ਅਪਰਾਧ

ਲੁਧਿਆਣਾ ‘ਚ 300 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ

Published

on

ਲੁਧਿਆਣਾ :   ਲੁਧਿਆਣਾ ਪੁਲਿਸ ਨੇ ਨਾਜਾਇਜ਼ ਸ਼ਰਾਬ ਦਾ ਧੰਦਾ ਕਰਨ ਵਾਲੇ ਇਕ ਨੌਜਵਾਨ ਨੂੰ ਗਿ੍ਫ਼ਤਾਰ ਕਰਕੇ ਉਸਦੇ ਕਬਜ਼ੇ ਵਿਚੋਂ 300 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀਆਂ ਹਨ। ਜਾਣਕਾਰੀ ਦਿੰਦਿਆਂ ਏ.ਸੀ.ਪੀ. ਪ੍ਰਵੇਸ਼ ਚੋਪੜਾ ਨੇ ਦੱਸਿਆ ਕਿ ਪੁਲਿਸ ਵਲੋਂ ਕਾਬੂ ਕੀਤੇ ਗਏ ਕਥਿਤ ਦੋਸ਼ੀ ਦੀ ਸ਼ਨਾਖਤ ਜੋਬਨਜੀਤ ਸਿੰਘ ਪੁੱਤਰ ਗੁਰਦੀਪ ਸਿੰਘ ਵਾਸੀ ਮੁਹੱਲਾ ਸਰੂਪ ਨਗਰ ਸਲੇਮ ਟਾਬਰੀ ਵਜੋਂ ਕੀਤੀ ਗਈ ਹੈ।

ਪੁਲਿਸ ਨੇ ਕਥਿਤ ਦੋਸ਼ੀ ਦੇ ਕਬਜ਼ੇ ਵਿਚੋਂ 300 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀਆਂ ਹਨ। ਕਥਿਤ ਦੋਸ਼ੀ ਦੇ ਸਾਥੀ ਅੰਸ਼ੂ ਵਾਸੀ ਜਨਕਪੁਰੀ, ਸਲੇਮਟਾਬਰੀ ਆਕਾਸ਼ ਦੀਪ ਅਤੇ ਸੋਨੂੰ ਟੈਂਟ ਭੱਜਣ ਵਿਚ ਕਾਮਯਾਬ ਹੋ ਗਏ। ਪੁਲਿਸ ਨੇ ਅੱਜ ਬਾਅਦ ਦੁਪਹਿਰ ਬਰੋਟਾ ਰੋਡ ‘ਤੇ ਨਾਕਾਬੰਦੀ ਕੀਤੀ ਹੋਈ ਸੀ। ਕਥਿਤ ਦੋਸ਼ੀ ਉਥੇ ਬਲੈਰੋ ਪਿਕਅੱਪ ਵੈਨ ‘ਤੇ ਜਾ ਰਹੇ ਸੀ।

ਪੁਲਿਸ ਨੇ ਜਦੋਂ ਰੁਕਣ ਦਾ ਇਸ਼ਾਰਾ ਕੀਤਾ ਤਾਂ ਇਨ੍ਹਾਂ ਕਥਿਤ ਦੋਸ਼ੀਆਂ ਨੇ ਵੈਨ ਭਜਾ ਲਈ। ਪਿੱਛਾ ਕਰਨ ‘ਤੇ ਪੁਲਿਸ ਨੇ ਕਥਿਤ ਦੋਸ਼ੀਆਂ ਵਿਚੋਂ ਇਕ ਨੂੰ ਕਾਬੂ ਕਰ ਲਿਆ। ਕਾਬੂ ਕੀਤੇ ਗਏ ਕਥਿਤ ਦੋਸ਼ੀ ਪਾਸੋਂ ਹੋਰ ਵੀ ਪੁੱਛ ਪੜਤਾਲ ਕੀਤੀ ਜਾ ਰਹੀ ਹੈ।

Facebook Comments

Trending

Copyright © 2020 Ludhiana Live Media - All Rights Reserved.