Connect with us

ਪੰਜਾਬੀ

ਕੜਵਲ ਵਲੋਂ ਰਾਮਗੜ੍ਹੀਆ ਸਕੂਲ ਲਈ 3 ਲੱਖ ਦੀ ਗ੍ਰਾਂਟ ਜਾਰੀ

Published

on

3 lakh grant released by Karwal for Ramgarhia School

ਲੁਧਿਆਣਾ : ਹਲਕਾ ਆਤਮ ਨਗਰ ਤੋਂ ਕਾਂਗਰਸ ਪਾਰਟੀ ਦੇ ਇੰਚਾਰਜ ਕਮਲਜੀਤ ਸਿੰਘ ਕੜਵਲ ਵਲੋਂ ਹਲਕਾ ਆਤਮ ਨਗਰ ਦੇ ਵਾਰਡ 41 ਸਥਿਤ ਰਾਮਗੜ੍ਹੀਆ ਕੋ ਐਜੂਕੇਸ਼ਨ ਸੀਨੀਅਰ ਸੈਕੰਡਰੀ ਸਕੂਲ ਲਈ 3 ਲੱਖ ਰੁਪਏ ਦੀ ਗ੍ਰਾਂਟ ਦਿੱਤੀ।

ਇਸ ਮੌਕੇ ਸਾਬਕਾ ਕੌਂਸਲਰ ਸੋਹਣ ਸਿੰਘ ਗੋਗਾ ਅਤੇ ਸਾਬਕਾ ਕੌਂਸਲਰ ਪਰਮਿੰਦਰ ਸਿੰਘ ਸੋਮਾ ਵੀ ਮੌਜੂਦ ਸਨ। ਇਸ ਮੌਕੇ ਸ. ਕੜਵਲ ਨੇ ਕਿਹਾ ਕਿ ਸਾਡਾ ਸਮਾਜ ਤਾਂ ਹੀ ਤਰੱਕੀ ਕਰ ਸਕਦਾ ਹੈ ਜੇਕਰ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਪੜ੍ਹੀਆਂ-ਲਿਖੀਆਂ ਹੋਣਗੀਆਂ, ਇਸ ਲਈ ਪੰਜਾਬ ਸਰਕਾਰ ਨੇ ਬਹੁਤ ਸਾਰੇ ਉਪਰਾਲੇ ਕੀਤੇ ਹਨ ਤਾਂ ਕਿ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਵਧੀਆ ਅਤੇ ਉਚ ਦਰਜੇ ਦੀ ਸਿੱਖਿਆ ਹਾਸਲ ਕਰ ਸਕਣ।

ਇਸ ਮੌਕੇ ਨਿੱਜੀ ਰਿਐਤ, ਪਿ੍ੰਸੀਪਲ ਓਮਾ ਪਨੇਸਰ, ਸੰਨੀ ਸਿੰਘ, ਪ੍ਰਧਾਨ ਕੁੰਦਨ, ਰਣਜੋਧ ਸਿੰਘ, ਮਲਕੀਤ ਸਿੰਘ, ਮੋਹਨ ਸਿੰਘ ਲੋਟੇ, ਗੁਰਚਰਨ ਸਿੰਘ ਲੋਟੇ, ਭੁਪਿੰਦਰ ਸਿੰਘ ਮਿਲਾਪ ਸਮੇਤ ਰਾਮਗੜ੍ਹੀਆ ਐਜੂਕੇਸ਼ਨ ਕੌਂਸਲ ਦੇ ਸਮੂਹ ਮੈਂਬਰ ਸਾਹਿਬਾਨ ਹਾਜ਼ਰ ਸਨ।

Facebook Comments

Trending