Connect with us

ਅਪਰਾਧ

ਹੈਰੋਇਨ ਸਮੇਤ 2 ਨੌਜਵਾਨ ਗਿ੍ਫ਼ਤਾਰ

Published

on

2 youths arrested with heroin

ਲੁਧਿਆਣਾ : ਥਾਣਾ ਦੁੱਗਰੀ ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਦੋ ਨੌਜਵਾਨਾਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ‘ਚੋਂ ਹੈਰੋਇਨ ਬਰਾਮਦ ਕੀਤੀ ਹੈ | ਜਾਣਕਾਰੀ ਦਿੰਦਿਆਂ ਐਸ.ਐਚ.ਓ ਨੀਰਜ ਚੌਧਰੀ ਨੇ ਦੱਸਿਆ ਕਿ ਪੁਲਿਸ ਵਲੋਂ ਇਹ ਕਾਰਵਾਈ ਐਡੀਸ਼ਨਲ ਐਸ.ਐਚ.ਓ. ਜਸਵਿੰਦਰ ਸਿੰਘ ਦੀ ਅਗਵਾਈ ਹੇਠਲੀ ਪੁਲਿਸ ਪਾਰਟੀ ਨੇ ਅਮਲ ‘ਚ ਲਿਆਂਦੀ ਤੇ ਕਾਬੂ ਕੀਤੇ ਗਏ ਦੋਸ਼ੀਆਂ ਵਿਚ ਜਤਿੰਦਰ ਸਿੰਘ ਉਰਫ ਕਾਕਾ ਪੁੱਤਰ ਕੇਵਲ ਕਿ੍ਸ਼ਨ ਵਾਸੀ ਪਿੰਡ ਇਯਾਲੀ ਕਲਾਂ ਤੇ ਹਰਪ੍ਰੀਤ ਸਿੰਘ ਉਰਫ ਨੋਨੀ ਪੁੱਤਰ ਸੁਖਵੰਤ ਸਿੰਘ ਵਾਸੀ ਸ਼ਿਮਲਾਪੁਰੀ ਸ਼ਾਮਿਲ ਹਨ।

ਪੁਲਿਸ ਨੇ ਇਨ੍ਹਾਂ ਦੋਵਾਂ ਦੇ ਕਬਜ਼ੇ ‘ਚੋਂ 15 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਜਤਿੰਦਰ ਖ਼ਿਲਾਫ਼ ਪਹਿਲਾਂ ਵੀ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਮਾਮਲੇ ਦਰਜ ਹਨ ਤੇ ਅੱਜ ਕੱਲ੍ਹ ਜ਼ਮਾਨਤ ‘ਤੇ ਬਾਹਰ ਆਇਆ ਸੀ। ਜਦਕਿ ਨੋਨੀ ਗੁਲਾਬੀ ਨਾਜਾਇਜ਼ ਸ਼ਰਾਬ ਦੇ ਦੋ ਵੱਖ ਵੱਖ ਮਾਮਲੇ ਦਰਜ ਹਨ। ਇਨ੍ਹਾਂ ਖ਼ਿਲਾਫ਼ ਕੇਸ ਦਰਜ ਕਰ ਲਏ ਹਨ ਤੇ ਹੋਰ ਵੀ ਪੁੱਛ ਪੜਤਾਲ ਕੀਤੀ ਜਾ ਰਹੀ ਹੈ, ਕਈ ਪ੍ਰਗਟਾਵੇ ਹੋਣ ਦੀ ਸੰਭਾਵਨਾ ਹੈ।

Facebook Comments

Trending