Connect with us

ਦੁਰਘਟਨਾਵਾਂ

ਕੁਲਗਾਮ ‘ਚ ਵਾਹਨ ਫਿਸਲਣ ਕਾਰਨ ਪੰਜਾਬ ਦੇ 4 ਲੋਕਾਂ ਦੀ ਮੌਤ, 3 ਦੀ ਹਾਲਤ ਗੰਭੀਰ

Published

on

ਕੁਲਗਾਮ : ਕੁਲਗਾਮ ਜ਼ਿਲੇ ਦੇ ਨਿਪੋਰਾ ਇਲਾਕੇ ‘ਚ ਸ਼ਨੀਵਾਰ ਦੁਪਹਿਰ ਨੂੰ ਇਕ ਸੜਕ ਹਾਦਸੇ ‘ਚ ਪੰਜਾਬ ਦੇ ਚਾਰ ਲੋਕਾਂ ਦੀ ਮੌਤ ਹੋ ਗਈ, ਜਦਕਿ ਤਿੰਨ ਗੰਭੀਰ ਜ਼ਖਮੀ ਹੋ ਗਏ। ਜਾਣਕਾਰੀ ਮੁਤਾਬਕ ਕਾਜ਼ੀਗੁੰਡ ਤੋਂ ਸ਼੍ਰੀਨਗਰ ਜਾ ਰਿਹਾ ਇਕ ਵਾਹਨ ਨਿਪੋਰਾ ਇਲਾਕੇ ‘ਚ ਗਰਿੱਡ ਸਟੇਸ਼ਨ ਨੇੜੇ ਸੜਕ ਤੋਂ ਤਿਲਕ ਗਿਆ। ਦੱਸਿਆ ਜਾ ਰਿਹਾ ਹੈ ਕਿ ਘਟਨਾ ਦੇ ਸਮੇਂ ਗੱਡੀ ਵਿੱਚ ਪੰਜਾਬ ਦੇ ਮੋਗਾ ਜ਼ਿਲ੍ਹੇ ਦੇ 7 ਸੈਲਾਨੀ ਸਵਾਰ ਸਨ। ਹਾਦਸੇ ਤੋਂ ਤੁਰੰਤ ਬਾਅਦ ਜ਼ਖਮੀਆਂ ਨੂੰ ਜੀਐਮਸੀ ਹਸਪਤਾਲ ਅਨੰਤਨਾਗ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਚਾਰ ਲੋਕਾਂ ਨੂੰ ਮ੍ਰਿਤਕ ਐਲਾਨ ਦਿੱਤਾ ਅਤੇ ਤਿੰਨ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਹਾਦਸੇ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਘਟਨਾ ਦਾ ਜਾਇਜ਼ਾ ਲਿਆ।

Facebook Comments

Trending