ਪੰਜਾਬੀ

ਮੱਛੀ ਪਾਲਣ ਧੰਦੇ ਨੂੰ ਪ੍ਰਫੁੱਲਿਤ ਕਰਨ ਲਈ 4.89 ਕਰੋੜ ਰੁਪਏ ਦੇ ਪ੍ਰੋਜੈਕਟ ਨੂੰ ਮੰਨਜੂਰੀ

Published

on

ਲੁਧਿਆਣਾ : ਡਿਪਟੀ ਕਮਿਸ਼ਨਰ-ਕਮ-ਚੇਅਰਮੈਨ ਜਿਲ੍ਹਾ ਪੱਧਰੀ ਕਮੇਟੀ, ਪ੍ਰਧਾਨ ਮੰਤਰੀ ਮਤੱਸਯ ਸੰਪਦਾ ਯੋਜਨਾ (PMMSY)  ਸ੍ਰੀਮਤੀ ਸੁਰਭੀ ਮਲਿਕ ਆਈ.ਏ.ਐਸ. ਦੀ ਅਗਵਾਈ ਵਿੱਚ ਮੱਛੀ ਪਾਲਣ ਵਿਭਾਗ, ਲੁਧਿਆਣਾ ਦਾ ਜ਼ਿਲ੍ਹਾ ਪੱਧਰੀ ਐਕਸ਼ਨ ਪਲਾਨ ਮੰਨਜੂਰ ਕੀਤਾ ਗਿਆ। ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਸ੍ਰੀ ਅਮਿਤ ਕੁਮਾਰ ਪੰਚਾਲ, ਆਈ.ਏ.ਐਸ. ਅਤੇ ਸਮੂਹ ਮੈਂਬਰ ਸਾਹਿਬਾਨ ਵੀ ਹਾਜ਼ਰ ਸਨ।

ਮੀਟਿੰਗ ਦੌਰਾਨ ਦਲਬੀਰ ਸਿੰਘ, ਸਹਾਇਕ ਡਾਇਰੈਕਟਰ ਮੱਛੀ ਪਾਲਣ, ਲੁਧਿਆਣਾ ਵੱਲੋਂ ਮੱਛੀ ਪਾਲਣ ਦੇ ਵਿਕਾਸ ਸਬੰਧੀ ਚੱਲ ਰਹੀਆ ਗਤੀਵਿਧੀਆ ਬਾਰੇ ਅਤੇ ਮੀਟਿੰਗ ਦੇ ਏਜੰਡੇ ਬਾਰੇ ਹਾਊਸ ਨੂੰ ਵਿਸਥਾਰ ਸਹਿਤ ਜਾਣੂੰ ਕਰਵਾਇਆ ਗਿਆ, ਜਿਸ ਵਿੱਚ ਸਾਲ 2022-23 ਪ੍ਰਧਾਨ ਮੰਤਰੀ ਮਤੱਸਯ ਸੰਪਦਾ ਯੋਜਨਾ (PMMSY) ਦੇ ਅਪਰੂਵ ਹੋਏ ਐਕਸ਼ਨ ਪਲਾਨ ਦੀ ਸਮੀਖਿਆ ਕੀਤੀ ਗਈ।

ਇਸ ਤੋਂ ਬਆਦ ਅਗਲੇ ਦੋ ਸਾਲ ਦਾ ਐਕਸ਼ਨ ਪਲਾਨ ਲਾਗੂ ਕਰਨ ਲਈ ਵੀ ਵਿਚਾਰ ਵਟਾਂਦਰਾ ਕੀਤਾ ਗਿਆ ਜਿਸ ਵਿੱਚ ਮੱਛੀ ਪਾਲਣ ਅਧੀਨ ਨਵਾਂ ਰਕਬਾ ਲਿਆਉਣ, ਮੱਛੀ ਦੀ ਢੋਆ ਢੁਆਈ ਲਈ ਇੰਸੁਲੇਟਿਡ ਵਾਹਨ, ਥਰੀ ਵਹੀਲਰ ਨਾਲ ਆਈਸ ਬਾਕਸ, ਮੋਟਰ ਸਾਈਕਲ ਨਾਲ ਆਈਸ ਬਾਕਸ ਅਤੇ ਸਾਈਕਲ ਨਾਲ ਆਈਸ ਬਾਕਸ ਲਈ ਸਾਲ 2023-24 ਲਈ ਕੁੱਲ 2.44 ਕਰੋੜ ਰੁਪਏ, ਅਗਲੇ ਸਾਲ 2024-25 ਲਈ ਕੁੱਲ 2.45 ਕਰੋੜ ਰੁਪਏ ( ਦੋ ਸਾਲ ਦਾ ਕੁੱਲ 4.89 ਕਰੋੜ) ਦਾ ਐਕਸ਼ਨ ਪਲਾਨ ਪੇਸ਼ ਕੀਤਾ ਗਿਆ।

 

Facebook Comments

Trending

Copyright © 2020 Ludhiana Live Media - All Rights Reserved.