ਅਪਰਾਧ

ਲਾਡੋਵਾਲ ਟੋਲ ਪਲਾਜ਼ਾ ਦੇ ਮੈਨੇਜਰ ਤੋਂ ਲੁੱਟੀ 23 ਲੱਖ ਦੀ ਨਕਦੀ

Published

on

ਲੁਧਿਆਣਾ : ਲਾਡੋਵਾਲ ਟੋਲ ਪਲਾਜ਼ਾ ਦੇ ਮੈਨੇਜਰ ਦੀ ਕਾਰ ਨੂੰ ਲੁਟੇਰਿਆਂ ਨੇ ਘੇਰ ਲਿਆ ਅਤੇ ਉਸ ਕੋਲੋਂ 23.30 ਲੱਖ ਰੁਪਏ ਲੁੱਟ ਕੇ ਫਰਾਰ ਹੋ ਗਏ। ਮਿਲੀ ਜਾਣਕਾਰੀ ਮੁਤਾਬਕ ਲਾਡੋਵਾਲ ਟੋਲ ਪਲਾਜ਼ਾ ਦਾ ਮੈਨੇਜਰ ਆਪਣੀ ਬੋਲੈਰੋ ਗੱਡੀ ਵਿਚ ਸਵਾਰ ਹੋ ਕੇ ਫਿਲੌਰ ਵਿਖੇ ਬੱਸ ਸਟੈਂਡ ਨੇੜੇ ਪੰਜਾਬ ਨੈਸ਼ਨਲ ਬੈਂਕ ਵਿਚ ਨਕਦੀ ਜਮ੍ਹਾ ਕਰਵਾਉਣ ਜਾ ਰਿਹਾ ਸੀ ਕਿ ਇਸੇ ਦੌਰਾਨ ਲੁਟੇਰਿਆਂ ਦੀਆਂ ਦੋ ਗੱਡੀਆਂ ਆਈਆਂ। ਇਕ ਗੱਡੀ ਮੈਨੇਜਰ ਦੀ ਗੱਡੀ ਅੱਗੇ ਲੱਗ ਗਈ ਅਤੇ ਦੂਜੀ ਗੱਡੀ ਉਸ ਦੇ ਪਿੱਛੇ ਲੱਗ ਗਈ।

ਇਹ ਵੀ ਪਤਾ ਲੱਗਾ ਹੈ ਕਿ ਮੈਨੇਜਰ ਦੇ ਡਰਾਈਵਰ ਨੇ ਆਪਣੀ ਗੱਡੀ ਨੂੰ ਅੰਦਰੋਂ ਲਾਕ ਕਰ ਲਿਆ ਸੀ। ਲੁਟੇਰਿਆਂ ਨੇ ਮੈਨੇਜਰ ਦੀ ਗੱਡੀ ਨੂੰ ਘੇਰਦੇ ਹੋਏ ਤੋੜ ਕੇ ਉਸ ਦੇ ਅੰਦਰ ਪਿਆ 23.30 ਲੱਖ ਦਾ ਕੈਸ਼ ਕੱਢ ਲਿਆ ਅਤੇ ਫਰਾਰ ਹੋ ਗਏ। ਮੌਕੇ ‘ਤੇ ਪਹੁੰਚੀ ਪੁਲਸ ਨੇ ਘਟਨਾ ਦਾ ਜਾਇਜ਼ਾ ਲਿਆ। ਫਿਲੌਰ ਪੁਲਸ ਨੇ ਪੂਰੇ ਸਬ ਡਿਵੀਜ਼ਨ ਵਿਚ ਹਾਈ ਅਲਰਟ ਕਰਕੇ ਗੱਡੀਆਂ ਦੀ ਤਲਾਸ਼ੀ ਲੈਣੀ ਸ਼ੁਰੂ ਕਰ ਦਿੱਤੀ ਹੈ।

Facebook Comments

Trending

Copyright © 2020 Ludhiana Live Media - All Rights Reserved.