ਖੇਡਾਂ

ਨਨਕਾਣਾ ਸਾਹਿਬ ਪਬਲਿਕ ਸਕੂਲ ਵਿਖੇ 45ਵੀਂ ਸਲਾਨਾ ਅਥਲੈਟਿਕ ਮੀਟ ਸ਼ੁਰੂ

Published

on

ਲੁਧਿਆਣਾ : ਨਨਕਾਣਾ ਸਾਹਿਬ ਪਬਲਿਕ ਸਕੂਲ ਗਿੱਲ ਪਾਰਕ, ਲੁਧਿਆਣਾ ਦੀ 45 ਸਾਲਾਨਾ ਅਥਲੈਟਿਕ ਮੀਟ ਸ਼ੁਰੂ ਹੋ ਗਈ ਹੈ । ਇਸ ਮੌਕੇ ਸ੍ਰੀਮਤੀ ਵਰਿੰਦਾਬਾ ਗੋਹਿਲ ਕਮਿਸ਼ਨਰ ਕਸਟਮ ਪੰਜਾਬ, ਚੰਡੀਗੜ੍ਹ ਅਤੇ ਹਿਮਾਚਲ ਪ੍ਰਦੇਸ਼ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਸਕੂਲ ਦੇ ਐਨਸੀਸੀ ਕੈਡਿਟਾਂ ਵਲੋਂ ਉਨ੍ਹਾਂ ਨੂੰ ਗਾਰਡ ਆਫ ਆਨਰ ਦਿੱਤਾ। ਸਕੂਲ ਦੇ ਹੈੱਡਬੁਆਏ ਨੇ ਮੁੱਖ ਮਹਿਮਾਨ ਅਤੇ ਸਕੂਲ ਪ੍ਰਿੰਸੀਪਲ ਸ੍ਰੀਮਤੀ ਹਰਮੀਤ ਕੌਰ ਵੜੈਚ ਦੀ ਹਾਜ਼ਰੀ ਵਿੱਚ ਅਥਲੀਟਾਂ ਨੂੰ ਸਹੁੰ ਚੁਕਾਈ। ਪਤਵੰਤਿਆਂ ਨੇ ਸਕੂਲ ਦਾ ਝੰਡਾ ਲਹਿਰਾਇਆ ।

ਵਿਦਿਆਰਥੀਆਂ, ਅਧਿਆਪਕਾਂ ਅਤੇ ਮਾਪਿਆਂ ਦੇ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਸਕੂਲ ਪ੍ਰਿੰਸੀਪਲ ਸ੍ਰੀਮਤੀ ਹਰਮੀਤ ਕੌਰ ਵੜੈਚ ਨੇ ਸਾਲ 2022-2023 ਵਿੱਚ ਵਿਦਿਆਰਥੀਆਂ ਦੀਆਂ ਖੇਡਾਂ ਅਤੇ ਅਕਾਦਮਿਕ ਪ੍ਰਾਪਤੀਆਂ ਬਾਰੇ ਵਿਸਥਾਰ ਨਾਲ ਦੱਸਿਆ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਬਾਲ ਦਿਵਸ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਵਿਦਿਆਰਥੀਆਂ ਦੇ ਮਾਪਿਆਂ ਨੂੰ ਆਪਣੇ ਬੱਚਿਆਂ ‘ਤੇ ਨਜ਼ਰ ਰੱਖਣ ਲਈ ਪ੍ਰੇਰਿਤ ਕੀਤਾ।

ਇਸ ਮੌਕੇ ਹਰਚਰਨ ਸਿੰਘ ਗੋਹਲਵੜੀਆ ਵਧੀਕ ਸਕੱਤਰ ਸਕੂਲ ਪ੍ਰਬੰਧਕ ਕਮੇਟੀ ਅਤੇ ਇੰਦਰਪਾਲ ਸਿੰਘ ਡਾਇਰੈਕਟਰ ਨਨਕਾਣਾ ਸਾਹਿਬ ਐਜੂਕੇਸ਼ਨ ਟਰੱਸਟ, ਡਾ ਸਹਿਜਪਾਲ ਸਿੰਘ ਪ੍ਰਿੰਸੀਪਲ ਗੁਰੂ ਨਾਨਕ ਦੇਵ ਇੰਜੀਨੀਅਰਿੰਗ ਕਾਲਜ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਸ੍ਰੀਮਤੀ ਸਰਬਜੀਤ ਕੌਰ ਪ੍ਰਿੰਸੀਪਲ ਗੁਰੂ ਨਾਨਕ ਦੇਵ ਪੌਲੀਟੈਕਨਿਕ ਨੇ ਵੀ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ। ਯੋਗਾ, ਗੱਤਕਾ, ਜਿਮਨਾਸਟਿਕ ਪਿਰਾਮਿਡ ਅਤੇ ਭੰਗੜੇ ਦੇ ਸ਼ਾਨਦਾਰ ਸ਼ੋਅ ਨੇ ਦਰਸ਼ਕਾਂ ਨੂੰ ਕੀਲੀ ਰੱਖਿਆ।

ਪਹਿਲੇ ਦਿਨ ਛੇਵੀਂ ਤੋਂ ਬਾਰ੍ਹਵੀਂ ਜਮਾਤ ਤੱਕ ਦੇ ਖਿਡਾਰੀਆਂ ਨੇ 44 ਮੁਕਾਬਲਿਆਂ ਵਿਚ ਭਾਗ ਲਿਆ ਜਿਨ੍ਹਾਂ ਵਿਚ ਵੱਖ-ਵੱਖ ਵਰਗਾਂ ਦੇ ਲੜਕੇ-ਲੜਕੀਆਂ ਦੀ 1500 ਮੀਟਰ, 800 ਮੀਟਰ, 100 ਮੀਟਰ, 200 ਮੀਟਰ, 400 ਮੀਟਰ, 4X100 ਮੀਟਰ ਰਿਲੇਅ, ਵੱਖ-ਵੱਖ ਵਰਗਾਂ ਦੇ ਲੜਕੇ-ਲੜਕੀਆਂ ਦੀ ਸ਼ਾਰਟ ਪੁੱਟ ਅਤੇ ਲੰਬੀ ਛਾਲ ਅਤੇ ਰੱਸਾਕਸ਼ੀ ਦੇ ਮੁਕਾਬਲੇ ਕਰਵਾਏ ਗਏ।

Facebook Comments

Trending

Copyright © 2020 Ludhiana Live Media - All Rights Reserved.