ਲੁਧਿਆਣਾ : ਲੁਧਿਆਣਾ ‘ਚ ਕੋਰੋਨਾ ਦੇ ਮਰੀਜ਼ਾਂ ‘ਚ ਵਾਧੇ ਨੇ ਵੀ ਚਿੰਤਾ ਵਧਾ ਦਿੱਤੀ ਹੈ। ਮੰਗਲਵਾਰ ਨੂੰ ਜ਼ਿਲ੍ਹੇ ਤੋਂ 36 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਬੀਮਾਰੀ ਕਾਰਨ ਇਕ ਮਰੀਜ਼ ਨੇ ਦਮ ਤੋੜ ਦਿੱਤਾ। ਹੁਣ ਜ਼ਿਲ੍ਹੇ ਵਿਚ ਐਕਟਿਵ ਮਰੀਜ਼ਾਂ ਦੀ ਗਿਣਤੀ 165 ਹੋ ਗਈ ਹੈ।
ਸ਼ਹਿਰ ‘ਚ ਕੋਰੋਨਾ ਦਾ ਖ਼ਤਰਾ ਵਧਦਾ ਜਾ ਰਿਹਾ ਹੈ। ਮਰੀਜ਼ ਘੱਟ ਹੋਣ ਦੀ ਬਜਾਏ ਵਧ ਰਹੇ ਹਨ, ਜਿਸ ਨਾਲ ਸਿਹਤ ਵਿਭਾਗ ਦੀ ਚਿੰਤਾ ਵੀ ਵਧ ਗਈ ਹੈ। ਪੌਜ਼ਟਿਵ ਮਰੀਜਾਂ ‘ਚੋਂ 33 ਮਰੀਜ਼ ਲੁਧਿਆਣਾ ਦੇ ਰਹਿਣ ਵਾਲੇ ਹਨ, ਜੋ ਵੱਖ-ਵੱਖ ਇਲਾਕਿਆਂ ਤੋਂ ਸਾਹਮਣੇ ਆਏ ਹਨ।
ਪੌਜ਼ਟਿਵ ਮਰੀਜਾਂ ਵਿਚੋਂ 160 ਹੋਮ ਆਈਸੋਲੇਸ਼ਨ ਵਿਚ ਹਨ। ਸਿਵਲ ਹਸਪਤਾਲ ‘ਚ ਦਾਖਲ ਇਕ 73 ਸਾਲਾ ਵਿਅਕਤੀ ਦੀ ਵੀ ਕੋਰੋਨਾ ਨਾਲ ਮੌਤ ਹੋ ਗਈ ਹੈ। ਉਹ 18 ਜੂਨ ਤੋਂ ਦਾਖਲ ਸੀ ਅਤੇ ਦਮਾ ਅਤੇ ਦਿਲ ਦੀ ਬਿਮਾਰੀ ਤੋਂ ਵੀ ਪੀੜਤ ਸੀ। ਉਸ ਨੇ ਟੀਕੇ ਦੀਆਂ ਦੋਵੇਂ ਖੁਰਾਕਾਂ ਪ੍ਰਾਪਤ ਕੀਤੀਆਂ ਹੋਈਆਂ ਸਨ।