ਖੇਤੀਬਾੜੀ

ਵੈਟਰਨਰੀ ਯੂਨੀਵਰਸਿਟੀ ਦੇ ਪਸ਼ੂ ਮੇਲੇ ਦੌਰਾਨ 3 ਅਗਾਂਹਵਧੂ ਕਿਸਾਨਾਂ ਦਾ ਮੁੱਖ ਮੰਤਰੀ ਪੁਰਸਕਾਰ ਨਾਲ ਹੋਵੇਗਾ ਸਨਮਾਨ

Published

on

ਲੁਧਿਆਣਾ : ਗੁਰੂ ਅੰਗਦ ਦੇਵ ਵੈਟਰਨਰੀ ਤੇ ਪਸ਼ੂ ਵਿਗਿਆਨ ਯੂਨੀਵਰਸਿਟੀ ਲੁਧਿਆਣਾ ਵਲੋਂ 23 ਤੇ 24 ਸਤੰਬਰ ਨੂੰ ਪਸ਼ੂ ਮੇਲਾ ਕਰਵਾਇਆ ਜਾ ਰਿਹਾ ਹੈ, ਜਿਸ ਵਿਚ ਪਸ਼ੂ ਪਾਲਣ ਕਿੱਤਿਆਂ ਵਿਚ ਨਿਵੇਕਲੀ ਕਾਰਗੁਜ਼ਾਰੀ ਵਿਖਾਉਣ ਵਾਲੇ 3 ਅਗਾਂਹਵਧੂ ਕਿਸਾਨਾਂ ਨੂੰ ਮੁੱਖ ਮੰਤਰੀ ਪੁਰਸਕਾਰ ਨਾਲ ਸਨਮਾਨਿਤ ਕੀਤਾ ਜਾਵੇਗਾ |

ਨਿਰਦੇਸ਼ਕ ਪਸਾਰ ਸਿੱਖਿਆ ਡਾ. ਪਰਕਾਸ਼ ਸਿੰਘ ਬਰਾੜ ਨੇ ਪੁਰਸਕਾਰਾਂ ਬਾਰੇ ਦੱਸਦਿਆਂ ਕਿਹਾ ਕਿ ਪਸ਼ੂ ਪਾਲਣ ਕਿੱਤਿਆਂ ਨੂੰ ਉਤਸਾਹਿਤ ਕਰਨ ਲਈ ਪੰਜਾਬ ਦੇ ਸਮੂਹ ਕਿਸਾਨਾਂ ਕੋਲੋਂ ਅਰਜ਼ੀਆਂ ਦੀ ਮੰਗ ਕੀਤੀ ਜਾਂਦੀ ਹੈ | ਪ੍ਰਾਪਤ ਹੋਈਆਂ ਅਰਜ਼ੀਆਂ ਦੀ ਮੁੱਢਲੀ ਜਾਂਚ ਪੜਤਾਲ ਤੋਂ ਬਾਅਦ ਯੂਨੀਵਰਸਿਟੀ ਦੇ ਮਾਹਿਰਾਂ ਦੀ ਟੀਮ ਨੇ ਵੱਖ-ਵੱਖ ਫਾਰਮਾਂ ਦਾ ਦੌਰਾ ਕੀਤਾ ਅਤੇ ਪਸ਼ੂ ਪਾਲਕਾਂ ਵਲੋਂ ਅਪਣਾਈਆਂ ਜਾਣ ਵਾਲੀਆਂ ਨਵੀਨਤਮ ਅਤੇ ਆਪਣੇ ਤੌਰ ‘ਤੇ ਵਿਕਸਿਤ ਤਕਨੀਕਾਂ ਦਾ ਬਾਰੀਕੀ ਨਾਲ ਮੁਆਇਨਾ ਕਰਨ ਉਪਰੰਤ ਤਿੰਨ ਸ਼੍ਰੇਣੀਆਂ ਦੇ ਪੁਰਸਕਾਰਾਂ ਦੀ ਘੋਸ਼ਣਾ ਕੀਤੀ ਹੈ |

ਇਹ ਪੁਰਸਕਾਰ ਗਾਂਵਾਂ ਦੇ ਡੇਅਰੀ ਫਾਰਮ, ਮੁਰਗੀ ਪਾਲਣ ਅਤੇ ਪਸ਼ੂਧਨ ਉਤਪਾਦਾਂ ਦੀ ਗੁਣਵੱਤਾ ਵਧਾ ਕੇ ਉਤਪਾਦਨ ਕਰਨ ਦੀ ਸ਼੍ਰੇਣੀ ਵਿਚ ਦਿੱਤੇ ਜਾਣਗੇ | ਅੰਤਿਮ ਨਿਰਣੇ ਮੁਤਾਬਿਕ ਸਬਲਵਿੰਦਰ ਸਿੰਘ ਪੁੱਤਰ ਬਲਦੇਵ ਸਿੰਘ ਪਿੰਡ ਰਾਣਵਾਂ ਜ਼ਿਲ੍ਹਾ ਲੁਧਿਆਣਾ ਨੂੰ ਗਾਂਵਾਂ ਦੀ ਡੇਅਰੀ ਫਾਰਮਿੰਗ ਸ਼੍ਰੇਣੀ ਵਿਚ ਇਨਾਮ ਦਿੱਤਾ ਜਾਵੇਗਾ | ਮੁਰਗੀ ਪਾਲਣ ਦੇ ਖੇਤਰ ਵਿਚ ਸ਼ਹੀਦ ਭਗਤ ਸਿੰਘ ਨਗਰ ਪੱਖੋਵਾਲ ਰੋਡ ਜ਼ਿਲ੍ਹਾ ਲੁਧਿਆਣਾ ਦੇ ਜਤਿੰਦਰ ਪਾਲ ਸਿੰਘ ਪੁੱਤਰ ਹਰਭਜਨ ਸਿੰਘ ਨੂੰ ਸਨਮਾਨਿਤ ਕੀਤਾ ਜਾਵੇਗਾ | ਪਸ਼ੂ ਉਤਪਾਦਾਂ ਦੀ ਗੁਣਵੱਤਾ ਵਧਾ ਕੇ ਉਸ ਕਿੱਤੇ ਵਿਚ ਸਫਲਤਾ ਪ੍ਰਾਪਤ ਕਰਨ ਸੰਬੰਧੀ ਇਨਾਮ ਸਤਨਾਮ ਸਿੰਘ ਪੁੱਤਰ ਕਰਮ ਸਿੰਘ ਪਿੰਡ ਸਸਰਾਲੀ ਜ਼ਿਲ੍ਹਾ ਲੁਧਿਆਣਾ ਨੂੰ ਦਿੱਤਾ ਜਾਵੇਗਾ

Facebook Comments

Trending

Copyright © 2020 Ludhiana Live Media - All Rights Reserved.