ਅਪਰਾਧ

ਨਾਜਾਇਜ਼ ਸ਼ਰਾਬ ਦਾ ਧੰਦਾ ਕਰਨ ਵਾਲੇ 2 ਨੌਜਵਾਨ ਗਿ੍ਫ਼ਤਾਰ

Published

on

ਲੁਧਿਆਣਾ :  ਸੀ.ਆਈ.ਏ. ਸਟਾਫ਼ 2 ਦੀ ਪੁਲਿਸ ਨੇ ਨਾਜਾਇਜ਼ ਸ਼ਰਾਬ ਦਾ ਧੰਦਾ ਕਰਨ ਵਾਲੇ 2 ਨੌਜਵਾਨਾਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ‘ਚੋਂ ਭਾਰੀ ਮਾਤਰਾ ਵਿਚ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ। ਜਾਣਕਾਰੀ ਅਨੁਸਾਰ ਪਹਿਲੇ ਮਾਮਲੇ ਵਿਚ ਸਥਾਨਕ ਅੰਬੇਦਕਰ ਚੌਕ ਵਿਚ ਛਾਪਾਮਾਰੀ ਦੌਰਾਨ ਪੁਲਿਸ ਨੇ ਰਾਜ ਕੁਮਾਰ ਵਾਸੀ ਅੰਬੇਦਕਰ ਨਗਰ ਨੂੰ ਗਿ੍ਫ਼ਤਾਰ ਕਰਕੇ ਉਸਦੇ ਕਬਜ਼ੇ ‘ਚੋਂ 120 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀਆਂ ਹਨ।

ਪੁਲਿਸ ਨੇ ਰਾਜੂ ਖ਼ਿਲਾਫ਼ ਕੇਸ ਦਰਜ ਕਰ ਲਿਆ ਅਤੇ ਉਸ ਪਾਸੋਂ ਹੋਰ ਵੀ ਪੁੱਛ ਪੜਤਾਲ ਕੀਤੀ ਜਾ ਰਹੀ ਹੈ। ਦੂਜੇ ਮਾਮਲੇ ਵਿਚ ਪੁਲਿਸ ਨੇ ਬਲਵਿੰਦਰ ਸਿੰਘ ਵਾਸੀ ਪਿੰਡ ਮੇਹਰਬਾਨ ਨੂੰ ਗਿ੍ਫ਼ਤਾਰ ਕਰਕੇ ਉਸਦੇ ਕਬਜ਼ੇ ਵਿਚੋਂ 24 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀਆਂ ਹਨ। ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

Facebook Comments

Trending

Copyright © 2020 Ludhiana Live Media - All Rights Reserved.