ਕਰੋਨਾਵਾਇਰਸ
ਕੋਰੋਨਾ ਦੇ 228 ਨਵੇਂ ਮਾਮਲੇ ਸਾਹਮਣੇ ਆਏ, 5 ਮਰੀਜਾਂ ਨੇ ਤੋੜਿਆ ਦਮ
Published
3 years agoon

ਲੁਧਿਆਣਾ : ਸਿਵਲ ਸਰਜਨ ਡਾ. ਐਸ.ਪੀ. ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਕੋਰੋਨਾ ਜਾਂਚ ਦੌਰਾਨ ਲੁਧਿਆਣਾ ਵਿਚ 228 ਨਵੇਂ ਮਾਮਲੇ ਸਾਹਮਣੇ ਆਏ ਹਨ, ਜਿਨ੍ਹਾਂ ਵਿਚੋਂ 151 ਪੀੜ੍ਹਤ ਮਰੀਜ਼ਾਂ ਦਾ ਸੰਬੰਧ ਜ਼ਿਲ੍ਹਾ ਲੁਧਿਆਣਾ ਨਾਲ ਹੈ, ਜਦਕਿ 77 ਮਰੀਜ਼ ਜ਼ਿਲ੍ਹਾ ਲੁਧਿਆਣਾ ਤੋਂ ਬਾਹਰਲੇ ਜਿਲਿਆਂ ਅਤੇ ਸੂਬਿਆਂ ਨਾਲ ਸਬੰਧਿਤ ਹਨ।
ਮਿਲੀ ਜਾਣਕਾਰੀ ਅਨੁਸਾਰ ਲੁਧਿਆਣਾ ਵਿਚ ਕੋਰੋਨਾ ਤੋਂ ਪ੍ਰਭਾਵਿਤ ਮਰੀਜ਼ਾਂ ਵਿਚੋਂ ਅੱਜ 5 ਜਣਿਆਂ ਦੀ ਮੌਤ ਹੋਈ ਹੈ। ਲੁਧਿਆਣਾ ਵਿਚ ਜਿਹੜੇ ਮਰੀਜ਼ਾਂ ਦੀ ਮੌਤ ਹੋਈ ਹੈ ਉਨ੍ਹਾਂ ਵਿਚ 68 ਸਾਲਾ ਮਿ੍ਤਕ ਮਰੀਜ਼ ਵਾਸੀ ਡਿਵੀਜ਼ਨ ਨੰਬਰ-3 ਜੋ ਸਿਵਲ ਸੀ.ਐਮ.ਸੀ. ਹਸਪਤਾਲ ਵਿਚ, ਦੂਜਾ ਮਿ੍ਤਕ 86 ਸਾਲਾ ਔਰਤ ਮਰੀਜ਼ ਵਾਸੀ ਨਿੰਮ ਵਾਲਾ ਚੌਕ ਜੋ ਸੀ ਐੱਮ ਸੀ ਹਸਪਤਾਲ ਵਿਚ ਦਾਖ਼ਲ ਸੀ।
ਜਦਕਿ ਤੀਜਾ ਮਿ੍ਤਕ 31 ਸਾਲਾ ਮਰੀਜ਼ ਵਾਸੀ ਮੋਹਨਦੇਈ ਓਸਵਾਲ ਕੈਂਸਰ ਹਸਪਤਾਲ ਲੁਧਿਆਣਾ ਵਿਚ ਦਾਖਲ ਸੀ, ਸ਼ਾਮਲ ਹਨ, ਜਦਕਿ ਇਸ ਤੋਂ ਇਲਾਵਾ 1 ਮਿ੍ਤਕ ਮਰੀਜ਼ ਜ਼ਿਲ੍ਹਾ ਹੁਸ਼ਿਆਰਪੁਰ ਅਤੇ 1 ਮਰੀਜ਼ ਰਾਜ ਹਿਮਾਚਲ ਪ੍ਰਦੇਸ਼ ਨਾਲ ਸਬੰਧ ਰੱਖਦਾ ਸੀ, ਜਿਸ ਦੀ ਮੌਤ ਹੋਈ ਹੈ।
ਜਾਣਕਾਰੀ ਅਨੁਸਾਰ ਜ਼ਿਲ੍ਹਾ ਸਿਹਤ ਪ੍ਰਸ਼ਾਸਨ ਵਲੋਂ ਜਿਲੇ ਵਿਚ ਵੱਖ- ਵੱਖ 25 ਇਲਾਕਿਆਂ ਜਿਥੇ ਮਰੀਜ਼ਾਂ ਦੀ ਗਿਣਤੀ ਵਧ ਹੈ, ਨੂੰ ਮਾਈਕਰੋ ਕੰਟੇਨਮੈਂਟ ਜੋਨ ਬਣਾਇਆ ਗਿਆ ਹੈ। ਸਿਹਤ ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ ਲੁਧਿਆਣਾ ਦੇ ਵੱਖ ਵੱਖ ਹਸਪਤਾਲਾਂ ਵਿਚ ਕੋਰੋਨਾ ਤੋਂ ਪ੍ਰਭਾਵਿਤ ਮਰੀਜ਼ਾਂ ਵਿਚੋਂ 7 ਮਰੀਜ਼ ਜ਼ਿਲ੍ਹਾ ਲੁਧਿਆਣਾ ਨਾਲ ਜਦਕਿ 13 ਜਣੇ ਲੁਧਿਆਣਾ ਤੋਂ ਬਾਹਰਲੇ ਜ਼ਿਲਿ੍ਆਂ ਅਤੇ ਸੂਬਿਆਂ ਨਾਲ ਸਬੰਧਿਤ ਹਨ।
You may like
-
ਗੁਜਰਾਂਵਾਲਾ ਗੁਰੂ ਨਾਨਕ ਪਬਲਿਕ ਸਕੂਲ ਨੇ ਲਗਾਇਆ ਕੋਵਿਡ-19 ਟੀਕਾਕਰਨ ਕੈਂਪ
-
ਸ਼ਹਿਰ ‘ਚ ਕੋਰੋਨਾ ਦਾ ਖ਼ਤਰਾ ਵਧਿਆ, ਪੰਜ ਮਹੀਨਿਆਂ ਬਾਅਦ ਮਰੀਜ਼ਾਂ ਦੀ ਗਿਣਤੀ 50 ਤੋਂ ਪਾਰ; ਸਿਹਤ ਵਿਭਾਗ ਨੇ ਦਿੱਤੀ ਚੇਤਾਵਨੀ
-
15 ਜੁਲਾਈ ਤੋਂ 18-59 ਉਮਰ ਵਾਲਿਆਂ ਨੂੰ ਸਰਕਾਰੀ ਕੇਂਦਰਾਂ ‘ਤੇ ਫ੍ਰੀ ਲੱਗੇਗੀ ਬੂਸਟਰ ਡੋਜ਼
-
ਸ਼ਹਿਰ ‘ਚ ਕੋਰੋਨਾ ਦੇ 36 ਨਵੇਂ ਮਾਮਲੇ, ਟੀਕੇ ਦੀਆਂ ਦੋਵੇਂ ਖੁਰਾਕਾਂਲੈਣ ਦੇ ਬਾਵਜੂਦ ਮਰੀਜ਼ ਨੇ ਤੋੜਿਆ ਦਮ
-
ਸ਼ਹਿਰ ‘ਚ ਮੰਡਰਾ ਰਿਹੈ ਕੋਰੋਨਾ ਦਾ ਖ਼ਤਰਾ, 40 ਨਵੇਂ ਮਰੀਜ਼ ਆਏ ਸਾਹਮਣੇ
-
ਲੁਧਿਆਣਾ ‘ਚ ਕੋਵਿਡ ਦੇ 25 ਨਵੇਂ ਮਰੀਜਾਂ ਦੀ ਪੁਸ਼ਟੀ, ਇਨਫੈਕਸ਼ਨ ਦੀ ਦਰ 0.64 ਫੀਸਦੀ