Connect with us

ਪੰਜਾਬੀ

ਡੇਂਗੂ ਸੰਭਾਵਿਤ 31 ਹਾਟ ਸਪਾਟ ਕੀਤੇ ਚਿੰਨਹਿਤ, ਰੋਕਥਾਮ ਲਈ 18 ਟੀਮਾਂ ਦਾ ਵੀ ਕੀਤਾ ਗਠਨ – ਸਿਵਲ ਸਰਜਨ

Published

on

31 possible dengue hot spots have been identified, 18 teams have also been formed for prevention - Civil Surgeon

ਲੁਧਿਆਣਾ :  ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀਮਤੀ ਸੁਰਭੀ ਮਲਿਕ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਡੇਂਗੂ ਮਰੀਜ਼ਾਂ ਦੀ ਗਿਣਤੀ ਵਿੱਚ ਲਗਾਤਾਰ ਵਾਧਾ ਦਰਜ ਕੀਤਾ ਜਾ ਰਿਹਾ ਜਿਸ ਸਬੰਧੀ ਸਿਹਤ ਵਿਭਾਗ, ਨਗਰ ਨਿਗਮ, ਜਨ ਸਿਹਤ ਅਤੇ ਹੋਰ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਡੇਂਗੂ, ਮਲੇਰੀਆ ਅਤੇ ਚਿਕਨਗੁਨੀਆ ਆਦਿ ਫੈਲਣ ਵਾਲੀਆਂ ਬੀਮਾਰੀਆਂ ਦੀ ਰੋਕਥਾਮ ਲਈ ਲੋੜੀਦੇ ਕਦਮ ਚੁੱਕਣ ‘ਤੇ ਜ਼ੋਰ ਦਿੱਤਾ। ਸ੍ਰੀਮਤੀ ਸੁਰਭੀ ਮਲਿਕ ਅੱਜ ਸਥਾਨਕ ਬੱਚਤ ਭਵਨ ਵਿਖੇ ਡੇਗੂ, ਮਲੇਰੀਆ ਅਤੇ ਚਿਕਨਗੁਨੀਆ ਬੀਮਾਰੀਆਂ ਦੀ ਰੋਕਥਾਮ ਲਈ ਜ਼ਿਲ੍ਹਾ ਪੱਧਰ ਦੀ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ।

ਡਿਪਟੀ ਕਮਿਸ਼ਨਰ ਵਲੋਂ ਨੈਸ਼ਨਲ ਵੈਕਟਰ ਬੋਰਨ ਬੀਮਾਰੀਆਂ ਜਿੰਨਾਂ ਵਿਚ ਡੇਗੂ, ਮਲੇਰੀਆ ਅਤੇ ਚਿਕਨਗੁਨੀਆ ਬੀਮਾਰੀਆਂ ਸ਼ਾਮਲ ਹਨ, ਦੀ ਰੋਕਥਾਮ ਲਈ ਅਧਿਕਾਰੀਆਂ ਨਾਲ ਵਿਚਾਰ-ਵਟਾਂਦਰਾ ਕੀਤਾ। ਉਹਨਾ ਅਧਿਕਾਰੀਆਂ ਨੂੰ ਇਹਨਾਂ ਬੀਮਾਰੀਆਂ ਦੀ ਰੋਕਥਾਮ ਅਤੇ ਬਚਾਅ ਲਈ ਸਾਵਧਾਨੀਆਂ ਵਰਤਣ ਬਾਰੇ ਲੋਕਾਂ ਨੂੰ ਵੱਡੇ ਪੱਧਰ ਤੇ ਜਾਗਰੂਕ ਕਰਨ ਲਈ ਕਿਹਾ। ਉਹਨਾਂ ਕਿਹਾ ਕਿ ਲੁਧਿਆਣਾ ਇਕ ਉਦਯੋਗਿਕ ਸ਼ਹਿਰ ਹੈ ਅਤੇ ਇਥੇ ਬਿਮਾਰੀਆਂ ਦੇ ਫੈਲਣ ਦਾ ਖਤਰਾ ਆਮ ਸ਼ਹਿਰਾਂ ਨਾਲੋ ਜਿਆਦਾ ਰਹਿੰਦਾ ਹੈ।

ਉਹਨਾ ਸਿਵਲ ਸਰਜਨ ਨੂੰ ਇਹ ਵੀ ਕਿਹਾ ਕਿ ਉਹ ਡੇਂਗੂ ਸੰਭਾਵਿਤ ਇਲਾਕਿਆਂ, ਸਲੱਮ ਏਰੀਏ, ਗੰਦੇ ਨਾਲੇ ਅਤੇ ਜਿੰਨਾਂ ਥਾਵਾਂ ਤੇ ਪਾਣੀ ਖੜ੍ਹਾ ਰਹਿੰਦਾ ਹੈ, ਉਹਨਾਂ ਥਾਵਾਂ ਤੇ ਦਿਨ ਦੋ ਵਾਰ ਮੱਛਰ ਮਾਰਨ ਵਾਲੀ ਦਵਾਈ ਦਾ ਛਿੜਕਾ ਕਰਵਾਉਣ। ਉਹਨਾ ਸਹਾਇਕ ਸਿਵਲ ਸਰਜਨ ਨੂੰ ਕਿਹਾ ਕਿ ਉਹ ਵੱਖ ਵੱਖ ਬੀਮਾਰੀਆਂ ਦੀ ਰੋਕਥਾਮ ਲਈ ਲੋਕਾਂ ਨੂੰ ਵੱਡੇ ਪੱਧਰ ਤੇ ਜਾਗਰੂਕ ਕਰਨ ਲਈ ਪਿੰਡਾਂ ਵਿਚ ਕੈਪ ਲਗਾਉਣ ਅਤੇ ਕਲੋਰੀਨ ਦੀਆਂ ਗੋਲੀਆਂ ਵੀ ਵੰਡਣ।

 

Facebook Comments

Trending