ਪੰਜਾਬੀ
ਲੁਧਿਆਣਾ ‘ਚ 34 ਨਵੇਂ ਆਮ ਆਦਮੀ ਕਲੀਨਿਕ ਸਮਰਪਿਤ, ਕੁੱਲ ਗਿਣਤੀ 43 ਹੋਈ
Published
2 years agoon

ਲੁਧਿਆਣਾ : ਲੋਕਾਂ ਦੀ ਮਿਆਰੀ ਸਿਹਤ ਸੇਵਾਵਾਂ ਤੱਕ ਉਨ੍ਹਾਂ ਦੇ ਘਰ ਜਾਂ ਆਂਢ-ਗੁਆਂਢ ਤੱਕ ਪਹੁੰਚ ਨੂੰ ਹੋਰ ਵਧਾਉਣ ਲਈ, 34 ਹੋਰ ਆਮ ਆਦਮੀ ਕਲੀਨਿਕ ਜ਼ਿਲ੍ਹਾ ਲੁਧਿਆਣਾ ਦੇ ਲੋਕਾਂ ਨੂੰ ਸਮਰਪਿਤ ਕੀਤੇ ਗਏ, ਜਿਸ ਨਾਲ ਜ਼ਿਲ੍ਹੇ ਵਿੱਚ ਕੁੱਲ ਗਿਣਤੀ 43 ਹੋ ਗਈ ਹੈ। ਇਹ ਕਲੀਨਿਕ ਪੂਰੀ ਤਰ੍ਹਾਂ ਡਿਜ਼ੀਟਲ ਤੌਰ ‘ਤੇ ਕੰਮ ਕਰਨਗੇ ਕਿਉਂਕਿ ਡਾਕਟਰਾਂ ਅਤੇ ਲੈਬ ਸਟਾਫ ਨੂੰ ਟੈਬ ਦਿੱਤੇ ਗਏ ਹਨ ਜੋ ਮਰੀਜ਼ਾਂ ਦੀ ਮੈਡੀਕਲ ਹਿਸਟਰੀ ਨੂੰ ਆਸਾਨੀ ਨਾਲ ਟਰੈਕ ਕਰਨ ਵਿੱਚ ਮਦਦ ਕਰਨਗੇ।
ਇਸ ਤੋਂ ਇਲਾਵਾ ਇਹ ਡਾਕਟਰਾਂ ਨੂੰ ਮਰੀਜ਼ਾਂ ਦੀ ਬਿਹਤਰ ਜਾਂਚ ਅਤੇ ਇਲਾਜ ਕਰਨ ਵਿੱਚ ਵੀ ਸਹਾਈ ਸਿੱਧ ਹੋਣਗੇ। ਲੁਧਿਆਣਾ ਦੱਖਣੀ ਹਲਕੇ ਅਧੀਨ ਪੈਂਦੇ ਕੋਟ ਮੰਗਲ ਸਿੰਘ ਇਲਾਕੇ ਵਿੱਚ ਅਜਿਹੇ ਹੀ ਇੱਕ ਕਲੀਨਿਕ ਨੂੰ ਲੋਕ ਅਰਪਣ ਕਰਦਿਆਂ ਵਿਧਾਇਕ ਰਜਿੰਦਰ ਪਾਲ ਕੌਰ ਛੀਨਾ, ਡਿਪਟੀ ਕਮਿਸ਼ਨਰ ਸੁਰਭੀ ਮਲਿਕ ਨੇ ਕਿਹਾ ਕਿ ਮੁੱਖ ਮੰਤਰੀ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਦਾ ਇਹ ਇੱਕ ਇਤਿਹਾਸਕ ਫੈਸਲਾ ਹੈ।
ਵਿਧਾਇਕ ਛੀਨਾ ਨੇ ਕਿਹਾ ਕਿ ਇਨ੍ਹਾਂ ਕਲੀਨਿਕਾਂ ਨੇ ਲੋਕਾਂ ਨੂੰ ਸਮੇਂ ਸਿਰ ਸੇਵਾਵਾਂ ਪ੍ਰਦਾਨ ਕੀਤੀਆਂ ਹਨ ਜਿਸ ਨਾਲ ਸੈਕੰਡਰੀ ਅਤੇ ਤੀਜੇ ਦਰਜੇ ਦੀਆਂ ਸਿਹਤ ਸਹੂਲਤਾਂ ਲਈ ਮਰੀਜ਼ਾਂ ਦਾ ਭਾਰ ਘਟਾਉਣ ਵਿੱਚ ਮਦਦ ਮਿਲਦੀ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਕਲੀਨਿਕਾਂ ਵਿੱਚ ਮਰੀਜ਼ਾਂ ਨੂੰ ਕੁੱਲ 85 ਕਿਸਮਾਂ ਦੀਆਂ ਦਵਾਈਆਂ ਅਤੇ 41 ਵੱਖ-ਵੱਖ ਕਿਸਮਾਂ ਦੇ ਖੂਨ ਅਤੇ ਪਿਸ਼ਾਬ ਦੇ ਟੈਸਟ ਮੁਫਤ ਕੀਤੇ ਜਾ ਰਹੇ ਹਨ।
ਇਸ ਦੌਰਾਨ ਡਿਪਟੀ ਕਮਿਸ਼ਨਰ ਸੁਰਭੀ ਮਲਿਕ ਨੇ ਕਿਹਾ ਕਿ ਇਹ ਬੜੇ ਮਾਣ ਵਾਲੀ ਗੱਲ ਹੈ ਕਿ ਪੰਜਾਬ ਦੇ ਚੋਟੀ ਦੇ ਤਿੰਨ ਆਮ ਆਦਮੀ ਕਲੀਨਿਕ ਲੁਧਿਆਣਾ ਦੇ ਹਨ ਜਿਨ੍ਹਾਂ ਵਿੱਚ ਸਭ ਤੋਂ ਵੱਧ ਓ.ਪੀ.ਡੀ. 24481 ਚਾਂਦ ਸਿਨੇਮਾ ਆਮ ਆਦਮੀ ਕਲੀਨਿਕ ਦੀ ਹੈ, ਦੂਸਰੇ ਨੰਬਰ ‘ਤੇ ਢੰਡਾਰੀ ਕਲਾਂ 23435 ਅਤੇ ਤੀਸਰੇ ਨੰਬਰ ‘ਤੇ ਖੰਨਾ ਵਿਖੇ ਜੀ.ਕੇ. ਐਨਕਲੇਵ, ਕੇਹਰ ਸਿੰਘ ਕਲੋਨੀ ਦਾ ਕਲੀਨਿਕ ਸ਼ਾਮਲ ਹਨ।
ਡਿਪਟੀ ਕਮਿਸ਼ਨਰ ਮਲਿਕ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਇਲਾਕੇ ਦੇ ਨੇੜੇ ਸਥਿਤ ਇਨ੍ਹਾਂ ਪ੍ਰਾਇਮਰੀ ਹੈਲਥ ਕੇਅਰ ਕਲੀਨਿਕਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ।
You may like
-
ਝੋਨੇ ਦੀ 80723 ਮੀਟ੍ਰਿਕ ਟਨ ਖਰੀਦ, 34987 ਮੀਟ੍ਰਿਕ ਟਨ ਲਿਫਟਿੰਗ ਕੀਤੀ ਜਾ ਚੁੱਕੀ ਹੈ-DC
-
ਵਿਦਿਆਰਥੀਆਂ ਨੂੰ ਡੇਂਗੂ, ਮਲੇਰੀਆ ਅਤੇ ਚਿਕਨਗੁਨੀਆ ਬਾਰੇ ਕੀਤਾ ਜਾਗਰੂਕ
-
ਪਰਾਲੀ ਨੂੰ ਬਿਨ੍ਹਾਂ ਅੱਗ ਲਗਾਏ ਸੰਭਾਲਣ ਲਈ ਜਾਗਰੁਕਤਾ ਵੈਨਾਂ ਨਿਭਾਉਣਗੀਆਂ ਅਹਿਮ ਰੋਲ-DC
-
ਖੇਡਾਂ ਵਤਨ ਪੰਜਾਬ ਦੀਆਂ 2023 : ਚੌਥੇ ਦਿਨ ਹੋਏ ਰੋਮਾਂਚਕ ਖੇਡ ਮੁਕਾਬਲੇ
-
ਲੁਧਿਆਣਾ ‘ਚ ਸ਼ਾਮ 7 ਵਜੇ ਤੋਂ ਸਵੇਰੇ 10 ਵਜੇ ਤੱਕ ਝੋਨੇ ਦੀ ਕਟਾਈ ‘ਤੇ ਪਾਬੰਦੀ, DC ਵੱਲੋਂ ਹੁਕਮ ਜਾਰੀ
-
ਸਿਵਲ ਹਸਪਤਾਲ ‘ਚ ਦੋ ਦਿਨਾਂ ਡੈਂਟਲ ਟਰੋਮਾ ਟਰੇਨਿੰਗ ਸ਼ੁਰੂ