ਪੰਜਾਬ ਨਿਊਜ਼

ਪੋਸਟ ਮੈਟ੍ਰਿਕ ਸਕਾਲਰਸ਼ਿਪ ਤੇ ਸ਼ਗਨ ਸਕੀਮ ਤਹਿਤ 214.16 ਕਰੋੜ ਰੁਪਏ ਜਾਰੀ : ਡਾ. ਬਲਜੀਤ ਕੌਰ

Published

on

ਚੰਡੀਗੜ੍ਹ : ਪੰਜਾਬ ਦੇ ਸਮਾਜਿਕ ਨਿਆਂ ਅਤੇ ਅਧਿਕਾਰਤਾ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਪੋਸਟ ਮੈਟ੍ਰਿਕ ਸਕਾਲਰਸ਼ਿਪ ਅਤੇ ਸ਼ਗਨ ਸਕੀਮ ਤਹਿਤ 214.16 ਕਰੋੜ ਰੁਪਏ ਜਾਰੀ ਕੀਤੇ। ਪੋਸਟ-ਮੈਟ੍ਰਿਕ ਸਕਾਲਰਸ਼ਿਪ ਤਹਿਤ ਮਾਰਚ 2022 ਤੱਕ ਦੇ ਬਕਾਇਆਂ ਨੂੰ ਕਲੀਅਰ ਕਰਦਿਆਂ 184 ਕਰੋੜ ਰੁਪਏ ਜਾਰੀ ਕੀਤੇ ਗਏ ਹਨ, ਜਦਕਿ ਸ਼ਗਨ ਸਕੀਮ ਤਹਿਤ ਦਸੰਬਰ 2021 ਤੱਕ 30.16 ਕਰੋੜ ਰੁਪਏ ਜਾਰੀ ਕੀਤੇ ਗਏ ਹਨ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਹਰ ਜ਼ਿਲ੍ਹੇ ’ਚ ਅੰਬੇਡਕਰ ਭਵਨ ਬਣਾਏ ਜਾਣਗੇ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਇਨ੍ਹਾਂ ਭਵਨਾਂ ਦੀ ਉਸਾਰੀ ਲਈ ਕਿਫ਼ਾਇਤੀ ਢੰਗ ਨਾਲ ਹੋਰ ਸਰਕਾਰੀ ਅਦਾਰਿਆਂ ਦੀ ਮੁਹਾਰਤ ਪ੍ਰਾਪਤ ਕਰਨ। ਮੌਜੂਦਾ ਅੰਬੇਡਕਰ ਭਵਨਾਂ ਦੀ ਸਾਂਭ-ਸੰਭਾਲ ਦੀ ਲੋੜ ’ਤੇ ਜ਼ੋਰ ਦਿੰਦਿਆਂ ਡਾ. ਬਲਜੀਤ ਕੌਰ ਨੇ ਕਿਹਾ ਕਿ ਕੁਝ ਪੁਰਾਣੀਆਂ ਇਮਾਰਤਾਂ ਦੀ ਫੌਰੀ ਸਾਂਭ-ਸੰਭਾਲ ਦੀ ਲੋੜ ਹੈ।

ਕੇਂਦਰੀ ਫੰਡ ਵਾਲੀਆਂ ਸਕੀਮਾਂ ਬਾਰੇ ਉਨ੍ਹਾਂ ਕਿਹਾ ਕਿ ਉਹ ਫੰਡ ਜਲਦੀ ਜਾਰੀ ਕਰਨ ਲਈ ਕੇਂਦਰ ਸਰਕਾਰ ਦੇ ਸਬੰਧਤ ਵਿਭਾਗਾਂ ਕੋਲ ਮਾਮਲਾ ਉਠਾਉਣਗੇ। ਡਾ. ਕੌਰ ਨੇ ਅੱਗੇ ਕਿਹਾ ਕਿ ਬੈਂਕਫਿੰਕੋ ਦੀਆਂ ਵੱਖ-ਵੱਖ ਲੋਨ ਸਕੀਮਾਂ, ਜਿਵੇਂ ਕਿ ਡਾਇਰੈਕਟ ਲੋਨ ਸਕੀਮ, ਐੱਨ. ਬੀ. ਸੀ. ਐੱਫ. ਡੀ. ਸੀ., ਐਜੂਕੇਸ਼ਨ ਲੋਨ ਸਕੀਮ, ਮਾਈਕ੍ਰੋ ਫਾਈਨਾਂਸ ਸਕੀਮ, ਮਹਿਲਾ ਸਮ੍ਰਿਧੀ ਯੋਜਨਾ ਅਤੇ ਹੋਰ ਸਕੀਮਾਂ ਦਾ ਲਾਭ ਲੋਕਾਂ ਨੂੰ ਯਕੀਨੀ ਬਣਾਇਆ ਜਾਵੇ।

Facebook Comments

Trending

Copyright © 2020 Ludhiana Live Media - All Rights Reserved.