Connect with us

ਪੰਜਾਬੀ

ਦੁਸਹਿਰੇ ਦੇ ਤਿਉਂਹਾਰ ਮੌਕੇ  2 ਹਜ਼ਾਰ ਪੁਲਿਸ ਮੁਲਾਜ਼ਮ ਰਹਿਣਗੇ ਤਾਇਨਾਤ – ਸੀ.ਪੀ. 

Published

on

2,000 police personnel to be deployed on Dussehra festival: CP

ਲੁਧਿਆਣਾ :   ਪੁਲਿਸ ਕਮਿਸ਼ਨਰ ਲੁਧਿਆਣਾ ਸ੍ਰੀ ਗੁਰਪ੍ਰੀਤ ਸਿੰਘ ਭੁੱਲਰ ਨੇ ਅੱਜ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੱਲ ਦੁਸਹਿਰੇ ਦੇ ਤਿਉਂਹਾਰ ਮੌਕੇ ਸੁਖਾਵਾਂ ਮਾਹੌਲ ਬਣਾਉਣ ਅਤੇ ਭੀੜ ਕਾਰਨ ਕਿਸੇ ਅਣ-ਸੁਖਾਵੀਂ ਘਟਨਾ ‘ਤੇ ਕਾਬੂ ਪਾਉਣ ਲਈ ਲਗਭਗ 2 ਹਜ਼ਾਰ ਪੁਲਿਸ ਕਰਮਚਾਰੀਆਂ ਨੂੰ ਤਾਇਨਾਤ ਕੀਤਾ ਗਿਆ ਹੈ।

ਪੁਲਿਸ ਕਮਿਸ਼ਨਰ ਸ੍ਰੀ ਗੁਰਪ੍ਰੀਤ ਸਿੰਘ ਭੁੱਲਰ ਨੇ ਕਿਹਾ ਕਿ ਕਮਿਸ਼ਨਰੇਟ ਪੁਲਿਸ ਦੇ ਅਧਿਕਾਰ ਖੇਤਰ ਅਧੀਨ 23 ਥਾਵਾਂ ‘ਤੇ ਰਾਵਣ, ਮੇਘਨਾਥ ਅਤੇ ਕੁੰਭਕਰਨ ਦੇ ਪੁਤਲੇ ਸਾੜ੍ਹੇ ਜਾਣਗੇ ਅਤੇ ਇਨ੍ਹਾਂ ਸਾਰੀਆਂ ਥਾਵਾਂ ‘ਤੇ ਸੁਰੱਖਿਆ ਦੇ ਵਿਆਪਕ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਪੰਜਾਬ ਪੁਲਿਸ ਅਕੈਡਮੀ ਫਿਲੌਰ ਤੋਂ ਵਾਧੂ ਫੋਰਸ ਵੀ ਸ਼ਹਿਰ ਵਿੱਚ ਤਾਇਨਾਤ ਕੀਤੀ ਗਈ ਹੈ।

ਸੈਕਟਰ-39 ਚੰਡੀਗੜ੍ਹ ਰੋਡ, ਦਰੇਸੀ ਅਤੇ ਹੋਰ ਖੇਤਰਾਂ ਦੇ ਕੁਝ ਸਥਾਨਾਂ ਦਾ ਦੌਰਾ ਕਰਦੇ ਹੋਏ, ਸੀ.ਪੀ. ਨੇ ਕਮਿਸ਼ਨਰੇਟ ਪੁਲਿਸ ਦੀ ਹਰ ਕੀਮਤ ‘ਤੇ ਕਾਨੂੰਨ ਵਿਵਸਥਾ ਬਣਾਈ ਰੱਖਣ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਇਆ ਅਤੇ ਕਿਹਾ ਕਿ ਪ੍ਰਬੰਧਾਂ ਦਾ ਨਿਰੀਖਣ ਕਰਨ ਦਾ ਇਕੋ-ਇਕ ਉਦੇਸ਼ ਜਵਾਬਦੇਹ ਅਤੇ ਕੁਸ਼ਲ ਸੁਰੱਖਿਆ ਪ੍ਰਣਾਲੀ ਨੂੰ ਵਧੇਰੇ ਮਜ਼ਬੂਤ ਬਣਾਉਣਾ ਹੈ।

ਉਨ੍ਹਾਂ ਵਸਨੀਕਾਂ ਨੂੰ ਭਰੋਸਾ ਦਿਵਾਇਆ ਕਿ ਸ਼ਹਿਰ ਵਿੱਚ ਸੁਰੱਖਿਆ ਪ੍ਰਬੰਧ ਪਹਿਲਾਂ ਹੀ ਅੱਵਲ ਦਰਜ਼ੇ ਦੇ ਕੀਤੇ ਗਏ ਹਨ ਅਤੇ ਕਿਸੇ ਨੂੰ ਵੀ ਕਾਨੂੰਨ ਨੂੰ ਆਪਣੇ ਹੱਥ ਵਿੱਚ ਲੈਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਉਨ੍ਹਾਂ ਸਪੱਸ਼ਟ ਤੌਰ ‘ਤੇ ਕਿਹਾ ਕਿ ਇਸ ਕਾਰਜ ਵਿੱਚ ਕਿਸੇ ਵੀ ਤਰ੍ਹਾਂ ਦੀ ਢਿੱਲ-ਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਕੋਤਾਹੀ ਵਰਤਣ ਵਾਲੇ ਨੂੰ ਕਰੜੇ ਹੱਥੀ ਲਿਆ ਜਾਵੇਗਾ।

Facebook Comments

Trending