Connect with us

ਲੁਧਿਆਣਾ ਸਿਟੀ ਨਿਊਜ਼

ਪਰਾਲੀ ਸਾੜਨ ਵਾਲਿਆਂ ਖ਼ਿਲਾਫ਼ ਜ਼ਿਲਾ ਪ੍ਰਸਾਸ਼ਨ ਨੇ ਦਿਖਾਈ ਸਖ਼ਤੀ, ਜ਼ਿਲਾ ਲੁਧਿਆਣਾ ਵਿੱਚ 45 ਮਾਮਲੇ ਦਰਜ, 22 ਕਿਸਾਨਾਂ ਦੀ ਗ੍ਰਿਫ਼ਤਾਰੀ

Published

on

ਲੁਧਿਆਣਾ – ਪਰਾਲੀ ਸਾੜਨ ਵਾਲੇ ਕਿਸਾਨਾਂ ਖ਼ਿਲਾਫ਼ ਸਖ਼ਤ ਰੁਖ਼ ਅਖਤਿਆਰ ਕਰਦਿਆਂ ਜ਼ਿਲਾ ਪ੍ਰਸਾਸ਼ਨ ਨੇ ਅੱਜ 45 ਮਾਮਲੇ ਦਰਜ ਕਰਕੇ 22 ਕਿਸਾਨਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀ ਪ੍ਰਦੀਪ ਕੁਮਾਰ ਅਗਰਵਾਲ ਨੇ ਦੱਸਿਆ ਕਿ 45 ਮਾਮਲੇ ਦਰਜ ਕਰਨ ਤੋਂ ਇਲਾਵਾ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਵੱਲੋਂ 34 ਚਾਲਾਨ ਵੀ ਜਾਰੀ ਕੀਤੇ ਗਏ ਹਨ, 13 ਕੰਬਾਇਨਾਂ ਨੂੰ ਸੁਪਰ ਐੱਸ. ਐੱਮ. ਐੱਸ. ਨਾਲ ਲਗਾਉਣ ਕਾਰਨ ਪ੍ਰਤੀ ਕੰਬਾਇਨ 2 ਲੱਖ ਰੁਪਏ ਚਾਲਾਨ ਕੀਤੇ ਗਏ ਹਨ, 243 ਮਾਮਲਿਆਂ ਵਿੱਚ 8 ਲੱਖ ਰੁਪਏ ਦਾ ਮੁਆਵਜ਼ਾ ਫਾਈਲ ਕੀਤਾ ਗਿਆ ਹੈ। ਕਿਸਾਨਾਂ ਦੇ ਮਾਲ ਰਿਕਾਰਡ ਵਿੱਚ ਲਾਲ ਸ਼ਿਆਹੀ ਨਾਲ ਐਂਟਰੀ ਕੀਤੀ ਗਈ ਹੈ। ਸ੍ਰੀ ਅਗਰਵਾਲ ਨੇ ਕਿਹਾ ਕਿ ਪਰਾਲੀ ਸਾੜਨ ਦੀਆਂ ਗਤੀਵਿਧੀਆਂ ‘ਤੇ ਨਜ਼ਰ ਰੱਖਣ ਲਈ 77 ਕਲੱਸਟਰ ਟੀਮਾਂ ਦਾ ਗਠਨ ਕੀਤਾ ਗਿਆ ਹੈ।

22 Farmers Arrested by District Administration for burning paddy straw in District Ludhiana

ਅੱਜ ਪੁਲਿਸ ਕਮਿਸ਼ਨਰ ਸ੍ਰੀ ਰਾਕੇਸ਼ ਕੁਮਾਰ ਅਗਰਵਾਲ, ਐੱਸ. ਡੀ. ਐੱਮ. ਲੁਧਿਆਣਾ (ਪੂਰਬੀ) ਸ੍ਰ. ਅਮਰਜੀਤ ਸਿੰਘ ਬੈਂਸ, ਮੁੱਖ ਖੇਤੀਬਾੜੀ ਅਫ਼ਸਰ ਡਾ. ਬਲਦੇਵ ਸਿੰਘ ਅਤੇ ਵੱਖ-ਵੱਖ ਵਿਭਾਗਾਂ ਦੇ ਹੋਰ ਅਧਿਕਾਰੀਆਂ ਨਾਲ ਖਾਸੀ ਕਲਾਂ, ਹਵਾਸ, ਸਹਿਬਾਣਾ, ਰਜੂਲ ਆਦਿ ਪਿੰਡਾਂ ਦਾ ਦੌਰਾ ਕਰਦਿਆਂ ਸ੍ਰੀ ਅਗਰਵਾਲ ਨੇ ਪਰਾਲੀ ਸਾੜਨ ਵਾਲੇ ਕਿਸਾਨਾਂ ਖ਼ਿਲਾਫ਼ ਸਖ਼ਤ ਕਾਰਵਾਈ ਜਾਰੀ ਰੱਖਣ ਦੇ ਆਦੇਸ਼ ਦਿੱਤੇ।

22 Farmers Arrested by District Administration for burning paddy straw in District Ludhiana

ਸ੍ਰੀ ਅਗਰਵਾਲ ਨੇ ਕਿਸਾਨਾਂ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਉਨਾਂ ਨੂੰ ਖੇਤਾਂ ਦੀ ਪਰਾਲੀ ਨੂੰ ਨਹੀਂ ਸਾੜਨਾ ਚਾਹੀਦਾ। ਉਨਾਂ ਕਿਹਾ ਕਿ ਸਾਰੇ ਐੱਸ. ਡੀ. ਐੱਮਜ਼ ਅਤੇ ਡੀ. ਐੱਸ. ਪੀਜ਼ ਦੀ ਅਗਵਾਈ ਵਿੱਚ ਬਣਾਈਆਂ ਟੀਮਾਂ ਵੱਲੋਂ ਇਸ ਗੈਰਕੁਦਰਤੀ ਵਰਤਾਰੇ ‘ਤੇ ਨਜ਼ਰ ਰੱਖਣ ਲਈ ਡਿਊਟੀ ਦਿਨ ਰਾਤ ਨਿਭਾਈ ਜਾ ਰਹੀ ਹੈ। ਉਲੰਘਣਾ ਕਰਨ ਵਾਲੇ ਕਿਸਾਨਾਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

22 Farmers Arrested by District Administration for burning paddy straw in District Ludhiana

ਉਨਾਂ ਸਰਪੰਚਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਪਿੰਡਾਂ ਵਿੱਚ ਪਰਾਲੀ ਨੂੰ ਸਾੜਨ ਨਾ ਦੇਣ। ਉਨਾਂ ਕਿਹਾ ਕਿ ਇਸ ਸੰਬੰਧੀ ਮਾਨਯੋਗ ਸੁਪਰੀਮ ਕੋਰਟ ਨੇ ਵੀ ਇਸ ਮਾਮਲੇ ਵਿੱਚ ਸਰਪੰਚਾਂ ਨੂੰ ਬਰਾਬਰ ਦੇ ਜਿੰਮੇਵਾਰ ਠਹਿਰਾਉਣ ਬਾਰੇ ਸਪੱਸ਼ਟ ਕੀਤਾ ਹੈ।ਉਨਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਵਾਤਾਵਰਣ ਪ੍ਰਦੂਸ਼ਿਤ ਹੋਣ ਤੋਂ ਬਚਾਉਣ ਹਿੱਤ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਸੰਭਾਲਣ ਵਾਲੀ ਖੇਤੀ ਮਸ਼ੀਨਰੀ ਉੱਪਰ ਸਬਸਿਡੀ ਦਿੱਤੀ ਜਾ ਰਹੀ ਹੈ।ਜਿਸ ਵਿੱਚ ਕੰਬਾਈਨ ਹਾਰਵੈਸਟਰਾਂ @ਤੇ ਲੱਗਣ ਵਾਲਾ ਸੁਪਰ ਐਸ ਐਮ ਐਸ, ਹੈਪੀ ਸੀਡਰ, ਜ਼ੀਰੋ ਟਿੱਲ ਡਰਿੱਲ, ਪੈਡੀ ਸਟਰਾਅ ਚੌਪਰ, ਪੈਡੀ ਸਟਰਾਅ ਮਲਚਰ, ਰਿਵਰਸੀਬਲ ਹਾਈਡਰੌਲਿਕ ਐਮ.ਬੀ.ਪਲਾਓ ਆਦਿ ਸ਼ਾਮਿਲ ਹਨ।

22 Farmers Arrested by District Administration for burning paddy straw in District Ludhiana

ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਪ੍ਰਦੀਪ ਕੁਮਾਰ ਅਗਰਵਾਲ ਨੇ ਕਿਹਾ ਕਿ ਪਰਾਲੀ ਸਾੜੇ ਜਾਣ ਦੇ ਰੁਝਾਨ ਨਾਲ ਨਿਪਟਣ ਸਬੰਧੀ ਪੰਜਾਬ ਸਰਕਾਰ ਨੇ ਆਪਣੀਆਂ ਕੋਸ਼ਿਸ਼ਾਂ ਨੂੰ ਹੋਰ ਤੇਜ਼ ਕਰਦਿਆਂ ਕਿਸਾਨਾਂ ਨੂੰ ਉਨਾਂ ਦੇ ਨੇੜੇ ਹੀ ਪਰਾਲੀ ਪ੍ਰਬੰਧਨ ਨਾਲ ਸੰਬੰਧਤ ਮਸ਼ੀਨਰੀ ਮੁਹੱਈਆ ਕਰਾਉਣ ਦਾ ਬੀੜਾ ਚੁੱਕਿਆ ਹੈ। ਇਸ ਸੰਬੰਧੀ ਕਿਸਾਨਾਂ ਦੀ ਸਹੂਲਤ ਲਈ ਇੱਕ ਮੋਬਾਈਲ ਐਪਲੀਕੇਸ਼ਨ i-khet ਜਾਰੀ ਕੀਤੀ ਗਈ ਹੈ, ਜਿਸ ਦਾ ਜ਼ਿਲਾ ਲੁਧਿਆਣਾ ਦੇ ਹਜ਼ਾਰਾਂ ਕਿਸਾਨਾਂ ਨੇ ਲਾਭ ਲਿਆ ਹੈ। ਇਹ ਮੋਬਾਈਲ ਐਪਲੀਕੇਸ਼ਨ ਇਸ ਸਾਲ ਵੀ ਕਿਸਾਨਾਂ ਲਈ ਵਰਦਾਨ ਸਾਬਿਤ ਹੋ ਰਹੀ ਹੈ। ਉਨਾਂ ਦੱਸਿਆ ਕਿ ਇਹ ਮੋਬਾਈਲ ਐਪਲੀਕੇਸ਼ਨ ਪੰਜਾਬ ਰਿਮੋਟ ਸੈਂਸਿੰਗ ਸੈਂਟਰ ਵੱਲੋਂ ਤਿਆਰ ਕੀਤੀ ਗਈ ਹੈ, ਜਿਸ ਤੇ ਜ਼ਿਲਾ ਲੁਧਿਆਣਾ ਵਿੱਚ ਉਪਲੱਬਧ ਸਾਰੀਆਂ ਪਰਾਲੀ ਪ੍ਰਬੰਧਨ ਮਸ਼ੀਨਾਂ ਦਾ ਵੇਰਵਾ ਪਾਇਆ ਹੋਇਆ ਹੈ। ਇਹ ਐਪਲੀਕੇਸ਼ਨ ਐਂਡਰਾਈਡ ਫੋਨ ਤੇ ਪਲੇਅ ਸਟੋਰ ਤੋਂ ਡਾਊਨਲੋਡ ਕੀਤੀ ਜਾ ਸਕਦੀ ਹੈ। ਇਹ ਐਪਲੀਕੇਸ਼ਨ ਜ਼ਿਲਾ, ਬਲਾਕ ਅਤੇ ਪਿੰਡ ਪੱਧਰ ਤੇ ਅੰਗਰੇਜੀ ਅਤੇ ਪੰਜਾਬੀ ਭਾਸ਼ਾ ਵਿੱਚ ਸਬੰਧਤ ਸੂਚਨਾ ਮੁਹੱਈਆ ਕਰਵਾ ਰਹੀਆਂ ਹਨ।

22 Farmers Arrested by District Administration for burning paddy straw in District Ludhiana

ਸ੍ਰੀ ਅਗਰਵਾਲ ਨੇ ਦੱਸਿਆ ਕਿ ਲੋੜਵੰਦ ਕਿਸਾਨ ਇਸ ਐਪਲੀਕੇਸ਼ਨ ਤੇ ਲੋੜੀਂਦੀ ਮਸ਼ੀਨ ਬਾਰੇ ਸਰਚ ਕਰ ਸਕਦਾ ਹੈ, ਜਿਸ ਤੇ ਉਸਨੂੰ ਉਸਦੀ ਲੋਕੇਸ਼ਨ ਦੇ ਮੁਤਾਬਿਕ ਨੇੜੇ ਤੇੜੇ ਦੀਆਂ ਮਸ਼ੀਨਾਂ ਬਾਰੇ ਪਤਾ ਲੱਗ ਜਾਂਦਾ ਹੈ। ਕਿਸਾਨ ਨੂੰ ਜਿਸ ਮਸ਼ੀਨ ਦੀ ਜ਼ਰੂਰਤ ਹੁੰਦੀ ਹੈ, ਉਸਦੇ ਮਾਲਕ ਦਾ ਨਾਮ, ਸੰਪਰਕ ਨੰਬਰ ਅਤੇ ਲੋਕੇਸ਼ਨ ਪਤਾ ਲੱਗ ਜਾਂਦੀ ਹੈ, ਜਿਸ ਨਾਲ ਸੰਪਰਕ ਕਰਕੇ ਲੋੜਵੰਦ ਕਿਸਾਨ ਉਸ ਤੋਂ ਮਸ਼ੀਨ ਲੈ ਸਕਦਾ ਹੈ।

ਉਨਾਂ ਦੱਸਿਆ ਕਿ ਜ਼ਿਲਾ ਲੁਧਿਆਣਾ ਵਿੱਚ ਇਸ ਵੇਲੇ ਖੇਤੀਬਾੜੀ ਵਿਭਾਗ ਅਤੇ ਸਹਿਕਾਰਤਾ ਵਿਭਾਗ ਨਾਲ ਸੰਬੰਧਤ ੩੦੦੦ ਦੇ ਕਰੀਬ ਮਸ਼ੀਨਾਂ ਦਾ ਵੇਰਵਾ ਦਰਜ ਹੈ। ਇਸ ਤੋਂ ਇਲਾਵਾ ਕਿਸਾਨਾਂ ਵੱਲੋਂ ਆਪਣੇ ਪੱਧਰ ਤੇ ਵੀ ਹੋਰ ਸੰਦਾਂ ਦਾ ਵੇਰਵਾ ਅਪਲੋਡ ਕੀਤਾ ਹੋਇਆ ਹੈ, ਜਿਸ ਦਾ ਕਿਸਾਨ ਭਰਪੂਰ ਲਾਭ ਲੈ ਸਕਦੇ ਹਨ। ਉਨਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਸਨਮੁੱਖ ਇਸ ਐਪਲੀਕੇਸ਼ਨ ਦਾ ਲਾਭ ਲੈ ਕੇ ਵਾਤਾਵਰਣ ਨੂੰ ਬਚਾਉਣ ਵਿੱਚ ਮੋਹਰੀ ਭੂਮਿਕਾ ਅਦਾ ਕਰਨ।

ਹੈਲਪਲਾਈਨ ਨੰਬਰ ਜਾਰੀ

ਡਿਪਟੀ ਕਮਿਸ਼ਨਰ ਸ੍ਰੀ ਅਗਰਵਾਲ ਨੇ ਦੱਸਿਆ ਕਿ ਜੇਕਰ ਕੋਈ ਵਿਅਕਤੀ ਪਰਾਲੀ ਨੂੰ ਸਾੜਨ ਸੰਬੰਧੀ ਜ਼ਿਲਾ ਪ੍ਰਸਾਸ਼ਨ ਨੂੰ ਸ਼ਿਕਾਇਤ ਦਰਜ ਕਰਾਉਣਾ ਚਾਹੁੰਦਾ ਹੈ ਤਾਂ ਉਹ ਹੈੱਲਪਲਾਈਨ ਨੰਬਰ 01612404502 ‘ਤੇ ਦਰਜ ਕਰਵਾ ਸਕਦਾ ਹੈ। ਉਨਾਂ ਕਿਹਾ ਕਿ ਇਹ ਹੈੱਲਪਲਾਈਨ ਨੰਬਰ 24 ਘੰਟੇ ਚਾਲੂ ਹੈ। ਉਨਾਂ ਕਿਹਾ ਕਿ ਜੇਕਰ ਕਿਸੇ ਕਿਸਾਨ ਨੂੰ ਪਰਾਲੀ ਪ੍ਰਬੰਧਨ ਸੰਬੰਧੀ ਮਸ਼ੀਨਰੀ ਖਰੀਦਣ ਵਿੱਚ ਸਮੱਸਿਆ ਪੇਸ਼ ਆ ਰਹੀ ਹੈ ਤਾਂ ਉਹ ਇਸ ਸੰਬੰਧੀ ਮੁੱਖ ਖੇਤੀਬਾੜੀ ਅਫ਼ਸਰ ਡਾ. ਬਲਦੇਵ ਸਿੰਘ ਨਾਲ ਉਨਾਂ ਦੇ ਸੰਪਰਕ ਨੰਬਰ 9888674820 ‘ਤੇ ਸੰਪਰਕ ਕਰ ਸਕਦਾ ਹੈ। ਸ੍ਰੀ ਅਗਰਵਾਲ ਨੇ ਹੋਰ ਦੱਸਿਆ ਕਿ ਜੇਕਰ ਕਿਸੇ ਖੇਤ ਵਿੱਚ ਅੱਗ ਆਦਿ ਲੱਗਣ ਦੀ ਘਟਨਾ ਵਾਪਰਦੀ ਹੈ ਤਾਂ ਇਸ ਸੰਬੰਧੀ ਫਾਇਰ ਬ੍ਰਿਗੇਡ ਨਾਲ ਸੰਪਰਕ ਕੀਤਾ ਜਾ ਸਕਦਾ ਹੈ।

Source – DPRO Ludhiana

Facebook Comments

Advertisement

ਤਾਜ਼ਾ

Find out when and how the Corona epidemic will end Find out when and how the Corona epidemic will end
ਇੰਡੀਆ ਨਿਊਜ਼2 hours ago

ਜਾਣੋ ਕਦੋਂ ਅਤੇ ਕਿਵੇਂ ਖ਼ਤਮ ਹੋਵੇਗੀ ਕੋਰੋਨਾ ਮਹਾਂਮਾਰੀ

ਤੁਹਾਨੂੰ ਦੱਸ ਦਿੰਦੇ ਹਾਂ ਕਿ ਕੋਰੋਨਾ ਵਾਇਰਸ ਕਦੋਂ ਖ਼ਤਮ ਹੋਵੇਗਾ ? ਇਹ ਇੱਕ ਅਜਿਹਾ ਸਵਾਲ ਹੈ, ਜਿਸ ਬਾਰੇ ਬਹੁਤ ਸਾਰੇ...

Dengue outbreak in Punjab Dengue outbreak in Punjab
ਇੰਡੀਆ ਨਿਊਜ਼3 hours ago

ਪੰਜਾਬ ‘ਚ ਦਿਨੋ ਦਿਨ ਵੱਧ ਰਿਹਾ ਡੇਂਗੂ ਦਾ ਕਹਿਰ

ਡੇਂਗੂ ਦੇ 14 ਨਵੇਂ ਪਾਜ਼ੇਟਿਵ ਕੇਸ ਸਾਹਮਣੇ ਆਏ ਹਨ। ਇਸ ਦੇ ਨਾਲ ਹੀ ਹੁਣ ਡੇਂਗੂ ਤੋਂ ਪੀੜਤ ਮਰੀਜ਼ਾਂ ਦੀ ਗਿਣਤੀ...

Gurdaspur where a woman gave birth to four children Gurdaspur where a woman gave birth to four children
ਪੰਜਾਬ ਨਿਊਜ਼3 hours ago

ਗੁਰਦਾਸਪੁਰ ‘ਚ ਅਨੋਖਾ ਮਾਮਲਾ ਆਇਆ ਸਾਹਮਣੇ ,ਮਹਿਲਾ ਨੇ ਦਿੱਤਾ ਚਾਰ ਬੱਚਿਆਂ ਨੂੰ ਜਨਮ

ਗੁਰਦਾਸਪੁਰ ਵਿਚ ਇਕ ਮਹਿਲਾ ਨੇ ਇਕ ਸਮੇਂ ਚਾਰ ਬੱਚਿਆਂ ਨੂੰ ਜਨਮ ਦਿੱਤਾ ਹੈ ਅਤੇ ਇਹ ਚਾਰੋਂ ਬੱਚੇ ਲੜਕੇ ਹਨ। ਇਕ...

Ambika Soni refuses to become CM - Sources Ambika Soni refuses to become CM - Sources
ਇੰਡੀਆ ਨਿਊਜ਼3 hours ago

ਮੁੱਖ ਮੰਤਰੀ ਬਣਨ ਤੋਂ ਅੰਬਿਕਾ ਸੋਨੀ ਵੱਲੋਂ ਨੇ ਕੀਤਾ ਇਨਕਾਰ – ਸੂਤਰ

ਤੁਹਾਨੂੰ ਦੱਸ ਦਿੰਦੇ ਹਾਂ ਕਿ ਸੂਤਰਾਂ ਤੋਂ ਜਾਣਕਾਰੀ ਮਿਲੀ ਹੈ ਕਿ ਅੰਬਿਕਾ ਸੋਨੀ ਨੇ ਮੁੱਖ ਮੰਤਰੀ ਬਣਨ ਤੋਂ ਇਨਕਾਰ ਕਰ...

Kalyugi's father wanted a second marriage, poison given to four innocent daughters Kalyugi's father wanted a second marriage, poison given to four innocent daughters
ਅਪਰਾਧ4 hours ago

ਕਲਯੁਗੀ ਪਿਓ ਕਰਵਾਉਂਣਾ ਚਾਹੁੰਦਾ ਸੀ ਦੂਜਾ ਵਿਆਹ,ਚਾਰ ਮਾਸੂਮ ਧੀਆਂ ਨੂੰ ਦਿੱਤਾ ਜ਼ਹਿਰ

ਰਾਜਸਥਾਨ ਦੇ ਬਾੜਮੇਰ ਵਿੱਚ ਇੱਕ ਕਲਯੁਗੀ ਪਿਤਾ ਨੇ ਆਪਣੀਆਂ ਚਾਰ ਮਾਸੂਮ ਧੀਆਂ ਨੂੰ ਜ਼ਹਿਰ ਦੇ ਕੇ ਮਾਰ ਦਿੱਤਾ। ਇਸ ਤੋਂ...

Order issued to close Gurdwara Bangla Sahib in case of violation of Corona Rules Order issued to close Gurdwara Bangla Sahib in case of violation of Corona Rules
ਇੰਡੀਆ ਨਿਊਜ਼4 hours ago

ਕੋਰੋਨਾ ਨਿਯਮਾਂ ਦੀ ਉਲੰਘਣਾ ਮਾਮਲੇ ’ਚ ਗੁਰਦੁਆਰਾ ਬੰਗਲਾ ਸਾਹਿਬ ਨੂੰ ਬੰਦ ਕਰਨ ਦਾ ਆਦੇਸ਼ ਹੋਏ ਜਾਰੀ

ਤੁਹਾਨੂੰ ਦੱਸ ਦਿੰਦੇ ਹਾਂ ਕਿ ਚਾਣਕਿਆਪੁਰੀ ਜ਼ਿਲ੍ਹਾ ਪ੍ਰਸ਼ਾਸਨ ਨੇ ਕੋਰੋਨਾ ਨਿਯਮਾਂ ਦੀ ਉਲੰਘਣਾ ਮਾਮਲੇ ’ਚ ਇਥੇ ਗੁਰਦੁਆਰਾ ਬੰਗਲਾ ਸਾਹਿਬ ਨੂੰ...

The weather in Ludhiana is likely to change from tomorrow after the scorching sun The weather in Ludhiana is likely to change from tomorrow after the scorching sun
ਪੰਜਾਬ ਨਿਊਜ਼4 hours ago

ਲੁਧਿਆਣਾ ‘ਚ ਕੜਕਦੀ ਧੁੱਪ ਤੋਂ ਬਾਅਦ ਕੱਲ ਤੋਂ ਹੋ ਸਕਦੀ ਹੈ ਮੌਸਮ ਵਿੱਚ ਤਬਦੀਲੀ ਦੀ ਸੰਭਾਵਨਾ

ਲੁਧਿਆਣਾ ‘ਚ ਅੱਠ ਵਜੇ ਦੇ ਕਰੀਬ ਪਾਰਾ 27 ਡਿਗਰੀ ਸੈਲਸੀਅਸ ਸੀ। ਹਵਾ ਵੀ ਨਹੀਂ ਚੱਲ ਰਹੀ ਸੀ। ਇਸ ਕਾਰਨ ਰਾਹਗੀਰਾਂ...

Punjab Government is preparing pre-primary classes from Anganwadi workers Punjab Government is preparing pre-primary classes from Anganwadi workers
ਪੰਜਾਬ ਨਿਊਜ਼4 hours ago

ਪੰਜਾਬ ਸਰਕਾਰ ਕਰ ਰਹੀ ਹੈ ਆਂਗਣਵਾੜੀ ਵਰਕਰਾਂ ਕੋਲੋਂ ਪ੍ਰੀ-ਪ੍ਰਾਇਮਰੀ ਕਲਾਸਾਂ ਖੋਹਣ ਦੀ ਤਿਆਰੀ

ਜਾਣਕਰੀ ਅਨੁਸਾਰ ਆਲ ਇੰਡੀਆ ਆਂਗਣਵਾੜੀ ਵਰਕਰਜ਼ ਹੈਲਪਰਜ਼ ਯੂਨੀਅਨ ਪੰਜਾਬ ਏਟਕਦੀ ਬਲਾਕ ਪੱਧਰੀ ਮੀਟਿੰਗ ਬਲਾਕ ਪ੍ਰਧਾਨ ਬਲਵਿੰਦਰ ਕੌਰ ਮੁਹੰਮਦੇ ਵਾਲੇ ਦੀ...

Girlfriend afraid English paper, boyfriend arrived girl take exam Girlfriend afraid English paper, boyfriend arrived girl take exam
ਇੰਡੀਆ ਨਿਊਜ਼4 hours ago

ਗਰਲਫ੍ਰੈਂਡ ਡਰਦੀ ਸੀ ਅੰਗਰੇਜ਼ੀ ਦਾ ਪੇਪਰ ਦੇਣ ਤੋਂ , ਫਿਰ ਪ੍ਰੇਮੀ ਪਹੁੰਚਿਆ ਲੜਕੀ ਬਣਕੇ ਪ੍ਰੀਖਿਆ ਦੇਣ

ਤੁਹਾਨੂੰ ਦੱਸ ਦਿੰਦੇ ਹਾਂ ਕਿ ਇਹ ਕੇਸ ਪੱਛਮੀ ਅਫਰੀਕਾ ਤੋਂ ਸਾਹਮਣੇ ਆਇਆ ਹੈ, ਜਿੱਥੇ ਇੱਕ ਨੌਜਵਾਨ ਲੜਕੀ ਬਣ ਗਿਆ ਅਤੇ...

People protest against Lockdown in Australia People protest against Lockdown in Australia
ਇੰਡੀਆ ਨਿਊਜ਼5 hours ago

ਆਸਟਰੇਲੀਆ ‘ਚ Lockdown ਵਿਰੁੱਧ ਲੋਕਾਂ ਨੇ ਕੀਤਾ ਪ੍ਰਦਰਸ਼ਨ

ਤੁਹਾਨੂੰ ਦੱਸ ਦਈਏ ਕਿ ਆਸਟ੍ਰੇਲੀਆ ਪੁਲਿਸ ਨੇ ਲਾਕਡਾਊਨ ਵਿਰੋਧੀ ਰੈਲੀ ‘ਚ ਮੈਲਬੌਰਨ ‘ਚ 235 ਤੇ ਸਿਡਨੀ ‘ਚ 35 ਲੋਕਾਂ ਨੂੰ...

conspirator motorcycle blast was arrested with a tiffin bomb conspirator motorcycle blast was arrested with a tiffin bomb
ਅਪਰਾਧ5 hours ago

ਮੋਟਰਸਾਇਕਲ ਧਮਾਕੇ ‘ਚ ਸਾਜ਼ਿਸ਼ਕਰਤਾ ਟਿਫਿਨ ਬੰਬ ਸਮੇਤ ਕੀਤਾ ਕਾਬੂ

ਜਾਣਕਰੀ ਅਨੁਸਾਰ ਜਲਾਲਾਬਾਦ ਵਿੱਚ ਹੋਏ ਮੋਟਰਸਾਈਕਲ ਧਮਾਕੇ ਦੇ 3 ਦਿਨਾਂ ਦੇ ਅੰਦਰ, ਫਾਜ਼ਿਲਕਾ ਪੁਲਿਸ ਨੇ ਸ਼ਨੀਵਾਰ ਨੂੰ ਪਰਵੀਨ ਕੁਮਾਰ ਦੀ...

Congress postponed meeting, now directly will announce the new CM Congress postponed meeting, now directly will announce the new CM
ਇੰਡੀਆ ਨਿਊਜ਼5 hours ago

ਕਾਂਗਰਸ ਦੀ ਟਲੀ ਬੈਠਕ , ਹੁਣ ਸਿੱਧਾ ਨਵੇਂ CM ਦਾ ਹੋਵੇਗਾ ਐਲਾਨ

ਜਾਣਕਰੀ ਅਨੁਸਾਰ ਪੰਜਾਬ ਦੇ ਨਵੇਂ ਮੁੱਖ ਮੰਤਰੀ ਬਣਾਉਣ ਨੂੰ ਲੈ ਕੇ ਅੱਜ ਹੋਣ ਵਾਲੀ ਪੰਜਾਬ ਕਾਂਗਰਸ ਵਿਧਾਇਕ ਦਲ ਦੀ 11...

Trending