਿਆ ਸੀ।

ਜਦਕਿ ਦੂਜਾ ਕਥਿਤ ਦੋਸ਼ੀ ਦਵਿੰਦਰ ਸਿੰਘ ਸ੍ਰੀ ਰਾਮ ਟ੍ਰੇਡਰ ਮਿਲਰਗੰਜ ਮੁਰਾਦਪੁਰਾ ਵਿਖੇ ਕੰਮ ਕਰਦਾ ਸੀ ਤੇ ਇਹ ਵੀ ਕਥਿਤ ਦੋਸ਼ੀ ਮਾਲਕਾਂ ਦਾ ਸਾਮਾਨ ਚੋਰੀ ਕਰਕੇ ਫ਼ਰਾਰ ਹੋ ਗਿਆ ਸੀ। ਇਸ ਮਾਮਲੇ ‘ਚ ਪੁਲਿਸ ਵਲੋਂ ਦਵਿੰਦਰ ਸਿੰਘ ਦੇ ਦੋ ਹੋਰ ਸਾਥੀ ਅਜੇ ਫਰਾਰ ਦੱਸੇ ਜਾਂਦੇ ਹਨ। ਪੁਲਿਸ ਵਲੋਂ ਕਥਿਤ ਦੋਸ਼ੀਆਂ ਖਿਲਾਫ਼ ਵੱਖ-ਵੱਖ ਧਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਸੀ, ਇਨ੍ਹਾਂ ਪਾਸੋਂ ਹੋਰ ਵੀ ਪੁੱਛ ਪੜਤਾਲ ਕੀਤੀ ਜਾ ਰਹੀ ਹੈ। ਕਾਬੂ ਕੀਤੇ ਗਏ ਦੋਸ਼ੀ ਸਦੀਕ ਆਲਮ ਪਾਸੋਂ ਇਕ ਟੈਂਪੂ ਵੀ ਬਰਾਮਦ ਕੀਤਾ ਗਿਆ ਹੈ।

Facebook Comments

Trending