Connect with us

ਅਪਰਾਧ

ਲੁਧਿਆਣਾ ‘ਚ ਹੈਰੋਇਨ ਸਮੇਤ 2 ਨੌਜਵਾਨ ਗਿ੍ਫ਼ਤਾਰ

Published

on

2 youths arrested with heroin in Ludhiana

ਲੁਧਿਆਣਾ : ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ 2 ਨੌਜਵਾਨਾਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ‘ਚੋਂ ਹੈਰੋਇਨ ਬਰਾਮਦ ਕੀਤੀ ਹੈ। ਜਾਣਕਾਰੀ ਅਨੁਸਾਰ ਕਾਬੂ ਕੀਤੇ ਗਏ ਕਥਿਤ ਦੋਸ਼ੀਆਂ ‘ਚ ਪਿ੍ਤਪਾਲ ਸਿੰਘ ਪੁੱਤਰ ਲਖਵਿੰਦਰ ਸਿੰਘ ਵਾਸੀ ਸਾਹਿਬਜ਼ਾਦਾ ਫਤਿਹ ਸਿੰਘ ਨਗਰ ਤੇ ਮਹੇਸ਼ ਕੁਮਾਰ ਪੁੱਤਰ ਰਾਮ ਚੰਦ ਵਾਸੀ ਕੋਟ ਮੰਗਲ ਸਿੰਘ ਸ਼ਾਮਿਲ ਹਨ। ਪੁਲਿਸ ਨੇ ਕਥਿਤ ਦੋਸ਼ੀਆਂ ਦੇ ਕਬਜ਼ੇ ਵਿਚੋਂ 6 ਗ੍ਰਾਮ ਹੈਰੋਇਨ ਤੇ ਕੁਝ ਹੋਰ ਸਾਮਾਨ ਬਰਾਮਦ ਕੀਤਾ ਹੈ।

ਬੀਤੀ ਰਾਤ ਇਹ ਦੋਵੇਂ ਕਥਿਤ ਦੋਸ਼ੀ ਲੁਹਾਰਾ ਨੇੜੇ ਜਾ ਰਹੇ ਸਨ ਕਿ ਪੁਲਿਸ ਨੇ ਨਾਕੇ ‘ਤੇ ਜਦੋਂ ਉਨ੍ਹਾਂ ਨੂੰ ਰੀੁਕਣ ਦਾ ਇਸ਼ਾਰਾ ਕੀਤਾ ਤਾਂ ਕਥਿਤ ਦੋਸ਼ੀਆਂ ਨੇ ਮੋਟਰਸਾਈਕਲ ਭਜਾ ਲਿਆ। ਪਿੱਛਾ ਕਰਨ ‘ਤੇ ਪੁਲਿਸ ਨੇ ਇਨ੍ਹਾਂ ਨੂੰ ਕਾਬੂ ਕਰ ਲਿਆ ਤੇ ਕਬਜ਼ੇ ਵਿਚੋਂ ਇਹ ਹੈਰੋਇਨ ਬਰਾਮਦ ਕੀਤੀ ਗਈ। ਦੋਵਾਂ ਖ਼ਿਲਾਫ਼ ਵੱਖ-ਵੱਖ ਸੰਗੀਨ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਹੈ।

Facebook Comments

Trending