ਕਰੋਨਾਵਾਇਰਸ
ਅੰਮ੍ਰਿਤਸਰ ਏਅਰਪੋਰਟ ‘ਤੇ ਬਰਮਿੰਘਮ ਤੋਂ ਪਰਤੀ ਫਲਾਈਟ ‘ਚ 25 ਯਾਤਰੀ ਮਿਲੇ ਕੋਰੋਨਾ ਪਾਜ਼ੇਟਿਵ
Published
3 years agoon

ਅੰਮ੍ਰਿਤਸਰ : ਅੱਜ ਸ਼ਨੀਵਾਰ ਨੂੰ ਬਰਮਿੰਘਮ ਤੋਂ ਫਲਾਈਟ ਦੇ 25 ਯਾਤਰੀ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ। ਇਸ ਦੇ ਨਾਲ ਹੀ ਪਾਜ਼ੇਟਿਵ ਰਿਪੋਰਟ ਆਉਣ ਤੋਂ ਬਾਅਦ ਯਾਤਰੀਆਂ ‘ਚ ਦਹਿਸ਼ਤ ਦਾ ਮਾਹੌਲ ਹੈ। ਫਲਾਈਟ ‘ਚ 195 ਯਾਤਰੀ ਸਵਾਰ ਸਨ। ਇਹ ਉਡਾਣ ਦੁਪਹਿਰ 12 ਵਜੇ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡੇ ਅੰਮ੍ਰਿਤਸਰ ਪਹੁੰਚੀ। ਇੱਥੇ ਸਾਰੇ ਯਾਤਰੀਆਂ ਦੇ ਆਰਟੀਪੀਸੀਆਰ ਟੈਸਟ ਕੀਤੇ ਗਏ। ਫਲਾਈਟ ‘ਚ 195 ਯਾਤਰੀ ਸਵਾਰ ਸਨ, ਜਿਨ੍ਹਾਂ ‘ਚੋਂ 25 ਦੀ ਰਿਪੋਰਟ ਪਾਜ਼ੇਟਿਵ ਪਾਈ ਗਈ ਹੈ।
ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਸਥਿਤ ਸਪਾਈਸ ਜੈੱਟ ਹੈਲਥ ਲੈਬ ਨਾਲ ਸਮਝੌਤਾ ਖਤਮ ਕਰ ਦਿੱਤਾ ਗਿਆ ਹੈ। ਏਅਰਪੋਰਟ ਅਥਾਰਟੀ ਨੇ ਵਿਦੇਸ਼ਾਂ ਤੋਂ ਆਉਣ ਵਾਲੇ ਯਾਤਰੀਆਂ ਦੇ ਕੋਰੋਨਾ ਟੈਸਟ ਲਈ ਇਸ ਲੈਬ ਨਾਲ ਸਮਝੌਤਾ ਕੀਤਾ ਸੀ। ਸ਼ੁੱਕਰਵਾਰ ਨੂੰ ਇਟਲੀ ਤੋਂ ਆਉਣ ਵਾਲੇ 285 ਯਾਤਰੀਆਂ ਵਿੱਚੋਂ 175 ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਆਈ ਸੀ।
ਅਜਿਹੇ ‘ਚ ਲੈਬ ਦੀ ਪ੍ਰਮਾਣਿਕਤਾ ‘ਤੇ ਸ਼ੱਕ ਪੈਦਾ ਹੋ ਗਿਆ ਸੀ। ਇਨ੍ਹਾਂ ਵਿੱਚੋਂ 75 ਲੋਕਾਂ ਦੀ ਮੁੜ ਜਾਂਚ ਕੀਤੀ ਗਈ। ਇਨ੍ਹਾਂ ਵਿੱਚੋਂ ਕੁਝ ਰਿਪੋਰਟਾਂ ਨੈਗੇਟਿਵ ਆਈਆਂ ਹਨ। ਅਜਿਹੇ ‘ਚ ਏਅਰਪੋਰਟ ਅਥਾਰਟੀ ਨੇ ਲੈਬ ਨਾਲੋਂ ਨਾਤਾ ਤੋੜ ਲਿਆ ਹੈ। ਹੁਣ ਅੰਮ੍ਰਿਤਸਰ ਦੀ ਪ੍ਰਾਈਵੇਟ ਭਸੀਨ ਲੈਬ ਵੱਲੋਂ ਜਾਂਚ ਕੀਤੀ ਜਾ ਰਹੀ ਹੈ।
ਸਪਾਈਸ ਜੈਟ ਲੈਬ ਵੱਲੋਂ ਅੰਮ੍ਰਿਤਸਰ ਹਵਾਈ ਅੱਡੇ ’ਤੇ 65 ਮਸ਼ੀਨਾਂ ਲਗਾਈਆਂ ਗਈਆਂ। ਮਸ਼ੀਨਾਂ ਵਿਚ ਤਕਨੀਕੀ ਗੜਬੜੀ ਕਾਰਨ ਰਿਪੋਰਟਾਂ ਗਲਤ ਆ ਰਹੀਆਂ ਸਨ। ਇਟਲੀ ਤੋਂ ਆਏ ਯਾਤਰੀ ਇਸ ਮਾਮਲੇ ਨੂੰ ਲੈ ਕੇ ਹੰਗਾਮਾ ਕਰਦੇ ਰਹੇ। ਉਨ੍ਹਾਂ ਦੀ ਦਲੀਲ ਸੀ ਕਿ ਉਹ ਇਟਲੀ ਤੋਂ ਨੈਗੇਟਿਵ ਰਿਪੋਰਟ ਲੈ ਕੇ ਆਏ ਹਨ ਤਾਂ ਅੱਠ ਘੰਟੇ ਬਾਅਦ ਇੱਥੇ ਪਾਜ਼ੇਟਿਵ ਕਿਵੇਂ ਹੋ ਸਕਦੇ ਹਨ।
You may like
-
ਅੰਮ੍ਰਿਤਸਰ ਏਅਰਪੋਰਟ ‘ਤੇ ਆਉਣ ਵਾਲੇ ਯਾਤਰੀਆਂ ਲਈ ਖੁਸ਼ਖਬਰੀ, ਲਿਆ ਗਿਆ ਇਹ ਵੱਡਾ ਫੈਸਲਾ
-
ਹਵਾਈ ਯਾਤਰੀਆਂ ਲਈ ਖੁਸ਼ਖਬਰੀ, ਅੰਮ੍ਰਿਤਸਰ ਏਅਰਪੋਰਟ ਤੋਂ ਸ਼ੁਰੂ ਹੋਈਆਂ ਨਵੀਆਂ ਉਡਾਣਾਂ
-
ਗੁਜਰਾਂਵਾਲਾ ਗੁਰੂ ਨਾਨਕ ਪਬਲਿਕ ਸਕੂਲ ਨੇ ਲਗਾਇਆ ਕੋਵਿਡ-19 ਟੀਕਾਕਰਨ ਕੈਂਪ
-
ਸ਼ਹਿਰ ‘ਚ ਕੋਰੋਨਾ ਦਾ ਖ਼ਤਰਾ ਵਧਿਆ, ਪੰਜ ਮਹੀਨਿਆਂ ਬਾਅਦ ਮਰੀਜ਼ਾਂ ਦੀ ਗਿਣਤੀ 50 ਤੋਂ ਪਾਰ; ਸਿਹਤ ਵਿਭਾਗ ਨੇ ਦਿੱਤੀ ਚੇਤਾਵਨੀ
-
15 ਜੁਲਾਈ ਤੋਂ 18-59 ਉਮਰ ਵਾਲਿਆਂ ਨੂੰ ਸਰਕਾਰੀ ਕੇਂਦਰਾਂ ‘ਤੇ ਫ੍ਰੀ ਲੱਗੇਗੀ ਬੂਸਟਰ ਡੋਜ਼
-
ਸ਼ਹਿਰ ‘ਚ ਕੋਰੋਨਾ ਦੇ 36 ਨਵੇਂ ਮਾਮਲੇ, ਟੀਕੇ ਦੀਆਂ ਦੋਵੇਂ ਖੁਰਾਕਾਂਲੈਣ ਦੇ ਬਾਵਜੂਦ ਮਰੀਜ਼ ਨੇ ਤੋੜਿਆ ਦਮ