ਧਰਮ
32ਵੇਂ ਅੰਤਰਰਾਸ਼ਟਰੀ ਤਿੰਨ ਰੋਜ਼ਾ ਗੁਰਮਤਿ ਸਮਾਗਮ ਅੱਜ ਤੋਂ
Published
3 years agoon

ਲੁਧਿਆਣਾ : ਪਿਛਲੇ 32 ਸਾਲਾਂ ਤੋਂ ਲਗਾਤਾਰ ਹਰ ਸਾਲ ਹੋਣ ਵਾਲਾ ਅੰਤਰਰਾਸ਼ਟਰੀ ਗੁਰਮਤਿ ਸਮਾਗਮ ਜੋ ਹਰ ਸਾਲ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਵਿਚ ਹੁੰਦਾ ਰਿਹਾ ਹੈ। ਹੁਣ ਲਗਾਤਾਰ ਇਹ ਸਮਾਗਮ ਗੁਰਦੁਆਰਾ ਮਾਡਲ ਟਾਊਨ ਐਕਸਟੈਨਸ਼ਨ ਵਿਚ ਕਰਵਾਇਆ ਜਾ ਰਿਹਾ ਹੈ। ਗੁਰਦੁਆਰਾ ਸਿੰਘ ਸਭਾ ਦੇ ਮੁੱਖ ਸੇਵਾਦਾਰ ਇੰਦਰਜੀਤ ਸਿੰਘ ਮੱਕੜ ਤੇ ਉਨ੍ਹਾਂ ਦੇ ਸਹਿਯੋਗੀ ਮੈਬਰਾਂ ਵਲੋਂ ਭਰਪੂਰ ਸਹਿਯੋਗ ਦਿੱਤਾ ਜਾ ਰਿਹਾ ਹੈ।
ਭਾਈ ਦਵਿੰਦਰ ਸਿੰਘ ਸੋਢੀ ਮੁਤਾਬਿਕ ਇਸ ਗੁਰਮਤਿ ਸਮਾਗਮ ਰੂਪੀ ਜੋੜ ਮੇਲੇ ‘ਚ 11, 12 ਅਤੇ 13 ਮਾਰਚ ਨੂੰ ਰੋਜਾਨਾ ਸ਼ਾਮ ਤੇ ਦੇਰ ਤੱਕ ਚੱਲਣ ਵਾਲੇ ਸਮਾਗਮ ਵਿਚ ਸੰਤ-ਮਹਾਂਪੁਰਸ਼, ਉਘੇ ਰਾਗੀ ਤੇ ਕੀਰਤਨੀਏ, ਪੰਥ ਪ੍ਰਸਿੱਧ ਕਥਾਵਾਚਕ ਰਸ ਭਿੰਨੇ ਕੀਰਤਨ ਨਾਲ ਸੰਗਤ ਨੂੰ ਨਿਹਾਲ ਕਰਨਗੇ।
ਭਾਈ ਦਵਿੰਦਰ ਸਿੰਘ ਸੋਢੀ ਨੇ ਦੱਸਿਆ ਕਿ ਦਸ਼ਮੇਸ਼ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵਲੋਂ ਬਖਸ਼ੇ ਹੋਲੇ ਮਹੱਲੇ ਦੇ ਪਾਵਨ ਤਿਉਹਾਰ ਅਤੇ ਬਾਬਾ ਨੰਦ ਸਿੰਘ ਜੀ ਅਤੇ ਬਾਬਾ ਈਸ਼ਰ ਸਿੰਘ ਨਾਨਕਸਰ ਕਲੇਰਾਂ ਵਾਲਿਆਂ ਦੀ ਪਵਿੱਤਰ ਯਾਦ ਨੂੰ ਸਮਰਪਿਤ ਕਰਵਾਏ ਜਾ ਰਹੇ ਉਕਤ ਅੰਤਰਰਾਸ਼ਟਰੀ ਗੁਰਮਤਿ ਸਮਾਗਮ ਅੰਦਰ ਵਿਸ਼ੇਸ਼ ਤੌਰ ‘ਤੇ ਪੰਥ ਦੇ ਪ੍ਰਸਿੱਧ ਕੀਰਤਨੀਏ ਭਾਈ ਚਮਨਜੀਤ ਸਿੰਘ ਲਾਲ, ਭਾਈ ਹਰਜਿੰਦਰ ਸਿੰਘ ਸ੍ਰੀਨਗਰ ਵਾਲੇ, ਭਾਈ ਜਸਬੀਰ ਸਿੰਘ ਪਾਉਂਟਾ ਸਾਹਿਬ ਵਾਲੇ , ਭਾਈ ਬਲਵਿੰਦਰ ਸਿੰਘ ਰੰਗੀਲਾ, ਭਾਈ ਰਵਿੰਦਰ ਸਿੰਘ ਹਜ਼ੂਰੀ ਰਾਗੀ ਸੱਚਖੰਡ ਸ੍ਰੀ ਦਰਬਾਰ ਸਾਹਿਬ ਹਿੰਸਾ ਲੈਣਗੇ।
ਉਪਰੋਕਤ ਤੋਂ ਇਲਾਵਾ ਭਾਈ ਦਵਿੰਦਰ ਸਿੰਘ ਸੁਹਾਣੇ ਵਾਲੇ,ਭਾਈ ਗੁਰਚਰਨ ਸਿੰਘ ਰਸੀਆ, ਭਾਈ ਜੋਗਿੰਦਰ ਸਿੰਘ ਰਿਆੜ , ਭਾਈ ਅਮਨਦੀਪ ਸਿੰਘ ਜੀ ਅੰਮਿ੍ਤਸਰ ਵਾਲੇ, ਭਾਈ ਮਨਪ੍ਰੀਤ ਸਿੰਘ ਕਾਨਪੁਰੀ , ਭਾਈ ਗੁਰਪ੍ਰੀਤ ਸਿਘ ਸ਼ਿਮਲੇ ਵਾਲੇ, ਭਾਈ ਗੁਰਸ਼ਰਨ ਸਿੰਘ ਲੁਧਿਆਣੇ ਵਾਲੇ, ਉਸਤਾਦ ਸੁਖਵੰਤ ਸਿੰਘ, ਭਾਈ ਮਨਜੀਤ ਸਿੰਘ ਪਠਾਨਕੋਟ ਵਾਲੇ, ਭਾਈ ਜਸਕਰਨ ਸਿੰਘ ਪਟਿਆਲੇ ਵਾਲੇ, ਭਾਈ ਗੁਰਸੇਵਕ ਸਿੰਘ ਰੰਗੀਲਾ ਸਮੇਤ ਉੱਘੇ ਵਿਦਵਾਨ ਤੇ ਕਥਾ ਵਾਚਕ ਹਿਸਾ ਲੈਣਗੇ।