ਚੰਡੀਗੜ੍ਹ: ਪੰਜਾਬ ਵਿੱਚ ਭਲਕੇ ਤੋਂ ਲਗਾਤਾਰ 3 ਸਰਕਾਰੀ ਛੁੱਟੀਆਂ ਹਨ। ਇਸ ਲਈ ਜੇਕਰ ਤੁਸੀਂ ਕਿਤੇ ਘੁੰਮਣ ਦੀ ਯੋਜਨਾ ਬਣਾ ਰਹੇ ਹੋ ਤਾਂ ਇਹ ਖਬਰ ਤੁਹਾਡੇ ਲਈ ਚੰਗੀ ਹੈ ਕਿਉਂਕਿ ਸਕੂਲਾਂ ‘ਚ ਗਰਮੀਆਂ ਦੀਆਂ ਛੁੱਟੀਆਂ ਚੱਲ ਰਹੀਆਂ ਹਨ। ਅਜਿਹੇ ‘ਚ ਤਿੰਨ ਛੁੱਟੀਆਂ ਦੌਰਾਨ ਬਹੁਤ ਆਰਾਮ ਨਾਲ ਯਾਤਰਾ ਦਾ ਪ੍ਰੋਗਰਾਮ ਬਣਾਇਆ ਜਾ ਸਕਦਾ ਹੈ।
ਦਰਅਸਲ, 15 ਜੂਨ ਨੂੰ ਸ਼ਨੀਵਾਰ ਅਤੇ 16 ਜੂਨ ਨੂੰ ਐਤਵਾਰ ਹੈ, ਜਿਸ ਦਿਨ ਸਰਕਾਰੀ ਦਫ਼ਤਰਾਂ ਵਿੱਚ ਛੁੱਟੀ ਹੁੰਦੀ ਹੈ। ਇਸ ਤੋਂ ਬਾਅਦ ਸੋਮਵਾਰ 17 ਜੂਨ ਨੂੰ ਸੂਬੇ ਭਰ ਦੇ ਸਰਕਾਰੀ ਦਫ਼ਤਰਾਂ, ਹੋਰ ਅਦਾਰਿਆਂ ਅਤੇ ਵਪਾਰਕ ਅਦਾਰਿਆਂ ਵਿੱਚ ਛੁੱਟੀ ਰਹੇਗੀ ਕਿਉਂਕਿ ਇਸ ਦਿਨ ਈਦ-ਉਲ-ਜ਼ੁਹਾ (ਬਕਰੀਦ) ਦਾ ਤਿਉਹਾਰ ਹੈ। ਪੰਜਾਬ ਸਰਕਾਰ ਨੇ ਸਾਲ 2024 ਦੀਆਂ ਸਰਕਾਰੀ ਛੁੱਟੀਆਂ ਦੀ ਸੂਚੀ ਵਿੱਚ ਇਸ ਤਿਉਹਾਰ ਨੂੰ ਛੁੱਟੀ ਵਜੋਂ ਘੋਸ਼ਿਤ ਕੀਤਾ ਹੈ। ਇਸ ਲਈ ਇਸ ਦਿਨ ਪੂਰੇ ਪੰਜਾਬ ਵਿੱਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ।