Connect with us

ਖੇਡਾਂ

ਦਸ਼ਮੇਸ਼ ਸਕੂਲ ਦੇ ਵਿਦਿਆਰਥੀਆਂ ਨੂੰ ਵੰਡੀਆਂ 20 ਖੇਡ ਕਿੱਟਾਂ

Published

on

20 sports kits distributed to Dashmesh school students

ਲੁਧਿਆਣਾ : ਪੰਜਾਬ ਯੂਥ ਵਿਕਾਸ ਬੋਰਡ ਦੇ ਚੇਅਰਮੈਨ ਸ੍ਰੀ ਸੁਖਵਿੰਦਰ ਸਿੰਘ ਬਿੰਦਰਾ ਨੇ ਸਥਾਨਕ ਦਸ਼ਮੇਸ਼ ਪਬਲਿਕ ਸੀਨੀਅਰ ਸਕੈੰਡਰੀ ਸਕੂਲ, ਚੇਤ ਸਿੰਘ ਨਗਰ, ਲੁਧਿਆਣਾ ਦੇ ਵਿਦਿਆਰਥੀਆਂ ਨੂੰ 20 ਖੇਡ ਕਿੱਟਾਂ ਵੰਡੀਆਂ।

20 sports kits distributed to Dashmesh school students

ਸ੍ਰੀ ਬਿੰਦਰਾ ਵੱਲੋਂ ਸਕੂਲ ਵਿੱਚ ਹੋਏ ਇਨਾਮ ਵੰਡ ਸਮਾਗਮ ਮੌਕੇ ਮੁੱਖ ਮਹਿਮਾਨ ਵਜੋਂ ਕੀਤੀ ਸ਼ਿਰਕਤ।

ਇਸ ਮੌਕੇ ਸੰਬੋਧਨ ਕਰਦਿਆਂ ਚੇਅਰਮੈਨ ਸ੍ਰੀ ਸੁਖਵਿੰਦਰ ਸਿੰਘ ਬਿੰਦਰਾ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸ.ਚਰਨਜੀਤ ਸਿੰਘ ਚੰਨੀ ਅਤੇ ਖੇਡ ਤੇ ਯੁਵਕ ਭਲਾਈ ਮੰਤਰੀ ਸ.ਪਰਗਟ ਸਿੰਘ ਦੀ ਯੋਗ ਅਗਵਾਈ ਹੇਠ ਪੰਜਾਬ ਸਰਕਾਰ ਪੰਜਾਬੀ ਨੌਜਵਾਨਾਂ ਵਿੱਚ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਹਰ ਸੰਭਵ ਯਤਨ ਕਰ ਰਹੀ ਹੈ।

ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨਾ ਸਮੇਂ ਦੀ ਮੁੱਖ ਲੋੜ ਹੈ ਤਾਂ ਜੋ ਉਹ ਆਪਣਾ ਜੀਵਨ ਪੱਧਰ ਉੱਚਾ ਚੁੱਕ ਸਕਣ ਅਤੇ ਆਪਣੇ ਪਰਿਵਾਰ ਦਾ ਸਹਾਰਾ ਬਣਨ।

 ਉਨ੍ਹਾਂ ਕਿਹਾ ਕਿ ਪੰਜਾਬ ਯੂਥ ਵਿਕਾਸ ਬੋਰਡ ਸੂਬੇ ਦੇ ਨੌਜਵਾਨਾਂ ਦੀ ਬਿਹਤਰੀ ਅਤੇ ਵਿਕਾਸ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

 ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਆਪਣੇ ਤੰਦਰੁਸਤ ਪੰਜਾਬ ਮਿਸ਼ਨ ਤਹਿਤ ਖੇਡਾਂ ਦੇ ਖੇਤਰ ਵਿੱਚ ਪੰਜਾਬ ਨੂੰ ਮੋਹਰੀ ਰਾਜ ਵਜੋਂ ਉਭਰਨ ਨੂੰ ਯਕੀਨੀ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡ ਰਹੀ ਹੈ।

Facebook Comments

Trending