Connect with us

ਅਪਰਾਧ

2 ਔਰਤਾਂ ਸਮੇਤ 3 ਵਿਅਕਤੀ ਭਾਰੀ ਮਾਤਰਾ ‘ਚ ਗਾਂਜਾ ਸਮੇਤ ਗਿ੍ਫ਼ਤਾਰ

Published

on

3 persons including 2 women arrested with huge quantity of marijuana

ਲੁਧਿਆਣਾ : ਪੁਲਿਸ ਵਲੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਇਕ ਗਰੋਹ ਦੇ 3 ਮੈਂਬਰਾਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ‘ਚੋਂ ਭਾਰੀ ਮਾਤਰਾ ‘ਚ ਗਾਂਜਾ ਬਰਾਮਦ ਕੀਤਾ ਹੈ। ਜਾਣਕਾਰੀ ਦਿੰਦਿਆਂ ਏ.ਡੀ.ਸੀ.ਪੀ. ਪਰਮਿੰਦਰ ਸਿੰਘ ਹੀਰ ਨੇ ਦੱਸਿਆ ਕਿ ਪੁਲਿਸ ਵਲੋਂ ਕਾਬੂ ਕੀਤੇ ਗਏ ਕਥਿਤ ਦੋਸ਼ੀਆਂ ਵਿਚ ਵਿਨੋਦ ਗਿਰੀ ਪੁੱਤਰ ਧਰਮ ਨਾਥ ਵਾਸੀ ਬਿਹਾਰ, ਸੁਗਾਤੀ ਦੇਵੀ ਪਤਨੀ ਵਰਿੰਦਰ ਭਾਰਤੀ ਵਾਸੀ ਬਿਹਾਰ ਅਤੇ ਲਾਲਤੀ ਕੁੰਵਰ ਪਤਨੀ ਧਰਮ ਨਾਥ ਵਾਸੀ ਬਿਹਾਰ ਸ਼ਾਮਿਲ ਹਨ।

ਪੁਲਿਸ ਨੇ ਇਨ੍ਹਾਂ ਦੇ ਕਬਜ਼ੇ ‘ਚੋਂ 15 ਕਿੱਲੋ ਗਾਂਜਾ ਬਰਾਮਦ ਕੀਤਾ ਹੈ। ਪੁਲਿਸ ਅਨੁਸਾਰ ਕਥਿਤ ਦੋਸ਼ੀ ਪਿਛਲੇ ਕਾਫੀ ਸਮੇਂ ਤੋਂ ਇਸ ਧੰਦੇ ਵਿਚ ਸਨ ਅਤੇ ਬਿਹਾਰ ਅਤੇ ਹੋਰ ਥਾਵਾਂ ਤੋਂ ਗਾਂਜਾ ਲਿਆ ਕੇ ਇੱਥੇ ਵੇਚ ਦਿੰਦੇ ਸਨ। ਉਨ੍ਹਾਂ ਦੱਸਿਆ ਕਿ ਪੁਲਿਸ ਵਲੋਂ ਬੀਤੀ ਰਾਤ ਇਨ੍ਹਾਂ ਨੂੰ ਉਸ ਵੇਲੇ ਗਿ੍ਫ਼ਤਾਰ ਕੀਤਾ ਗਿਆ, ਜਦੋਂ ਕਿ ਇਹ ਗਾਂਜਾ ਦੀ ਸਪਲਾਈ ਦੇਣ ਲਈ ਜਾ ਰਹੇ ਸਨ। ਇਨ੍ਹਾਂ ਸਾਰਿਆਂ ਖ਼ਿਲਾਫ਼ ਵੱਖ-ਵੱਖ ਸੰਗੀਨ ਧਾਰਾਵਾਂ ਤਹਿਤ ਕੇਸ ਦਰਜ ਕੀਤੇ ਗਏ ਹਨ।

Facebook Comments

Trending