Connect with us

ਅਪਰਾਧ

ਬਜ਼ੁਰਗ ਕੋਲੋਂ ਲੁੱਟੇ 35000 ਹਜ਼ਾਰ, 6 ਬਦਮਾਸ਼ਾਂ ਨੇ ਦਿੱਤਾ ਵਾਰਦਾਤ ਨੂੰ ਅੰਜਾਮ

Published

on

35000 thousand looted from the elder, 6 miscreants carried out the incident

ਲੁਧਿਆਣਾ : ਤੇਜ਼ਧਾਰ ਹਥਿਆਰਾਂ ਨਾਲ ਲੈਸ ਹੋਏ 6 ਬਦਮਾਸ਼ਾਂ ਨੇ ਬਜ਼ੁਰਗ ਵਿਅਕਤੀ ਨੂੰ ਸੱਟਾਂ ਮਾਰਨ ਦਾ ਡਰਾਵਾ ਦੇ ਕੇ ਉਸ ਕੋਲੋਂ 35 ਹਜ਼ਾਰ ਰੁਪਏ ਦੀ ਨਕਦੀ ਅਤੇ ਸੈਮਸੰਗ ਦਾ ਮੋਬਾਈਲ ਫੋਨ ਲੁੱਟ ਲਿਆ। ਇਸ ਮਾਮਲੇ ਵਿਚ ਥਾਣਾ ਮੋਤੀ ਨਗਰ ਦੀ ਪੁਲਿਸ ਨੇ ਪਿੰਡ ਬਾਜੜਾ ਦੇ ਰਹਿਣ ਵਾਲੇ ਤਰਲੋਚਨ ਸਿੰਘ ਦੇ ਬਿਆਨ ਉੱਪਰ ਅਣਪਛਾਤੇ ਬਦਮਾਸ਼ਾਂ ਖ਼ਿਲਾਫ਼ ਮੁਕੱਦਮਾ ਦਰਜ ਕਰ ਲਿਆ ਹੈ|

ਪੁਲਿਸ ਨੂੰ ਜਾਣਕਾਰੀ ਦਿੰਦਿਆਂ ਤਰਲੋਚਨ ਸਿੰਘ ਨੇ ਦੱਸਿਆ ਕਿ ਉਸ ਨੇ ਆਪਣੀ ਰਿਸ਼ਤੇਦਾਰੀ ਵਿਚ ਪਾਣੀਪੱਤ ਜਾਣਾ ਸੀ ,ਜਿਸ ਲਈ ਤੜਕੇ ਚਾਰ ਵਜੇ ਤਰਲੋਚਨ ਸਿੰਘ ਨੇ ਆਪਣਾ ਮੋਟਰਸਾਈਕਲ ਹਸਪਤਾਲ ਵਿੱਚ ਖੜਾ ਕੀਤਾ ਅਤੇ ਉਹ ਬੱਸ ਚੜ੍ਹਣ ਲਈ ਪੈਦਲ ਹੀ ਸ਼ੇਰਪੁਰ ਚੌਕ ਵੱਲ ਚਲ ਪੲੇ। ਤਰਲੋਚਨ ਨੇ ਦੱਸਿਆ ਪੁਲ ਦੀ ਚੜ੍ਹਾਈ ਤੇ ਸਕੂਟਰ ‘ਤੇ ਸਵਾਰ ਹੋ ਕੇ ਆਏ ਬਦਮਾਸ਼ਾਂ ਨੇ ਉਨ੍ਹਾਂ ਨੂੰ ਘੇਰ ਲਿਆ ਅਤੇ ਤੇਜ਼ਧਾਰ ਹਥਿਆਰਾਂ ਨਾਲ ਸੱਟਾਂ ਮਾਰਨ ਦਾ ਡਰਾਵਾ ਦੇ ਕੇ 35 ਹਜ਼ਾਰ ਰੁਪਏ ਦੀ ਨਕਦੀ ਅਤੇ ਮੋਬਾਈਲ ਫੋਨ ਲੁੱਟ ਲਿਆ|

Facebook Comments

Trending